ਪੰਜਾਬ ਸਰਕਾਰ ਵੱਲੋਂ ਆਰ.ਟੀ.-ਪੀ.ਸੀ.ਆਰ ਅਤੇ ਰੈਪਿਡ ਐਂਟੀਜੈਨ ਟੈਸਟਿੰਗ ਦੀਆਂ ਘਟਾਈਆਂ ਕੀਮਤਾਂ 

By  Shanker Badra April 19th 2021 07:02 PM

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੜੀਆਂ ਪਾਬੰਦੀਆਂ ਲਾਉਣ ਦੇ ਹੁਕਮ ਦਿੱਤੇ ਜੋ ਕਿ ਕੱਲ੍ਹ ਤੋਂ ਲਾਗੂ ਹੋਣਗੇ। ਇਨ੍ਹਾਂ ਪਾਬੰਦੀਆਂ ਵਿਚ ਰਾਤ ਦੇ ਕਰਫਿਊ ਦਾ ਸਮਾਂ ਵਧਾ ਕੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕੀਤਾ ਗਿਆ ਹੈ ਅਤੇ ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਕੋਚਿੰਗ ਸੈਂਟਰ, ਖੇਡ ਕੰਪਲੈਕਸ ਬੰਦ ਰਹਿਣਗੇ ਅਤੇ ਸੋਮਵਾਰ ਤੋਂ ਲੈ ਕੇ ਸ਼ਨੀਵਾਰ ਤੱਕ ਰੈਸਟੋਰੈਂਟਾਂ ਅਤੇ ਹੋਟਲਾਂ ਨੂੰ ਸਿਰਫ ਖਾਣਾ ਘਰ ਲਿਜਾਣ ਤੇ ਹੋਮ ਡਿਲਿਵਰੀ ਦੀ ਇਜਾਜ਼ਤ ਦਿੱਤੀ ਗਈ ਹੈ। ਪੜ੍ਹੋ ਹੋਰ ਖ਼ਬਰਾਂ : ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ   ਨਿੱਜੀ ਲੈਬਜ਼ ਦੁਆਰਾ ਕੀਤੀ ਜਾਂਦੀ ਆਰ.ਟੀ.-ਪੀ.ਸੀ.ਆਰ ਅਤੇ ਰੈਪਿਡ ਐਂਟੀਜੈਨ ਟੈਸਟਿੰਗ (ਆਰ.ਏ.ਟੀ) ਦੀਆਂ ਕੀਮਤਾਂ ਘਟਾ ਕੇ ਕ੍ਰਮਵਾਰ 450 ਰੁਪਏ ਅਤੇ 300 ਰੁਪਏ ਕਰ ਦਿੱਤੀ ਗਈ ਹੈ ਤੇ ਘਰੋਂ ਸੈਂਪਲ ਲੈਣ ਲਈ ਵਾਧੂ ਕੀਮਤ ਵਸੂਲੀ ਜਾਵੇਗੀ। ਇਹ ਕਦਮ ਟੈਸਟਿੰਗ ਦੀ ਗਿਣਤੀ ਵਧਾਉਣ ਲਈ ਚੁੱਕੇ ਗਏ ਹਨ। [caption id="attachment_490599" align="aligncenter" width="300"]PUNJAB CLAMPS DOWN WITH STRICTER CURBS AS COVID CASES RISE, CUTS DOWN RT-PCR RATE TO RS. 450 & RAT TESTING TO RS 300 ਪੰਜਾਬ ਸਰਕਾਰ ਵੱਲੋਂ ਆਰ.ਟੀ.-ਪੀ.ਸੀ.ਆਰ ਅਤੇ ਰੈਪਿਡ ਐਂਟੀਜੈਨ ਟੈਸਟਿੰਗ ਦੀਆਂ ਘਟਾਈਆਂ ਕੀਮਤਾਂ[/caption] ਮੁੱਖ ਮੰਤਰੀ ਨੇ ਇਹ ਵੀ ਹੁਕਮ ਦਿੱਤੇ ਕਿ ਉਡਾਣਾਂ ਰਾਹੀਂ ਪੰਜਾਬ ਵਿਚ ਆਉਣ ਵਾਲੇ ਸਾਰੇ ਵਿਅਕਤੀਆਂ ਕੋਲ ਆਰ.ਟੀ.-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਹੋਣੀ ਚਾਹੀਦੀ ਹੈ ਜੋ ਕਿ 72 ਘੰਟਿਆਂ ਤੋਂ ਪੁਰਾਣੀ ਨਾ ਹੋਵੇ ਨਹੀਂ ਤਾਂ ਉਨ੍ਹਾਂ ਦੀ ਹਵਾਈ ਅੱਡੇ ਉੱਤੇ ਹੀ ਆਰ.ਏ.ਟੀ. ਜਾਂਚ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਹੁਕਮ ਦਿੱਤੇ ਕਿ ਜਿਨ੍ਹਾਂ ਵਿਅਕਤੀਆਂ ਨੇ ਕਿੱਧਰੇ ਵੀ ਵੱਡੇ ਇਕੱਠਾਂ ਵਿਚ ਸ਼ਮੂਲੀਅਤ ਕੀਤੀ ਹੈ (ਧਾਰਮਿਕ/ਸਿਆਸੀ/ਸਮਾਜਿਕ), ਉਨ੍ਹਾਂ ਨੂੰ ਘਰ ਵਾਪਸੀ ਉੱਤੇ ਪ੍ਰੋਟੋਕਾਲ ਦੇ ਅਨੁਸਾਰ ਪੰਜ ਦਿਨਾਂ ਲਈ ਘਰ ਵਿਚ ਏਕਾਂਤਵਾਸ ਵਿਚ ਰਹਿਣਾ ਪਵੇਗਾ। [caption id="attachment_490600" align="aligncenter" width="301"]PUNJAB CLAMPS DOWN WITH STRICTER CURBS AS COVID CASES RISE, CUTS DOWN RT-PCR RATE TO RS. 450 & RAT TESTING TO RS 300 ਪੰਜਾਬ ਸਰਕਾਰ ਵੱਲੋਂ ਆਰ.ਟੀ.-ਪੀ.ਸੀ.ਆਰ ਅਤੇ ਰੈਪਿਡ ਐਂਟੀਜੈਨ ਟੈਸਟਿੰਗ ਦੀਆਂ ਘਟਾਈਆਂ ਕੀਮਤਾਂ[/caption] ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਬੱਸਾਂ/ਟੈਕਸੀਆਂ ਅਤੇ ਆਟੋ ਵਿਚ ਲੋਕਾਂ ਦੀ ਗਿਣਤੀ ਦੀ ਸਮਰੱਥਾ 50 ਫੀਸਦੀ ਰੱਖੀ ਜਾਵੇ। ਸੂਬੇ ਵਿਚ ਆਉਣ ਵਾਲੇ ਯਾਤਰੀਆਂ ਦੀ ਜਾਂਚ ਸਬੰਧੀ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਵਿਖੇ ਰੈਪਿਡ ਐਂਟੀਜੈਨ ਟੈਸਟਿੰਗ (ਆਰ.ਏ.ਟੀ.) ਜਾਂਚ ਬੂਥ ਸਥਾਪਿਤ ਕੀਤੇ ਜਾਣ ਅਤੇ ਸਾਰੇ ਯਾਤਰੀਆਂ ਦੀ ਜਾਂਚ ਕੀਤੀ ਜਾਵੇ। ਸਾਰੇ ਯੋਗ ਵਿਅਕਤੀਆਂ ਦਾ ਟੀਕਾਕਰਨ ਵੀ ਕੀਤਾ ਜਾਵੇ। MOHALI TO BE UNDER LOCKDOWN ON WEDNESDAY AS PART OF TRI-CITY SHUTDOWN ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਵੀ ਲੱਗਿਆ ਲੌਕਡਾਊਨ, ਜਾਣੋਂ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ  ਮੁੱਖ ਮੰਤਰੀ ਨੇ ਸਮੁੱਚੇ ਧਾਰਮਿਕ, ਸਮਾਜਿਕ ਅਤੇ ਸਿਆਸੀ ਆਗੂਆਂ ਨੂੰ ਆਪਣੀ ਅਪੀਲ ਮੁੜ ਤੋਂ ਦੁਹਰਾਈ ਕਿ ਉਹ ਵੱਡੇ ਇਕੱਠਾਂ ਤੋਂ ਗੁਰੇਜ਼ ਕਰਨ ਅਤੇ ਲੋਕਾਂ ਨੂੰ ਟੀਕਾਕਰਨ ਕਰਵਾਉਣ ਤੋਂ ਇਲਾਵਾ ਕੋਵਿਡ ਤੋਂ ਸੁਰੱਖਿਅਤ ਰਹਿਣ ਲਈ ਸਾਰੇ ਜ਼ਰੂਰੀ ਪ੍ਰੋਟੋਕਾਲਾਂ ਖਾਸ ਤੌਰ `ਤੇ ਮਾਸਕ ਪਾਉਣ ਅਤੇ ਇਕੱਠਾਂ ਵਿਚ ਨਾ ਜਾਣ ਬਾਰੇ ਪ੍ਰੇਰਿਤ ਕਰਨ। ਗਾਰਡੀਅਨਜ਼ ਆਫ ਗਵਰਨੈਂਸ ਅਤੇ ਸਮੂਹ ਸਾਬਕਾ ਫੌਜੀਆਂ ਨੂੰ ਸਕੂਲਾਂ ਵਿਚ ਕੋਵਿਡ ਸੁਰੱਖਿਆ ਪ੍ਰੋਟੋਕਾਲਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਮੋਹਰੀ ਰੋਲ ਅਦਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। -PTCNews

Related Post