ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਨੂੰ ਦਿੱਤੀ ਪ੍ਰਵਾਨਗੀ

By  Shanker Badra February 8th 2019 04:30 PM -- Updated: February 8th 2019 04:48 PM

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਨੂੰ ਦਿੱਤੀ ਪ੍ਰਵਾਨਗੀ:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮਾਨਤਾ ਪ੍ਰਾਪਤ ਵੈਟਰਨ ਪੱਤਰਕਾਰਾਂ ਲਈ ਪ੍ਰਤੀ ਮਹੀਨਾ 12000 ਰੁਪਏ ਪੈਨਸ਼ਨ ਮੁਹੱਈਆ ਕਰਵਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। [caption id="attachment_253343" align="aligncenter" width="300"]Punjab Cm Capt. Amarinder Singh Journalists Pension Scheme Approval ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਨੂੰ ਦਿੱਤੀ ਪ੍ਰਵਾਨਗੀ[/caption] ਮੁੱਖ ਮੰਤਰੀ ਵੱਲੋਂ ਇਹ ਫੈਸਲਾ ਪੱਤਰਕਾਰ ਭਾਈਚਾਰੇ ਦੁਆਰਾ ਇਸ ਸਬੰਧੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਪ੍ਰਮੁੱਖਤਾ ਨਾਲ ਵਿਚਾਰਦਿਆਂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੀਡੀਆ ਕਰਮੀਆਂ ਵੱਲੋਂ ਆਮ ਲੋਕਾਂ ਤੱਕ ਸੂਚਨਾ ਤੇ ਜਾਣਕਾਰੀ ਪਹੁੰਚਾਉਣ ਲਈ ਨਿਭਾਈ ਜਾਂਦੀ ਭੂਮਿਕਾ ਨੂੰ ਅਹਿਮੀਅਤ ਦਿੰਦਿਆਂ ਮੁੱਖ ਮੰਤਰੀ ਵੱਲੋਂ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਇਸ ਸਬੰਧੀ ਨੋਟੀਫਿਕੇਸ਼ਨ ਜਲਦ ਹੀ ਜਾਰੀ ਕੀਤਾ ਜਾਵੇਗਾ। [caption id="attachment_253346" align="aligncenter" width="300"]Punjab Cm Capt. Amarinder Singh Journalists Pension Scheme Approval ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਨੂੰ ਦਿੱਤੀ ਪ੍ਰਵਾਨਗੀ[/caption] ਬੁਲਾਰੇ ਨੇ ਦੱਸਿਆ ਕਿ ਇਸ ਸਕੀਮ ਤਹਿਤ ਉਹ ਵੈਟਰਨ ਪੱਤਰਕਾਰ ਯੋਗ ਹੋਣਗੇ ਜਿਨਾਂ ਦੀ ਉਮਰ 60 ਸਾਲ ਤੋਂ ਘੱਟ ਨਾ ਹੋਵੇ ਅਤੇ ਜਿਨਾਂ ਨੂੰ ਘੱਟੋ-ਘੱਟ 20 ਸਾਲਾਂ ਲਈ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਮਾਨਤਾ ਪ੍ਰਾਪਤ ਰਹੀ ਹੋਵੇ। [caption id="attachment_253344" align="aligncenter" width="300"]Punjab Cm Capt. Amarinder Singh Journalists Pension Scheme Approval ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਨੂੰ ਦਿੱਤੀ ਪ੍ਰਵਾਨਗੀ[/caption] ਯੋਗਤਾ ਤਹਿਤ ਇਹ ਵੀ ਲਾਜ਼ਮੀ ਹੋਵੇਗਾ ਕਿ ਪੱਤਰਕਾਰ ਖਿਲਾਫ ਕੋਈ ਅਪਰਾਧਿਕ ਕਾਰਵਾਈ ਲੰਬਿਤ ਨਾ ਹੋਵੇ ਅਤੇ ਨਾ ਹੀ ਕਿਸੇ ਵੀ ਸਰਕਾਰੀ ਜਾਇਦਾਦ ’ਤੇ ਉਸ ਦਾ ਗੈਰ-ਕਾਨੂੰਨੀ ਕਬਜ਼ਾ ਹੋਵੇ।ਪੱਤਰਕਾਰ ਵੱਲੋਂ ਪੂਰਨ ਜਾਂ ਅੰਸ਼ ਰੂਪ ਵਾਲੇ ਕਿਸੇ ਫੰਡ ਤੋਂ ਮਿਲਦੀ ਪੈਨਸ਼ਨ ਤੋਂ ਇਲਾਵਾ ਹੋਰ ਕੋਈ ਤਨਖਾਹ ਜਾਂ ਪੈਨਸ਼ਨ ਨਾ ਲਈ ਜਾ ਰਹੀ ਹੋਵੇ, ਤਾਂ ਉਹ ਵੀ ਇਸ ਸਕੀਮ ਤਹਿਤ ਅਯੋਗ ਨਹੀਂ ਮੰਨਿਆ ਜਾਵੇਗਾ। -PTCNews

Related Post