ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇ ਪੁੱਤਰ ਦਾ ਬੇਹੱਦ ਸਾਦੇ ਢੰਗ ਨਾਲ ਹੋਇਆ ਵਿਆਹ, ਵੇਖੋ ਤਸਵੀਰਾਂ

By  Riya Bawa October 10th 2021 06:46 PM

ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਪੁੱਤਰ ਨਵਜੀਤ ਸਿੰਘ ਦਾ ਵਿਆਹ ਡੇਰਾਬੱਸੀ ਦੇ ਅਮਲਾ ਪਿੰਡ ਦੀ ਵਸਨੀਕ ਸਿਮਰਨਧੀਰ ਕੌਰ ਨਾਲ ਹੋਇਆ। ਉਨ੍ਹਾਂ ਦੇ ਅਨੰਦ ਕਾਰਜ ਮੁਹਾਲੀ ਦੇ ਫੇਜ਼-3 ਬੀ 1 ਸਥਿਤ ਗੁਰਦੁਆਰਾ ਸੱਚਾ ਧੰਨ ਸਾਹਿਬ ਵਿਖੇ ਹੋਏ। ਵਿਆਹ ਲਈ ਗੁਰਦੁਆਰਾ ਸਾਹਿਬ ਨੂੰ ਆਕਰਸ਼ਕ ਫੁੱਲਾਂ ਨਾਲ ਸਜਾਇਆ ਗਿਆ ਸੀ।

ਚਿੱਟੇ ਤੇ ਸੰਤਰੀ ਗੁਲਾਬ ਨਾਲ ਸਜਾਵਟ ਕੀਤੀ ਗਈ ਸੀ। ਇਸ ਮੌਕੇ ਜ਼ਿਲ੍ਹਾ ਪੁਲਿਸ ਨੇ ਇਲਾਕੇ ਵਿੱਚ ਸੁਰੱਖਿਆ ਵੀ ਵਧਾ ਦਿੱਤੀ। ਵਿਆਹ ਫੇਜ਼-3 ਬੀ 1 ਸਥਿਤ ਗੁਰਦੁਆਰਾ ਸੱਚਾ ਧੰਨ ਸਾਹਿਬ ਵਿਖੇ ਸਾਦੇ ਢੰਗ ਨਾਲ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਚੰਨੀ ਵੀ ਹੇਠਾਂ ਬੈਠ ਕੇ ਭੋਜਨ ਕਰਦੇ ਨਜ਼ਰ ਆਏ।

ਇਸ ਦੇ ਨਾਲ ਹੀ ਪਰਿਵਾਰ ਤੋਂ ਇਲਾਵਾ, ਮੁੱਖ ਮੰਤਰੀ ਦੇ ਕਰੀਬੀ ਦੋਸਤਾਂ ਤੇ ਪੰਜਾਬ ਕੈਬਨਿਟ ਦੇ ਮੰਤਰੀ ਵੀ ਗੁਰਦੁਆਰਾ ਸਾਹਿਬ ਵਿੱਚ ਸ਼ਾਮਲ ਹੋਏ। ਪੰਜਾਬ ਸਰਕਾਰ ਦੇ ਤਮਾਮ ਮੰਤਰੀ ਲਾੜੇ ਅਤੇ ਲਾੜੀ ਨੂੰ ਅਸ਼ੀਰਵਾਦ ਦੇਣ ਲਈ ਪਹੁੰਚੇ। ਇਸ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਹਸਤੀਆਂ ਵੀ ਵਿਆਹ ਵਿੱਚ ਪਹੁੰਚੀਆਂ।

ਇਸ ਤੋਂ ਇਲਾਵਾ ਚੀਫ ਸੈਕਟਰੀ ਪੰਜਾਬ ਅਨਿਰੁੱਧ ਤਿਵਾੜੀ, ਪ੍ਰਿੰਸੀਪਲ ਸੈਕਟਰੀ ਸੀ. ਐੱਮ. ਹੁਸਨ ਲਾਲ, ਰਜ਼ੀਆ ਸੁਲਤਾਨਾ, ਵਿਧਾਇਕ ਸੁਰਜੀਤ ਸਿੰਘ ਧੀਮਾਨ, ਵਿਧਾਇਕ ਸੁਖਪਾਲ ਸਿੰਘ ਖਹਿਰਾ, ਗੁਰਪ੍ਰੀਤ ਸਿੰਘ ਘੁੱਗੀ, ਗੁਰਪ੍ਰੀਤ ਸਿੰਘ ਭੁੱਲਰ ਕਮਿਸ਼ਨਰ ਲੁਧਿਆਣਾ, ਕੁਲਜੀਤ ਸਿੰਘ ਨਾਗਰਾ ਕਾਰਜਕਾਰੀ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਵੀਰ ਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਵਿਧਾਇਕਾਂ ਨੇ ਉਚੇਤੇ ਤੌਰ 'ਤੇ ਪੁੱਜ ਕੇ ਜੋੜੇ ਨੂੰ ਅਸ਼ੀਰਵਾਦ ਦਿੱਤਾ।

-PTC News

Related Post