ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੀ ਜਲਦੀ ਸੇਵਾ ਮੁਕਤੀ ਦੀ ਅਪੀਲ ਰੱਦ  

By  Shanker Badra April 13th 2021 09:14 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਈ.ਪੀ.ਐਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅਸਤੀਫੇ ਦਾ ਪੱਤਰ ਸਵਿਕਾਰ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਉਨ੍ਹਾਂ ਸਰਵਿਸ ਤੋਂ ਪਹਿਲਾਂ ਸੇਵਾ-ਮੁਕਤੀ ਮੰਗੀ ਗਈ ਸੀ।ਕੁੰਵਰ ਵਿਜੇ ਪ੍ਰਤਾਪ ਸਿੰਘ ਜੋ ਇਸ ਵੇਲੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਐਟ.) ਦਾ ਮੁਖੀ ਹੈ।

ਪੜ੍ਹੋ ਹੋਰ ਖ਼ਬਰਾਂ : ਇਸ ਸੂਬੇ 'ਚ ਕੋਰੋਨਾ ਕਰਕੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ

 Punjab CM Captain Amarinder Rejects kunwar vijay pratap plea for Early Retirement ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੀ ਜਲਦੀ ਸੇਵਾ ਮੁਕਤੀ ਦੀ ਅਪੀਲ ਰੱਦ

ਉਨ੍ਹਾਂ ਦੀ ਇਛੁੱਕ ਸੇਵਾ-ਮੁਕਤੀ ਅਪੀਲ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਬਹੁਤ ਹੀ ਸਮਰੱਥ ਤੇ ਕੁਸ਼ਲ ਅਫਸਰ ਹੈ ,ਜਿਸ ਦੀਆਂ ਸੇਵਾਵਾਂ ਦੀ ਸਰਹੱਦੀ ਸੂਬੇ ਨੂੰ ਲੋੜ ਹੈ, ਖਾਸ ਕਰਕੇ ਅਜਿਹੇ ਵੇਲੇ ਜਦੋਂ ਪੰਜਾਬ ਵੱਖ-ਵੱਖ ਅੰਦਰੂਨੀ ਤੇ ਬਾਹਰੀ ਖਤਰਿਆਂ ਦਾ ਸਾਹਮਣਾ ਕਰ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਇਸ ਅਫਸਰ ਦੇ ਤਜ਼ਰਬੇ ਅਤੇ ਮੁਹਾਰਤ ਦੀ ਲੋੜ ਹੈ ,ਜਿਸ ਨੇ ਪੰਜਾਬ ਪੁਲਿਸ ਵਿੱਚ ਵੱਖ-ਵੱਖ ਮਹੱਤਵਪੂਰਨ ਅਹੁਦਿਆਂ 'ਤੇ ਰਹਿੰਦਿਆਂ ਬਿਹਤਰੀਨ ਸੇਵਾਵਾਂ ਦਿੱਤੀਆਂ ਹਨ।

 Punjab CM Captain Amarinder Rejects kunwar vijay pratap plea for Early Retirement ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੀ ਜਲਦੀ ਸੇਵਾ ਮੁਕਤੀ ਦੀ ਅਪੀਲ ਰੱਦ

ਪੜ੍ਹੋ ਹੋਰ ਖ਼ਬਰਾਂ : ਹਰਿਆਣਾ 'ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗਿਆ ਨਾਇਟ ਕਰਫ਼ਿਊ 

ਕੋਟਕਪੂਰਾ ਮਾਮਲੇ ਦੀ ਜਾਂਚ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਬਾਰੇ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਪਹਿਲਾ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਐਸ.ਆਈ.ਟੀ. ਦੇ ਮੁਖੀ ਤੋਂ ਹਟਾਉਣ ਜਾਂ ਕੇਸ ਦੀ ਜਾਂਚ ਰੱਦ ਕਰਨ ਦੇ ਕੋਈ ਵੀ ਫੈਸਲੇ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ।

-PTCNews

Related Post