ਕੈਪਟਨ ਵੱਲੋਂ ਸ਼ਹੀਦ ਜਵਾਨ ਪ੍ਰਗਟ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਐਕਸ ਗ੍ਰੇਸ਼ੀਆ ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ

By  Shanker Badra May 9th 2021 03:51 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 25 ਅਪਰੈਲ, 2021 ਨੂੰ ਸਿਆਚੀਨ ਗਲੇਸ਼ੀਅਰ ਵਿੱਚ ਬਰਫੀਲੇ ਤੂਫਾਨ ਵਿੱਚ ਦੱਬ ਜਾਣ ਕਾਰਨ ਸ਼ਹੀਦ ਹੋਏ 21 ਪੰਜਾਬ ਦੇ ਸਿਪਾਹੀ ਪ੍ਰਗਟ ਸਿੰਘ ਲਈ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇਕ ਮੈਂਬਰ ਲਈ ਸਰਕਾਰੀ ਨੌਕਰੀ ਦਾ ਐਲਾਨ ਕੀਤਾ।

ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਡਿਊਟੀ 'ਚ ਰੁੱਝੇ ASI ਨੇ ਟਾਲਿਆ ਧੀ ਦਾ ਵਿਆਹ , ਹੁਣ ਤੱਕ 1100 ਲਾਸ਼ਾਂ ਦਾ ਕੀਤਾ ਸਸਕਾਰ

Punjab CM announced ex-gratia & Job for family members of martyr sepoy Parghat singh ਕੈਪਟਨ ਵੱਲੋਂ ਸ਼ਹੀਦ ਜਵਾਨ ਪ੍ਰਗਟ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਐਕਸ ਗ੍ਰੇਸ਼ੀਆ ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ

ਬਹਾਦਰ ਸਿਪਾਹੀ ਪ੍ਰਗਟ ਸਿੰਘ ਨੂੰ ਬਰਫ ਹੇਠੋਂ ਕੱਢ ਕੇ 27 ਅਪਰੈਲ ਨੂੰ ਚੰਡੀਗੜ੍ਹ ਲਿਆਂਦਾ ਗਿਆ ਸੀ ਅਤੇ 8 ਮਈ ਨੂੰ ਹਸਪਤਾਲ ਵਿੱਚ ਹਾਈਪੋਥਰਮਿਆ ਅਤੇ ਗੁਰਦੇ ਦੀ ਗੰਭੀਰ ਸੱਟ ਕਾਰਨ ਸ਼ਹੀਦ ਹੋ ਗਿਆ। ਸ਼ਹੀਦ ਜਵਾਨ ਪ੍ਰਗਟ ਸਿੰਘ ਆਪਣੇ ਪਿੱਛੇ ਪਿਤਾ ਸ. ਪ੍ਰੀਤਮ ਸਿੰਘ, ਮਾਤਾ ਸਰਦਾਰਨੀ ਸੁਖਵਿੰਦਰ ਕੌਰ ਅਤੇ ਦੋ ਭੈਣਾਂ ਛੱਡ ਗਏ ਹਨ।

ਕੈਪਟਨ ਵੱਲੋਂ ਸ਼ਹੀਦ ਜਵਾਨ ਪ੍ਰਗਟ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਐਕਸ ਗ੍ਰੇਸ਼ੀਆ ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੈਪਟਨ ਵੱਲੋਂ ਸ਼ਹੀਦ ਜਵਾਨ ਪ੍ਰਗਟ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਐਕਸ ਗ੍ਰੇਸ਼ੀਆ ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ

ਬਹਾਦਰ ਸੈਨਿਕ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਉਨ੍ਹਾਂ ਦਾ ਪੂਰਨ ਸਮਰਪਣ ਅਤੇ ਜਾਨ ਦੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਵਧੇਰੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗੀ।

Punjab CM announced ex-gratia & Job for family members of martyr sepoy Parghat singh ਕੈਪਟਨ ਵੱਲੋਂ ਸ਼ਹੀਦ ਜਵਾਨ ਪ੍ਰਗਟ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਐਕਸ ਗ੍ਰੇਸ਼ੀਆ ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ

ਪੜ੍ਹੋ ਹੋਰ ਖ਼ਬਰਾਂ : ਲੁਧਿਆਣਾ 'ਚ ਹੁਣ ਸੋਮਵਾਰ ਤੋਂ ਰੋਜ਼ਾਨਾ ਦੁਪਹਿਰ 12 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਕਰਫ਼ਿਊ

ਗੌਰਤਲਬ ਹੈ ਕਿ 25 ਅਪਰੈਲ 2021 ਨੂੰ ਅਜਿਹੇ ਹੀ ਬਰਫ ਦੇ ਤੋਦੇ ਡਿੱਗਣ ਕਾਰਨ ਡਿਊਟੀ ਕਰਦਿਆਂ ਦੋ ਹੋਰ ਜਵਾਨ ਵੀ ਸ਼ਹੀਦ ਹੋ ਗਏ ਸਨ, ਜਿਨ੍ਹਾਂ ਵਿੱਚੋਂ ਇਕ ਸਿਪਾਹੀ ਬਰਨਾਲਾ ਜ਼ਿਲੇ ਦੇ ਪਿੰਡ ਕਰਮਗੜ੍ਹ ਦਾ ਅਮਰਦੀਪ ਸਿੰਘ ਤੇ ਦੂਜਾ ਸਿਪਾਹੀ ਮਾਨਸਾ ਜ਼ਿਲੇ ਦੇ ਪਿੰਡ ਹਾਕਮਵਾਲਾ ਦਾ ਪ੍ਰਭਜੋਤ ਸਿੰਘ ਸੀ।

-PTCNews

Related Post