ਪੰਜਾਬ ਸਰਕਾਰ ਨੇ ਸ਼ਹੀਦ ਸਲਾਮ ਖਾਨ ਦੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ਤੇ ਨੌਕਰੀ ਦੇਣ ਦਾ ਕੀਤਾ ਐਲਾਨ

By  Shanker Badra June 27th 2020 08:35 PM

ਪੰਜਾਬ ਸਰਕਾਰ ਨੇ ਸ਼ਹੀਦ ਸਲਾਮ ਖਾਨ ਦੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ਤੇ ਨੌਕਰੀ ਦੇਣ ਦਾ ਕੀਤਾ ਐਲਾਨ:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਲਾਂਸ ਨਾਇਕ ਸਲੀਮ ਖਾਨ ਜਿਸ ਨੇ ਲੱਦਾਖ ਵਿਖੇ ਡਿਊਟੀ ਨਿਭਾਉਂਦਿਆਂ ਆਪਣੀ ਜਾਨ ਦਿੱਤੀ, ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ।

ਭਾਰਤ-ਚੀਨ ਸਰਹੱਦ ਨੇੜੇ ਸ਼ਿਓਕ ਵਿਖੇ ਆਪਣੀ ਜਾਨ ਦੇਣ ਵਾਲੇ ਪਟਿਆਲਾ ਦੇ 24 ਸਾਲਾਂ ਨੌਜਵਾਨ ਸੈਨਿਕ ਦੇ ਪਰਿਵਾਰ ਨਾਲ ਆਪਣੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਪਰਿਵਾਰ ਦੀ ਹਰ ਸੰਭਵ ਮੱਦਦ ਕਰੇਗੀ ਅਤੇ ਪੂਰਨ ਸਹਿਯੋਗ ਦੇਵੇਗੀ।

Punjab CM Announces EX-Gratia & Job For Family Member of Lance Naik Saleem Khan ਪੰਜਾਬ ਸਰਕਾਰ ਨੇ ਸ਼ਹੀਦ ਸਲਾਮ ਖਾਨ ਦੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ਤੇ ਨੌਕਰੀ ਦੇਣ ਦਾ ਕੀਤਾ ਐਲਾਨ

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ, ''ਲੱਦਾਖ ਵਿੱਚ ਲਾਂਸ ਨਾਇਕ ਸਲੀਮ ਖਾਨ ਦੇ ਦੇਹਾਂਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਉਹ ਪਟਿਆਲਾ ਜ਼ਿਲੇ ਦੇ ਪਿੰਡ ਮਰਦਾਂਹੇੜੀ ਦਾ ਰਹਿਣ ਵਾਲਾ ਸੀ। ਉਸ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ। ਦੇਸ਼ ਆਪਣੇ ਬਹਾਦਰ ਸੈਨਿਕ ਨੂੰ ਸਲਾਮ ਕਰਦਾ ਹੈ। ਜੈ ਹਿੰਦ।''

ਬੰਗਾਲ ਇੰਜਨੀਅਰ ਗਰੁੱਪ ਦਾ ਲਾਂਸ ਨਾਇਕ ਸਲੀਮ ਖਾਨ 25 ਜੂਨ ਨੂੰ ਲੱਦਾਖ ਖੇਤਰ ਵਿੱਚ ਅਸਲ ਕੰਟਰੋਲ ਰੇਖਾ 'ਤੇ ਦਰਿਆ ਕੋਲ ਗਸ਼ਤ ਕਰਦਿਆਂ ਲੜਾਈ ਦਾ ਸ਼ਿਕਾਰ ਹੋ ਗਿਆ ਸੀ। ਸਲੀਮ ਖਾਨ ਦੀ ਮ੍ਰਿਤਕ ਦੇਹ ਨੂੰ ਅੱਜ ਉਸ ਦੇ ਪਿੰਡ ਵਿੱਚ ਪੂਰੇ ਸੈਨਿਕ ਸਨਮਾਨਾਂ ਨਾਲ ਦਫਨਾਇਆ ਗਿਆ ਜਿੱਥੇ ਸੂਬਾ ਸਰਕਾਰ ਵੱਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਰਧਾਂਜਲੀ ਭੇਂਟ ਕੀਤੀ। ਸੈਨਿਕ ਆਪਣੇ ਪਿੱਛੇ ਮਾਤਾ ਪਿਤਾ, ਵਿਆਹੀ ਭੈਣ ਤੇ ਇਕ ਭਰਾ ਛੱਡ ਗਿਆ ਹੈ।

-PTCNews

Related Post