ਪੰਜਾਬ ਦੇ ਮੁੱਖ ਮੰਤਰੀ ਨੇ ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਕੀਤਾ ਐਲਾਨ

By  Shanker Badra July 4th 2020 07:36 PM -- Updated: July 4th 2020 07:50 PM

ਪੰਜਾਬ ਦੇ ਮੁੱਖ ਮੰਤਰੀ ਨੇ ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਕੀਤਾ ਐਲਾਨ:ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਰਾਜ ਵਿੱਚ ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਹੈ, ਹਾਲਾਂਕਿ ਇਸ ਵੇਲੇ ਕੁਝ ਯੂਨੀਵਰਸਿਟੀਆਂ ਵੱਲੋਂ ਆਨਲਾਈਨ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਨਿਰਵਿਘਨ ਜਾਰੀ ਰਹਿਣਗੀਆਂ। ਆਪਣੇ ਹਫ਼ਤਾਵਾਰੀ ਫੇਸਬੁੱਕ ਲਾਈਵ ਸੈਸ਼ਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਅਤੇ ਕਾਲਜ ਵਿਦਿਆਰਥੀਆਂ ਨੂੰ ਪਿਛਲੇ ਸਾਲਾਂ ਦੇ ਨਤੀਜਿਆਂ ਦੇ ਅਧਾਰ 'ਤੇ ਪ੍ਰਮੋਟ ਕੀਤਾ ਜਾਵੇਗਾ। ਹਾਲਾਂਕਿ, ਉਹ ਵਿਦਿਆਰਥੀ ਜੋ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਨਾ ਚਾਹੁੰਦੇ ਹਨ, ਉਹਨਾਂ ਕੋਲ ਕੋਵਿਡ ਸੰਕਟ ਖਤਮ ਹੋਣ ਤੋਂ ਬਾਅਦ ਵਿੱਚ ਇੱਕ ਨਵੀਂ ਪ੍ਰੀਖਿਆ ਦੇਣ ਦਾ ਵਿਕਲਪ ਹੋਵੇਗਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਅਤੇ ਕਾਲਜ ਇਸ ਫੈਸਲੇ ਨੂੰ ਲਾਗੂ ਕਰਨ ਲਈ ਰੂਪ-ਰੇਖਾ ਤਿਆਰ ਕਰਨ ਦੀ ਤਿਆਰੀ ਵਿੱਚ ਹਨ, ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਇਸ ਫੈਸਲੇ ਦਾ ਐਲਾਨ ਕਰ ਦਿੱਤਾ ਜਾਵੇਗਾ। [caption id="attachment_415884" align="aligncenter" width="300"]Punjab CM Announces Cancelled of University And Collage Exams ਪੰਜਾਬ ਦੇ ਮੁੱਖ ਮੰਤਰੀ ਨੇ ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰPunjab CM Announces Cancelled of University And Collage Examsਨ ਦਾ ਕੀਤਾ ਐਲਾਨ[/caption] ਸਕੂਲ ਬੋਰਡ ਦੀਆਂ ਪ੍ਰੀਖਿਆਵਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਵਿੱਚ ਐਲਾਨੇ ਸੀਬੀਐਸਈ ਫੈਸਲੇ ਦੀ ਪਾਲਣਾ ਕਰ ਰਿਹਾ ਹੈ। ਕੈਪਟਨ ਅਮਰਿੰਦਰ ਨੇ ਹਾਲਾਂਕਿ ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਪ੍ਰੀਖਿਆਵਾਂ ਰੱਦ ਹੋਣ ਦੇ ਬਾਵਜੂਦ ਸਹੀ ਸਿੱਖਿਆ ਨਾਲ ਆਪਣੀ ਪੜ੍ਹਾਈ ਜਾਰੀ ਰੱਖਣ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਤੁਹਾਨੂੰ ਆਪਣੇ ਭਵਿੱਖ ਲਈ ਕੰਮ ਕਰਨਾ ਜਾਰੀ ਰੱਖਣਾ ਪਏਗਾ। ਇਸ ਦੌਰਾਨ ਸਾਬਕਾ ਸੈਨਿਕਾਂ ਲਈ ਇੱਕ ਵੱਡੀ ਪਹਿਲ ਕਰਦਿਆਂ ਕੈਪਟਨ ਅਮਰਿੰਦਰ ਨੇ ਪੀਸੀਐਸ ਦੀ ਪ੍ਰੀਖਿਆ ਵਿੱਚ ਬੈਠਣ ਦੇ ਮੌਕੇ ਵਧਾਏ ਹਨ। ਜਨਰਲ ਵਰਗ ਨਾਲ ਸੰਬੰਧ ਸਾਬਕਾ ਫ਼ੌਜੀ ਹੁਣਪੀਸੀਐਸ ਦੀ ਪ੍ਰੀਖਿਆ ਵਿੱਚ 6 ਵਾਰ ਬੈਠ ਸਕਦੇ ਹਨ। ਪਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਸਾਬਕਾ ਫੌਜੀ ਹੁਣ 8 ਵਾਰ ਪੀਸੀਐਸ ਦੀ ਪ੍ਰੀਖਿਆ ਵਿੱਚ ਬੈਠ ਸਕਣਗੇ। ਅਣਸੂਚਿਤ ਜਾਤੀਆਂ ਨਾਲ ਸਬੰਧਤ ਸਾਬਕਾ ਫ਼ੌਜੀ ਬਿਨਾਂ ਕਿਸੇ ਸੀਮਾ ਦੇ ਪੀਸੀਐਸ ਦੀ ਪ੍ਰੀਖਿਆ ਵਿੱਚ ਬੈਠ ਸਕਣਗੇ। -PTCNews

Related Post