ਸੂਬਾ ਸਰਕਾਰ ਵੱਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਰਲੇਵਾਂ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿੱਚ ਕਰਨ ਦਾ ਫੈਸਲਾ

By  Jashan A June 6th 2019 04:37 PM

ਸੂਬਾ ਸਰਕਾਰ ਵੱਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਰਲੇਵਾਂ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿੱਚ ਕਰਨ ਦਾ ਫੈਸਲਾ

ਮੰਤਰੀ ਮੰਡਲ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ ਦੇ ਮਕਸਦ ਨਾਲ ਰਲੇਵਾਂ ਕਰਨ ਦੀ ਦਿੱਤੀ ਮਨਜ਼ੂਰੀ

ਚੰਡੀਗੜ: ਸੂਬੇ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦਾ ਪਨੁਰਗਠਨ ਕਰਕੇ ਇਸ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਰਲੇਵਾਂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਵਿਭਾਗ ਦੇ ਨਾਂ ਵਿੱਚ ਤਬਦੀਲੀ ਕਰਦਿਆਂ ਹੁਣ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਕਰ ਦਿੱਤਾ ਗਿਆ ਹੈ।

ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਲਿਆ। ਹੁਨਰ ਵਿਕਾਸ ਅਤੇ ਸਿਖਲਾਈ ਬੇਰੋਜ਼ਗਾਰ ਨੌਜਵਾਨਾਂ ਦੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਜ਼ਰੂਰੀ ਹੈ ਜਿਸ ਕਰਕੇ ਇਹ ਮਹਿਸੂਸ ਕੀਤਾ ਗਿਆ ਕਿ ‘ਪੰਜਾਬ ਘਰ-ਘਰ ਰੋਜ਼ਗਾਰ ਮਿਸ਼ਨ’ ਅਤੇ ‘ਪੰਜਾਬ ਹੁਨਰ ਵਿਕਾਸ ਮਿਸ਼ਨ’ ਜੋ ਕਿ ਮੌਜੂਦਾ ਸਮੇਂ ਵਿੱਚ ਵੱਖ-ਵੱਖ ਵਿਭਾਗਾਂ ਅਧੀਨ ਕੰਮ ਕਰ ਰਹੇ ਹਨ, ਨੂੰ ਇਕ ਵਿਭਾਗ ਅਧੀਨ ਲਿਆਉਣਾ ਚਾਹੀਦਾ ਹੈ।

ਹੋਰ ਪੜ੍ਹੋ:ਪੰਜਾਬ ਕੈਬਿਨਟ ਮੀਟਿੰਗ: ਮੁਹਾਲੀ ਦੇ ਨਵੇਂ ਮੈਡੀਕਲ ਕਾਲਜ ਲਈ 994 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਪਾਸੋਂ ਹੁਨਰ ਵਿਕਾਸ ਦਾ ਕਾਰਜ ਲੈ ਕੇ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਨੂੰ ਸੌਂਪਿਆ ਗਿਆ ਹੈ। ਇਸ ਨਾਲ ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਦੀਆਂ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਲਈ ਹੋਰ ਬਿਹਤਰ ਤਾਲਮੇਲ ਅਤੇ ਨਿਗਰਾਨੀ ਹੋਵੇਗੀ।

ਪੁਨਰਗਠਿਤ ਕੀਤਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਹੁਨਰ ਸਿਖਲਾਈ ਜਾਂ ਕੈਰੀਅਰ ਗਾਈਡੈਂਸ ਅਤੇ ਕੌਂਸਲਿੰਗ ਰਾਹੀਂ ਰੋਜ਼ਗਾਰ ਦੇ ਮੌਕਿਆਂ ਦੀ ਸਹੂਲਤ ਮੁਹੱਈਆ ਕਰਵਾਏਗਾ। ਇਸੇ ਤਰਾਂ ਵਿਭਾਗ ਵੱਲੋਂ ਨੌਕਰੀ ਦੀ ਭਾਲ ਕਰਨ ਵਾਲਿਆਂ ਨੂੰ ਸਰਕਾਰੀ/ਪ੍ਰਾਈਵੇਟ ਜਾਂ ਵਿਦੇਸ਼ਾਂ ਵਿੱਚ ਰੋਜ਼ਗਾਰ ਤੇ ਸਿੱਖਿਆ ਅਤੇ ਨੌਕਰੀ ਦੀ ਭਾਲ ਕਰਨ ਵਾਲਿਆਂ ਦੇ ਹੁਨਰ ਤੇ ਯੋਗਤਾ ਅਨੁਸਾਰ ਹੁਨਰ ਸਿਖਲਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ।

-PTC News

Related Post