ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ 23 ਜੂਨ ਤੋਂ 27 ਜੂਨ ਤੱਕ ਕਲਮ ਛੋੜ ਹੜਤਾਲ , ਕੰਮ ਕੀਤਾ ਠੱਪ 

By  Shanker Badra June 23rd 2021 04:25 PM

ਚੰਡੀਗੜ੍ਹ : ਪੀ.ਐਸ.ਐਮ.ਐਸ.ਯੂ. ਦੇ ਸੱਦੇ ਤੇ ਅੱਜ ਪੰਜਾਬ ਸਰਕਾਰ ਦੇ ਸਮੂਹ ਦਫਤਰਾਂ ਦੇ ਮੁਲਾਜ਼ਮਾਂ ਵੱਲੋਂ ਕਲਮਛੋੜ ਹੜਤਾਲ ਕਰਕੇ ਰੋਸ ਰੈਲੀ ਕੀਤੀ ਗਈ ਹੈ। ਜਦੋਂ ਅੱਜ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੇ ਸਵੇਰ ਹੀ ਸਰਕਾਰੀ ਦਫਤਰਾਂ ਤੋਂ ਵਾਕ ਆਊਟ ਕਰਨਾ ਸ਼ੁਰੂ ਕਰ ਦਿੱਤਾ ਤਾਂ ਮੁਲਾਜ਼ਮਾਂ ਵਿੱਚ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਕਰਕੇ ਰੋਸ ਪਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਸਾਰਾ ਦਿਨ ਪੰਜਾਬ ਸਿਵਲ ਸਕੱਤਰੇਤ-1 ਅਤੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਸ਼ਾਖਾਵਾਂ ਵਿੱਚ ਸੁਨਸਾਨ ਛਾਈ ਰਹੀ ਹੈ।

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ 23 ਜੂਨ ਤੋਂ 27 ਜੂਨ ਤੱਕ ਕਲਮ ਛੋੜ ਹੜਤਾਲ , ਕੰਮ ਕੀਤਾ ਠੱਪ

ਪੜ੍ਹੋ ਹੋਰ ਖ਼ਬਰਾਂ : ਹਿਮਾਚਲ 'ਚ ਹੁਣ ਬਿਨਾਂ ਈ-ਪਾਸ ਦੇ ਦਾਖਲ ਹੋ ਸਕਣਗੇ ਯਾਤਰੀ  , ਰਾਤ 10 ਵਜੇ ਤਕ ਖੁੱਲ੍ਹੇ ਰਹਿਣਗੇ ਰੈਸਟੋਰੈਂਟ

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਕੈਬਿਨਟ ਦੀ ਮੀਟਿੰਗ ਵਿੱਚ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਪ੍ਰਵਾਨ ਕੀਤੀ ਗਈ ਸੀ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਨਹੀਂ ਹੋ ਰਿਹਾ। ਕਮਿਸ਼ਨ ਦੀਆਂ ਸਿਫਾਰਸ਼ਾਂ ਵੇਖ ਕੇ ਮੁਲਾਜ਼ਮ ਵਰਗ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ।

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ 23 ਜੂਨ ਤੋਂ 27 ਜੂਨ ਤੱਕ ਕਲਮ ਛੋੜ ਹੜਤਾਲ , ਕੰਮ ਕੀਤਾ ਠੱਪ

ਦੱਸ ਦੇਈਏ ਕਿ ਮੁਲਾਜ਼ਮਾਂ ਦੀ ਹੜਤਾਲ 23 ਜੂਨ ਤੋਂ 27 ਜੂਨ ਤੱਕ ਜਾਰੀ ਰਹੇਗੀ ,ਜਿਸ ਵਿੱਚ ਪੰਜਾਬ ਸਿਵਲ ਸਕੱਤਰੇਤ ਤੋਂ ਲੈ ਕੇ ਡੀ.ਸੀ. ਦਫਤਰ, ਪਟਵਾਰ ਦਫਤਰ ਅਤੇ ਹੋਰ ਖੇਤਰੀ ਦਫਤਰਾਂ ਵਿੱਚ ਇਸ ਦੌਰਾਨ ਕੰਮ ਕਾਜ ਬੰਦ ਰਹੇਗਾ। ਇਸੇ ਵਿਰੋਧ ਦੇ ਚਲਦਿਆਂ ਕੱਲ ਨੂੰ ਜਲੰਧਰ ਵਿੱਖ ਸ਼ਹੀਦ ਭਗਤ ਸਿੰਘ ਯਾਦਗਾਰੀ ਹਾਲ ਵਿਖੇ ਸਾਂਝਾ ਮੁਲਾਜ਼ਮ ਫਰੰਟ ਦੇ ਸੱਦੇ ਤੇ ਪੰਜਾਬ ਰਾਜ ਦੀਆਂ ਸਮੂਹ ਜੱਥੇਬੰਦੀਆਂ ਨੇ ਸ਼ਮੂਲੀਅਤ ਕੀਤੀ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਐਕਸ਼ਨਾਂ ਸਬੰਧੀ ਫੈਸਲੇ ਲਏ ਹਨ।

ਪੰਜਾਬ ਸਿਵਲਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ 23 ਜੂਨ ਤੋਂ 27 ਜੂਨ ਤੱਕ ਕਲਮ ਛੋੜ ਹੜਤਾਲ , ਕੰਮ ਕੀਤਾ ਠੱਪ

ਪੜ੍ਹੋ ਹੋਰ ਖ਼ਬਰਾਂ : ਹੁਣ ਬਿਨਾਂ ਟੈਸਟ ਦਿੱਤੇ ਹੀ ਬਣ ਜਾਵੇਗਾ ਤੁਹਾਡਾ ਡਰਾਈਵਿੰਗ ਲਾਇਸੈਂਸ , 1 ਜੁਲਾਈ ਲਾਗੂ ਹੋਣਗੇ ਨਵੇਂ ਨਿਯਮ 

ਇਸ ਤਹਿਤ ਮਿਤੀ 8-9 ਜੁਲਾਈ 2021 ਨੂੰ ਪੰਜਾਬ ਭਰ ਵਿੱਚ ਮੁਲਾਜ਼ਮਾਂ ਦੇ ਹਰ ਵਰਗ ਵੱਲੋਂ ਕਲਮਛੋੜ, ਟੂਲਡਾਊਨ, ਚੱਕਾ ਜਾਮ, ਸਫਾਈ ਦੇ ਕੰਮ ਬੰਦ ਕਰਕੇ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਇਸ ਦੇ ਇਲਾਵਾ 29.07.2021 ਨੂੰ ਪੰਜਾਬ ਰਾਜ ਦੇ ਸਮੂਹ ਮੁਲਾਜ਼ਮ ਅਤੇ ਪੈਂਨਸ਼ਨਰ ਸਮੂਹਿਕ ਛੁੱਟੀ ਲੈ ਕੇ ਰਾਜ ਪੱਧਰੀ ਰੈਲੀ ਕਰਕੇ ਕਾਂਗਰਸ ਸਰਕਾਰ ਨੂੰ ਪੰਜਾਬ ਵਿੱਚੋਂ ਰਾਜਨੀਤਿਕ ਤੌਰ ਤੇ ਖ਼ਤਮ ਕਰਨ ਦਾ ਅਹਿਦ ਲੈਣਗੇ।

-PTCNews

Related Post