ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜੰਤਰ-ਮੰਤਰ ਵਿਖੇ ਲਾਉਣਗੇ ਧਰਨਾ

By  Shanker Badra November 4th 2020 10:17 AM

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜੰਤਰ-ਮੰਤਰ ਵਿਖੇ ਲਾਉਣਗੇ ਧਰਨਾ:ਚੰਡੀਗੜ੍ਹ :ਖੇਤੀ ਕਾਨੂੰਨਾਂ ਨੂੰ ਲੈ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਮੁਲਾਕਾਤ ਕਰਨ ਤੋਂ ਇਨਕਾਰ ਕਰਨ ਦੇ ਵਿਰੋਧ ਵਿਚ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਸਮੇਤ ਦਿੱਲੀ ਸਥਿਤ ਜੰਤਰ ਮੰਤਰ ਵਿਖੇ ਧਰਨਾ ਦੇਣ ਜਾ ਰਹੇ ਹਨ।

Punjab CM Amarinder Singh with MLAs to dharna against Center at Jantar Mantar in New Delhi ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜੰਤਰ-ਮੰਤਰ ਵਿਖੇ ਲਾਉਣਗੇ ਧਰਨਾ

ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਰਾਜਘਾਟ ਵਿਖੇ ਅੱਜ ਦਿੱਤੇ ਜਾਣ ਵਾਲੇ ਧਰਨੇ ਦਾ ਪ੍ਰੋਗਰਾਮ ਅੱਜ ਸਵੇਰੇ ਬਦਲ ਦਿੱਤਾ ਹੈ। ਕੈਪਟਨ ਹੁਣ ਰਾਜਘਾਟ ਦੀ ਥਾਂ ਜੰਤਰ-ਮੰਤਰ ਵਿਖੇ ਧਰਨਾ ਦੇਣਗੇ। ਦਰਅਸਲ 'ਚ ਦਿੱਲੀ 'ਚ ਧਾਰਾ-144 ਲਾਗੂ ਹੋਣ ਕਾਰਨ ਕੈਪਟਨ ਨੂੰ ਰਾਜਘਾਟ 'ਤੇ ਧਰਨਾ ਦੇਣ ਦੀ ਮਨਜ਼ੂਰੀ ਨਹੀਂ ਮਿਲੀ। ਇਸ ਦੇ ਮੱਦੇਨਜ਼ਰ ਹੀ ਕੈਪਟਨ ਵੱਲੋਂ ਧਰਨੇ ਵਾਲੀ ਥਾਂ 'ਚ ਤਬਦੀਲੀ ਕੀਤੀ ਗਈ ਹੈ।

Punjab CM Amarinder Singh with MLAs to dharna against Center at Jantar Mantar in New Delhi ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜੰਤਰ-ਮੰਤਰ ਵਿਖੇ ਲਾਉਣਗੇ ਧਰਨਾ

ਇਹ ਵੀ ਪੜ੍ਹੋ : US Election Results 2020 : ਅਮਰੀਕੀ ਰਾਸ਼ਟਰਪਤੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ, ਟਰੰਪ ਤੇ ਬਾਈਡਨ ਵਿਚਾਲੇ ਜ਼ੋਰਦਾਰ ਟੱਕਰ 

ਇਸ ਸਬੰਧੀ ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇਜਾਣਕਾਰੀ ਦਿੰਦਿਆ ਕਿਹਾ ਕਿ ਕੈਪਟਨ ਆਪਣੇ ਵਿਧਾਇਕਾਂ ਸਮੇਤ 12.15 ਵਜੇ ਜੰਤਰ-ਮੰਤਰ ਵਿਖੇ ਪਹੁੰਚਣਗੇ। ਇਸ ਦੌਰਾਨ ਰਾਜਘਾਟ ਵਿਖੇ ਰਾਸ਼ਟਰਪਿਤਾ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਜੰਤਰ-ਮੰਤਰ ਵਿਖੇ 12.30 ਵਜੇ ਮੀਡੀਆ ਨੂੰ ਸੰਬੋਧਨ ਕਰਨਗੇ।

Punjab CM Amarinder Singh with MLAs to dharna against Center at Jantar Mantar in New Delhi ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜੰਤਰ-ਮੰਤਰ ਵਿਖੇ ਲਾਉਣਗੇ ਧਰਨਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਕੱਲ ਐਲਾਨ ਕੀਤਾ ਸੀ ਕਿ ਉਨ੍ਹਾਂ ਵਲੋਂ 4 ਨਵੰਬਰ ਨੂੰ ਵਿਧਾਇਕਾਂ ਨਾਲ ਮਿਲ ਕੇ ਦਿੱਲੀ ਕੇਂਦਰ ਖਿਲਾਫ਼ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਮੁੱਖ ਮੰਤਰੀ ਨੇ ਕਿਹਾ ਸੀ ਕਿ ਕੇਂਦਰ ਵਲੋਂ ਮਾਲ ਗੱਡੀਆਂ ਦੀ ਆਵਾਜਾਈ ਨੂੰ ਰੋਕਣ ਕਾਰਨ ਪੰਜਾਬ ਦੇ ਬਿਜਲੀ ਸੰਕਟ ਅਤੇ ਜ਼ਰੂਰੀ ਵਸਤੂਆਂ ਦੀ ਸਪਲਾਈ ਦੀ ਗੰਭੀਰ ਸਥਿਤੀ ਨੂੰ ਉਜਾਗਰ ਕਰਨ ਲਈ ਉਨ੍ਹਾਂ ਵਲੋਂ ਇਹ ਧਰਨਾ ਦਿੱਤਾ ਜਾਵੇਗਾ।

Punjab CM Amarinder Singh with MLAs to dharna against Center at Jantar Mantar in New Delhi ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜੰਤਰ-ਮੰਤਰ ਵਿਖੇ ਲਾਉਣਗੇ ਧਰਨਾ

ਦੱਸ ਦੇਈਏ ਕਿ ਕੈਪਟਨ ਨੇ 20 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਖੇਤੀ ਸੋਧ ਬਿੱਲ ਪਾਸ ਕਰਨ ਮਗਰੋਂ ਸਾਰੇ ਵਿਧਾਇਕਾਂ ਨੂੰ ਨਾਲ ਲੈ ਕੇ ਬਿਲਾਂ ਦੀ ਕਾਪੀ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਸੌਂਪੀ ਸੀ। ਉਸ ਦਿਨ ਹੀ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਉਹ 2 ਤੋਂ 5 ਨਵੰਬਰ ਦੇ ਵਿਚਕਾਰ ਰਾਸ਼ਟਰਪਤੀ ਨੂੰ ਮਿਲਣ ਲਈ ਸਮਾਂ ਲੈਣਗੇ ਪਰ ਰਾਸ਼ਟਰਪਤੀ ਨੇ ਕੈਪਟਨ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ।

-PTCNews

educare

Related Post