ਪੰਜਾਬ ਸਰਕਾਰ ਵੱਲੋਂ ਗੰਨਾ ਉਤਪਾਦਕਾਂ ਨੂੰ ਆਖਿਰਕਾਰ ਮਿਲੀ ਇੱਕ ਉਮੀਦ ਦੀ ਕਿਰਨ!

By  Joshi November 14th 2017 08:02 PM

ਪੰਜਾਬ ਸਰਕਾਰ ਵੱਲੋਂ ਗੰਨਾ ਉਤਪਾਦਕਾਂ ਦੇ ਬਕਾਏ ਦੇ ਲਈ 25 ਕਰੋੜ ਰੁਪਏ ਜਾਰੀ

· ਰਹਿੰਦਾ ਬਕਾਇਆ ਛੇਤੀ ਜਾਰੀ ਹੋਵੇਗਾ

ਚੰਡੀਗੜ, 14 ਨਵੰਬਰ:

punjab came growers payment issue: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਲਈ 25 ਕਰੋੜ ਰੁਪਏ ਦਾ ਬਕਾਇਆ ਜਾਰੀ ਕਰ ਦਿੱਤਾ ਹੈ ਅਤੇ ਹੋਰ ਬਕਾਇਆ ਛੇਤੀ ਹੀ ਜਾਰੀ ਕਰਨ ਦਾ ਭਰੋਸਾ ਦਵਾਇਆ ਹੈ।

ਅੱਜ ਇੱਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਅਮਲ ਕਰਦੇ ਹੋਏ ਵਿੱਤ ਵਿਭਾਗ ਨੇ 71.16 ਕਰੋੜ ਰੁਪਏ ਦੀ ਕੁੱਲ ਲੰਬਿਤ ਪਾਈ ਰਾਸ਼ੀ ਵਿੱਚੋਂ ਇਹ ਰਾਸ਼ੀ ਜਾਰੀ ਕੀਤੀ ਹੈ। ।

ਪੰਜਾਬ ਸਰਕਾਰ ਵੱਲੋਂ ਗੰਨਾ ਉਤਪਾਦਕਾਂ ਨੂੰ ਆਖਿਰਕਾਰ ਮਿਲੀ ਇੱਕ ਉਮੀਦ ਦੀ ਕਿਰਨ!ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 2016-17 ਦੇ ਪਿੜਾਈ ਸੀਜ਼ਨ ਦੌਰਾਨ ਕੁੱਲ 581.91 ਕਰੋੜ ਰੁਪਏ ਦਾ ਭੁਗਤਾਨ ਬਣਦਾ ਸੀ ਜਦਕਿ ਸਹਿਕਾਰੀ ਖੰਡ ਮਿਲਾਂ ਨੇ 466.25 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਆਪਣੇ ਪੱਧਰ ’ਤੇ ਜਾਰੀ ਕਰ ਦਿੱਤੀ ਹੈ। ਸਰਕਾਰ ਨੇ ਆਪਣੇ ਪੱਧਰ ’ਤੇ ਗੰਨਾ ਉਤਪਾਦਕਾਂ ਨੂੰ 45 ਕਰੋੜ ਰੁਪਏ ਦਾ ਭੁਗਤਾਨ ਕਰਨਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ 71.16 ਕਰੋੜ ਰੁਪਏ ਦੇ ਲੰਬਿਤ ਪਏ ਭੁਗਤਾਨ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ 25 ਕਰੋੜ ਰੁਪਏ ਦੀ ਰਾਸ਼ੀ ਸਬੰਧਤ ਖੰਡ ਮਿਲਾਂ ਵੱਲੋਂ ਭਲਕੇ 15 ਨਵੰਬਰ 2017 ਨੂੰ ਗੰਨਾ ਉਤਪਾਦਕਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ।

ਬੁਲਾਰੇ ਅਨੁਸਾਰ 46.16 ਕਰੋੜ ਰੁਪਏ ਦਾ ਬਕਾਇਆ ਛੇਤੀ ਹੀ ਜਾਰੀ ਕਰ ਦਿੱਤਾ ਜਾਵੇਗਾ।

—PTC News

Related Post