ਪੰਜਾਬ 'ਚ ਜਾਰੀ ਨਵੇਂ ਨਿਯਮ, 15 ਮਈ ਤਕ ਲੌਕਡਾਊਨ ਵਰਗੀਆਂ ਸਖ਼ਤ ਪਾਬੰਦੀਆਂ

By  Jagroop Kaur May 2nd 2021 07:08 PM -- Updated: May 2nd 2021 07:20 PM

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ।ਫਿਲਹਾਲ ਘਾਤਕ ਕੋਰੋਨਾ ਦੀ ਰਫ਼ਤਾਰ ਰੁੱਕਦੇ ਹੋਏ ਨਜ਼ਰ ਨਹੀਂ ਆ ਰਹੀ।ਇਸ ਵਿਚਾਲੇ ਪੰਜਾਬ ਸਰਕਾਰ ਨੇ ਨਵੀਂ ਪਾਬੰਦੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਪਾਬੰਦੀਆਂ 15 ਮਈ ਤੱਕ ਜਾਰੀ ਰਹਿਣਗੀਆਂ।

ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਪਬਲਿਕ ਟਰਾਂਸਪੋਰਟ ਜਿਵੇਂ ਬੱਸਾਂ, ਟੈਕਸੀਆਂ ਤੇ ਆਟੋਜ਼ ਵਿਚ ਕੁਲ ਸਮਰੱਥਾ ਦੀਆਂ 50 ਫੀਸਦੀ ਸਵਾਰੀਆਂ ਨੂੰ ਹੀ ਬਿਠਾਇਆ ਜਾ ਸਕੇਗਾ। ਨੋਟੀਫਿਕੇਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਸੂਬੇ ਵਿਚ ਹਰ ਤਰ੍ਹਾਂ ਦੀਆਂ ਸਿਆਸੀ ਸਰਗਰਮੀਆਂ ’ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਗਈ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ’ਤੇ ਐੱਫ. ਆਈ. ਆਰ. ਦਰਜ ਕੀਤੀ ਜਾਵੇਗੀ।

Amid a rise in coronavirus cases, Haryana government imposed complete lockdown for 7 days, the State Home Minister Anil Vij said on Sunday.

1. ਸਾਰੀਆਂ ਗੈਰ ਜ਼ਰੂਰੀ ਦੁਕਾਨਾਂ ਬੰਦ ਰਹਿਣਗੀਆਂ।

ਇਸ ਤੋਂ ਇਲਾਵਾ ਜ਼ਰੂਰੀ ਸੇਵਾਵਾਂ ਵਿੱਚ ਕੈਮਿਸਟ, ਦੁੱਧ, ਬ੍ਰੈੱਡ, ਫਲ, ਸਬਜੀਆਂ, ਪੋਲਟਰੀ ਮੀਟ, ਦੀਆਂ ਦੁਕਾਨਾਂ ਅਤੇ ਮੋਬਾਇਲ ਰਿਪੇਅਰ ਆਦਿ ਖੁੱਲ੍ਹਣਗੀਆਂ।

Read More : ਭਾਵੁਕ ਤਸਵੀਰ : ਆਕਸੀਜਨ ਲਈ ਤੜਫਦੀ ਦੇਖੀ ਮਾਂ ਤਾਂ ਧੀ ਨੇ ਮੂੰਹ ਨਾਲ ਦਿੱਤੇ...

2. ਬਿਨ੍ਹਾਂ ਕੋਵਿਡ ਨੈਗੇਟਿਵ ਰਿਪੋਰਟ ਜਾਂ ਕੋਰੋਨਾ ਵੈਕਸਿਨ ਸਰਟੀਫਿਕੇਟ ਦੇ ਕੋਈ ਵੀ ਪੰਜਾਬ ਅੰਦਰ ਹਵਾਈ ਸੇਵਾ, ਰੇਲ ਜਾਂ ਸੜਕ ਦੇ ਰਸਤੇ ਦਾਖਲ ਨਹੀਂ ਹੋ ਸਕਦਾ।

3. ਸਾਰੀ ਸਰਕਾਰੀ ਦਫ਼ਤਰ ਅਤੇ ਬੈਂਕ ਸਿਰਫ 50 ਫੀਸਦ ਸਟਾਫ ਨਾਲ ਹੀ ਕੰਮ ਕਰਨਗੇ।

4. ਫੋਰ ਵ੍ਹੀਲਰ ਵਾਹਨ 'ਚ ਸਿਰਫ ਦੋ ਲੋਕ ਹੀ ਬੈਠਣਗੇ।

5. ਪਰਿਵਾਰਕ ਮੈਂਬਰ ਤੋਂ ਬਿਨ੍ਹਾਂ ਮੋਟਰਸਾਇਕਲ ਜਾਂ ਸਕੂਟਰ ਤੇ ਦੋ ਲੋਕ ਸਫ਼ਰ ਨਹੀਂ ਕਰ ਸਕਣਗੇ।

6. ਵਿਆਹ ਅਤੇ ਅੰਤਿਮ ਸੰਸਕਾਰ ਵਿੱਚ ਸਿਰਫ 10 ਲੋਕ ਹੀ ਸ਼ਾਮਲ ਹੋ ਸਕਣਗੇ।

7. ਵੀਕੈਂਡ ਲੌਕਡਾਊਨ ਜਾਂ ਨਾਈਟ ਕਰਫਿਊ ਨੂੰ ਯਕੀਨੀ ਬਣਾਉਣ ਲਈ ਠੀਕਰੀ ਪਹਿਰੇ ਲਾਏ ਜਾਣਗੇ।

8. ਧਾਰਮਿਕ ਸਥਾਨ ਸ਼ਾਮ 6 ਵਜੇ ਬੰਦ ਹੋ ਜਾਣਗੇ।

9. ਰੇੜ੍ਹੀ-ਫੜ੍ਹੀ ਲਾਉਣ ਵਾਲਿਆਂ ਦਾ ਵੀ ਹੋਏਗਾ RT-PCR ਟੈਸਟ।

10. ਕਿਸਾਨ ਯੂਨੀਅਨਾਂ ਅਤੇ ਧਾਰਮਿਕ ਨੇਤਾਵਾਂ ਨੂੰ ਅਪੀਲ ਹੈ ਕਿ ਟੋਲ ਪਲਾਜ਼ਾ ਆਦਿ ਤੇ ਇਕੱਠ ਨਾ ਕਰਨ ਅਤੇ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਵੀ ਸੀਮਤ ਕਰਨ।

 

ਸਬੰਧਤ ਥਾਵਾਂ ’ਤੇ ਸਮਾਗਮ ਲਈ ਟੈਂਟ ਤੇ ਹੋਰ ਸਮੱਗਰੀ ਮੁਹੱਈਆ ਕਰਵਾਉਣ ਵਾਲਿਆਂ ’ਤੇ ਵੀ ਕੇਸ ਦਰਜ ਹੋਵੇਗਾ। ਜਿਹੜੇ ਵੀ ਵਿਅਕਤੀ ਧਾਰਮਿਕ, ਸਿਆਸੀ ਤੇ ਸਮਾਜਿਕ ਇਕੱਠ ਵਿਚ ਹਿੱਸਾ ਲੈਣਗੇ, ਉਨ੍ਹਾਂ ਨੂੰ 5 ਦਿਨਾਂ ਲਈ ਘਰਾਂ ਵਿਚ ਲਾਜ਼ਮੀ ਤੌਰ ’ਤੇ ਕੁਆਰੰਟਾਈਨ ਕੀਤਾ ਜਾਵੇਗਾ ਅਤੇ ਪ੍ਰੋਟੋਕਾਲ ਅਨੁਸਾਰ ਉਨ੍ਹਾਂ ਨੂੰ ਕੋਵਿਡ ਟੈਸਟ ਕਰਵਾਉਣਾ ਪਵੇਗਾ।

Related Post