ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

By  Shanker Badra October 5th 2021 12:37 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਫਿਰ ਦਿੱਲੀ ਜਾਣਗੇ। ਉਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਚੰਨੀ ਅਤੇ ਅਮਿਤ ਸ਼ਾਹ ਵਿਚਾਲੇ ਸ਼ਾਮ 6 ਵਜੇ ਦੇ ਕਰੀਬ ਬੈਠਕ ਹੋ ਸਕਦੀ ਹੈ। [caption id="attachment_539359" align="aligncenter"] ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ[/caption] ਇਸ ਤੋਂ ਪਹਿਲਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਮਿਲੇ ਸਨ। ਦੱਸਿਆ ਜਾਂਦਾ ਹੈ ਕਿ ਉਨ੍ਹਾਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਵੀ ਮੁਲਾਕਾਤ ਕਰਨੀ ਸੀ। ਗਹਿਲੋਤ ਨੇ ਚੰਨੀ ਦੇ ਸਨਮਾਨ 'ਚ ਪ੍ਰੋਗਰਾਮ ਰੱਖਿਆ ਸੀ ਪਰ ਗਹਿਲੋਤ ਨੇ ਇਸ ਮੁਲਾਕਾਤ ਨੂੰ ਰੱਦ ਕਰ ਦਿੱਤਾ ਹੈ। [caption id="attachment_539360" align="aligncenter"] ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ[/caption] ਦੱਸ ਦੇਈਏ ਕਿ ਚਰਨਜੀਤ ਚੰਨੀ ਨੇ ਲਖੀਮਪੁਰ ਘਟਨਾ ਦੇ ਸਬੰਧ ਵਿੱਚ ਪਿਛਲੇ ਦਿਨੀਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਵੀ ਮੁਲਾਕਾਤ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਉਹ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਹੋਈ ਹਿੰਸਕ ਘਟਨਾ ਵੱਲ ਪ੍ਰਧਾਨ ਮੰਤਰੀ ਦਾ ਧਿਆਨ ਦਿਵਾਉਣਾ ਚਾਹੁੰਦੇ ਹਨ। [caption id="attachment_539358" align="aligncenter"] ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ[/caption] ਦੱਸ ਦੇਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਿੰਨ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਦੱਸਿਆ ਜਾਂਦਾ ਹੈ ਕਿ ਉਨ੍ਹਾਂ ਦੀ ਇਹ ਰਸਮੀ ਮੁਲਾਕਾਤ ਹੋਵੇਗੀ। ਇਸ ਮੁਲਾਕਾਤ ਦੌਰਾਨ ਉਹ ਅਮਿਤ ਸ਼ਾਹ ਸਾਹਮਣੇ ਤਿੰਨ ਖੇਤੀ ਕਾਨੂੰਨਾਂ ਨਾਲ ਸੰਬੰਧਤ ਚੱਲ ਰਹੇ ਅੰਦੋਲਨ ਨੂੰ ਖ਼ਤਮ ਕਰਵਾਉਣ ਦਾ ਮੁੱਦਾ ਵੀ ਉਠਾ ਸਕਦੇ ਹਨ। -PTCNews

Related Post