ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ

By  Shanker Badra July 23rd 2019 10:00 AM

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ:ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ ,ਕਿਉਂਕਿ ਪਿਛਲੇ ਕੁੱਝ ਦਿਨਾਂ ਤੋਂ ਭਾਰੀ ਮੀਂਹ ਕਾਰਨ ਘੱਗਰ ਦਰਿਆ 'ਚ ਪਾੜ ਪੈਣ ਕਰਕੇ ਇਨ੍ਹਾਂ ਦੋ ਜ਼ਿਲਿਆਂ 'ਚ ਹੜ੍ਹ ਦੀ ਸਥਿਤੀ ਪੈਦਾ ਹੋਈ ਹੈ।ਮੁੱਖ ਮੰਤਰੀ ਸੰਗਰੂਰ ਜ਼ਿਲ੍ਹੇ ਦੀ ਤਹਿਸੀਲ ਦੇ ਪਿੰਡਾਂ ਅਤੇ ਪਟਿਆਲਾ ਜ਼ਿਲੇ ਦੀ ਪਾਤੜਾਂ ਤਹਿਸੀਲ ਦੇ ਬਾਦਸ਼ਾਹਪੁਰ ਵਿਖੇ ਖੜੀਆਂ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ ਕਰਨਗੇ। ਉਨਾਂ ਦੇ ਨਾਲ ਮਾਲ ਅਤੇ ਮੁੜ ਵਸੇਬਾ ਅਤੇ ਜਲ ਸਰੋਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਇਕ ਟੀਮ ਵੀ ਜਾਵੇਗੀ।

Punjab Cm Captain Amarinder Singh today Flood-affected areas Air travel
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ

ਜਾਣਕਾਰੀ ਮੁਤਾਬਕ ਸਭ ਤੋਂ ਪਹਿਲਾਂ ਮੁੱਖ ਮੰਤਰੀ ਮੂਣਕ ਤਹਿਸੀਲ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਅਤੇ ਉਹ ਸੰਗਰੂਰ ਜ਼ਿਲੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਮੂਣਕ ਦੀ ਦਾਣਾ ਮੰਡੀ ਵਿਖੇ ਆਮ ਲੋਕਾਂ ਨੂੰ ਮਿਲ ਕੇ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਪਤਾ ਲਾਉਣਗੇ।

Punjab Cm Captain Amarinder Singh today Flood-affected areas Air travel
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ

ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਕਮਿਸ਼ਨਰ ਮਾਲ ਕੇ.ਬੀ.ਐਸ. ਸਿੱਧੂ ਨੂੰ ਸੰਗਰੂਰ ਜ਼ਿਲੇ ਦੀ ਮੂਣਕ ਤਹਿਸੀਲ ਦੇ ਪਿੰਡ ਫੁਲਾਡ ਵਿਖੇ ਪਾੜ ਵਾਲੀ ਥਾਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਸਨ। ਉਨਾਂ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਨੁਕਸਾਨ ਦਾ ਅਨੁਮਾਨ ਲਾਇਆ।ਇਸ ਦੇ ਨਾਲ ਹੀ ਉਨਾਂ ਨੇ ਚੱਲ ਰਹੇ ਰਾਹਤ ਕਾਰਜਾਂ ਦਾ ਵੀ ਜਾਇਜ਼ਾ ਲਿਆ।

Punjab Cm Captain Amarinder Singh today Flood-affected areas Air travel ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮਹਾਰਾਸ਼ਟਰ ਦੇ ਭਿਵੰਡੀ ਵਿਖੇ ਕੈਮੀਕਲ ਗੋਦਾਮ ਨੂੰ ਲੱਗੀ ਭਿਆਨਕ ਅੱਗ

ਉਨਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪਾੜ ਦੇ ਕਾਰਨ ਤਿੰਨ ਪਿੰਡ ਭੂੰਦੜਭੈਣੀ, ਸੁਰਜਨਭੈਣੀ ਅਤੇ ਸਲੇਮਗੜ ਪ੍ਰਭਾਵਿਤ ਹੋਏ ਹਨ ਅਤੇ ਖੇਤੀਬਾੜੀ ਜ਼ਮੀਨ ਵਿੱਚ ਪਾਣੀ ਭਰ ਗਿਆ ਹੈ।ਸੁਰਜਨਭੈਣੀ ਪਿੰਡ ਪਾਣੀ ਨਾਲ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਜ਼ਿਲਾ ਅਥਾਰਟੀ ਨੇ ਪਾੜ ਭਰਨ ਅਤੇ ਰਾਹਤ ਕਾਰਜਾਂ ਲਈ ਢੁੱਕਵੀਂ ਤਿਆਰੀ ਕੀਤੀ ਹੈ।

-PTCNews

Related Post