ਪੰਜਾਬ ਮੁੱਖ ਸਕੱਤਰ ਵਲੋਂ 11,000 ਹੋਰ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕਾਨਾ ਹੱਕ ਦੇਣ ਦੇ ਹੁਕਮ

By  Baljit Singh June 12th 2021 08:29 PM

ਚੰਡੀਗੜ੍ਹ: ਝੁੱਗੀ ਝੌਂਪੜੀ ਵਾਲਿਆਂ ਲਈ ਆਪਣਾ ਖੁਦ ਦਾ ਮਕਾਨ ਹੋਣ ਦੇ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪੋ੍ਗਰਾਮ `ਬਸੇਰਾ` ਤਹਿਤ ਛੇ ਜ਼ਿਲ੍ਹਿਆਂ ਵਿਚ ਝੁੱਗੀਆਂ ਝੌਂਪੜੀਆਂ ਵਿਚ ਰਹਿੰਦੇ 1996 ਪਰਿਵਾਰਾਂ ਨੂੰ ਮਾਲਕਾਨਾ ਹੱਕ ਦੇਣ ਲਈ ਪ੍ਰਵਾਨਗੀ ਦੇ ਦਿੱਤੀ ਹੈ।

ਪੜੋ ਹੋਰ ਖਬਰਾਂ: ਮੁੱਖ ਮੰਤਰੀ ਪੰਜਾਬ ਨੇ ਦਰਬਾਰ ਸਾਹਿਬ ਲਈ ਸੋਲਰ ਪਲਾਂਟ ਲਗਾਉਣ ਹਿੱਤ ਐੱਸ.ਜੀ.ਪੀ.ਸੀ. ਨੂੰ ਦਿੱਤਾ ਪੂਰਨ ਸਮਰਥਨ

ਇਹ ਪ੍ਰਵਾਨਗੀ ਅੱਜ ਇੱਥੇ ਬਸੇਰਾ ਯੋਜਨਾ ਤਹਿਤ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਸੰਚਾਲਨ ਕਮੇਟੀ ਦੀ ਤੀਸਰੀ ਮੀਟਿੰਗ ਵਿੱਚ ਦਿੱਤੀ ਗਈ। ਸ਼ਹਿਰੀ ਖੇਤਰਾਂ ਵਿੱਚ ਸੂਬਾਈ ਸਰਕਾਰ ਦੀ ਜ਼ਮੀਨ `ਤੇ ਝੁੱਗੀਆਂ ਝੌਂਪੜੀਆਂ `ਚ ਰਹਿ ਰਹੇ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਦੀ ਯੋਜਨਾ ਸ਼ੁਰੂ ਕਰਨਾ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ।

ਪੜੋ ਹੋਰ ਖਬਰਾਂ: ਹੱਜ ਯਾਤਰਾ ਨੂੰ ਲੈ ਕੇ ਸਊਦੀ ਅਰਬ ਦਾ ਵੱਡਾ ਫੈਸਲਾ, ਸਿਰਫ 60 ਹਜ਼ਾਰ ਸਥਾਨਕ ਲੋਕਾਂ ਨੂੰ ਹੋਵੇਗੀ ਆਗਿਆ

ਝੁੱਗੀਆਂ ਝੌਂਪੜੀਆਂ ਵਿੱਚ ਰਹਿੰਦੇ ਜਿਹੜੇ 1996 ਪਰਿਵਾਰਾਂ ਨੂੰ ਮਾਲਕੀ ਹੱਕ ਦਿੱਤੇ ਗਏ ਹਨ ਉਹ ਪਟਿਆਲਾ, ਲੁਧਿਆਣਾ, ਮਾਨਸਾ, ਫਿਰੋਜ਼ਪੁਰ, ਬਰਨਾਲਾ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਬਣੀਆਂ 24 ਝੁੱਗੀ ਝੌਂਪੜੀ ਵਾਲੀਆਂ ਥਾਵਾਂ `ਤੇ ਰਹਿ ਰਹੇ ਹਨ। ਬਸੇਰਾ ਸਕੀਮ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਸਰਵੇਖਣ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ 11,000 ਹੋਰ ਝੁੱਗੀਆਂ ਝੌਂਪੜੀ ਵਾਲਿਆਂ ਨੂੰ ਮਾਲਕੀ ਅਧਿਕਾਰ ਦੇਣ ਦੀ ਪ੍ਰਕਿਰਿਆ ਜਲਦ ਤੋਂ ਜਲਦ ਮੁਕੰਮਲ ਕੀਤੀ ਜਾ ਸਕੇ।

ਪੜੋ ਹੋਰ ਖਬਰਾਂ: ਭਗੌੜੇ ਮੇਹੁਲ ਚੋਕਸੀ ਉੱਤੇ ਕੱਸੇਗਾ ਸ਼ਿਕੰਜਾ, CBI ਤੇ ਵਿਦੇਸ਼ ਮੰਤਰਾਲਾ ਨੇ ਚੁੱਕੇ ਇਹ ਵੱਡੇ ਕਦਮ

ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਸਾਰੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਯੋਗ ਲਾਭਪਾਤਰੀਆਂ ਦੀ ਪਛਾਣ ਵਾਸਤੇ ਸਰਵੇਖਣ ਮੁਕੰਮਲ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਮਾਲਕੀ ਅਧਿਕਾਰ ਦਿੱਤੇ ਜਾ ਸਕਣ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਗ੍ਰਹਿ ਅਨੁਰਾਗ ਅਗਰਵਾਲ, ਵਧੀਕ ਮੁੱਖ ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਸੀਮਾ ਜੈਨ, ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਵਿੱਤ ਵਿਭਾਗ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਵਿਵੇਕ ਪ੍ਰਤਾਪ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਪੜੋ ਹੋਰ ਖਬਰਾਂ: ਅਕਾਲੀ ਦਲ-ਬਸਪਾ ਗਠਜੋੜ ਇਕ ਸੈਕੂਲਰ, ਫੈਡਰਲ ਕ੍ਰਾਂਤੀ ਦੀ ਸ਼ੁਰੂਆਤ: ਪ੍ਰਕਾਸ਼ ਸਿੰਘ ਬਾਦਲ

-PTC News

Related Post