ਮੁੱਖ ਮੰਤਰੀ ਪੰਜਾਬ ਨੇ ਪੀਐਮ ਮੋਦੀ ਨੂੰ ਕੀਤੀ ਅਪੀਲ, ਆਕਸੀਜਨ 'ਚ 300 ਮੀਟਰਕ ਟਨ ਕੀਤਾ ਜਾਵੇ ਵਾਧਾ

By  Jagroop Kaur May 9th 2021 07:18 PM -- Updated: May 9th 2021 07:28 PM

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਕਸੀਜਨ ਦੇ ਕੁਲ ਕੋਟੇ ਨੂੰ ਵਧਾ ਕੇ 300 ਮੀਟ੍ਰਿਕ ਟਨ ਕਰਨ ਦੀ ਮੰਗ ਕੀਤੀ ਅਤੇ ਅਤੇ ਕਿਹਾ ਹੈ ਕਿ ਸੂਬੇ ਲਈ ਟੀਕੇ ਦੀ ਤੁਰੰਤ ਸਪਲਾਈ ਨੂੰ ਯਕੀਨੀ ਬਣਾਇਆ । ਮੁੱਖ ਮੰਤਰੀ ਨੇ ਇਹ ਮੁੱਦੇ ਉਦੋਂ ਉਠਾਏ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਰਾਜ ਦੀ ਕੋਵਿਡ ਸਥਿਤੀ ਅਤੇ ਸੰਕਟ ਨਾਲ ਨਜਿੱਠਣ ਲਈ ਚੁੱਕੇ ਜਾ ਰਹੇ ਉਪਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ

Read more : ਕੋਰੋਨਾ ਨੇ ਉਜਾੜਿਆ ਪਰਿਵਾਰ, ਪਤੀ ਦੀ ਮੌਤ ਤੋਂ ਤੁਰੰਤ ਬਾਅਦ ਗ਼ਮਜ਼ਦਾ…

ਬਾਅਦ ਵਿਚ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਪ੍ਰਧਾਨ ਮੰਤਰੀ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਉਮੀਦ ਜਾਹਰ ਕੀਤੀ ਕਿ ਸੂਬੇ ਵਿਚ ਆਕਸੀਜਨ ਦੀ ਸਪਲਾਈ ਵਧਾਉਣ ਅਤੇ ਪੰਜਾਬ ਵਿਚ ਵੈਕਸੀਨ ਦੀਆਂ ਖੁਰਾਕਾਂ ਭੇਜਣ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਫੌਰੀ ਕਦਮ ਚੁੱਕੇਗੀ ਜਿਸ ਨਾਲ ਸੂਬੇ ਸਰਕਾਰ ਨੂੰ ਮਹਾਮਾਰੀ ਦੀ ਦੂਜੀ ਘਾਤਕ ਲਹਿਰ ਨਾਲ ਪੈਦਾ ਹੋਈ ਸਥਿਤੀ ਨਾਲ ਨਿਪਟਣ ਵਿਚ ਸਹਾਇਤਾ ਮਿਲੇਗੀ।India Covid: Delhi hospitals plead for oxygen as more patients die - BBC News

Read more : ਸ਼ਰਮਨਾਕ : ਪਹਿਲਾਂ ਕੋਰੋਨਾ ਪੀੜਤ ਨੂੰ ਮਕਾਨ ਮਾਲਕ ਨੇ ਘਰੋਂ ਕੱਢਿਆ,ਫਿਰ…

ਵੈਕਸੀਨ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਸੂਬਾ ਅਜੇ ਤੱਕ 18-45 ਸਾਲ ਦੀ ਉਮਰ ਵਰਗ ਲਈ ਟੀਕਾਕਰਨ ਦੇ ਤੀਜੇ ਪੜਾਅ ਨੂੰ ਸ਼ੁਰੂ ਨਹੀਂ ਕਰ ਸਕਿਆ ਜੋ ਹੁਣ ਇਕ ਲੱਖ ਖੁਰਾਕਾਂ ਦੀ ਸਪਲਾਈ ਤੋਂ ਬਾਅਦ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚ ਸ਼ੁਰੂ ਕੀਤੀ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ 45 ਸਾਲ ਤੋਂ ਵੱਧ ਉਮਰ ਵਰਗ ਦੇ ਲੋਕਾਂ ਲਈ ਵੀ ਵੈਕਸੀਨ ਦੀਆਂ ਖੁਰਾਕਾਂ ਦੀ ਕਮੀ ਹੈ ਅਤੇ ਭਾਵੇਂ 1.63 ਲੱਖ ਖੁਰਾਕਾਂ ਅੱਜ ਪਹੁੰਚਣ ਦੀ ਉਮੀਦ ਹੈ ਜੋ ਸੂਬੇ ਦੀਆਂ ਲੋੜਾਂ ਮੁਤਾਬਕ ਕਾਫੀ ਨਹੀਂ ਹਨ।

Related Post