ਪੰਜਾਬ ਦੇ ਮੁੱਖ ਮੰਤਰੀ ਦੀ ਘੱਟੋ ਘੱਟ ਸਮਰਥਨ ਮੁੱਲ 'ਚ ਵਾਧੇ 'ਤੇ ਟਿਪਣੀ

By  Joshi July 5th 2018 09:56 AM

ਪੰਜਾਬ ਦੇ ਮੁੱਖ ਮੰਤਰੀ ਦੀ ਘੱਟੋ ਘੱਟ ਸਮਰਥਨ ਮੁੱਲ 'ਚ ਵਾਧੇ 'ਤੇ ਟਿਪਣੀ

ਚੰਡੀਗੜ, 4 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਵੱਲੋਂ ਐਲਾਨੇ ਗਏ ਘੱਟੋ-ਘੱਟ ਸਮਰਥਨ ਮੁੱਲ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਕਿਸਾਨੀ ਭਾਈਚਾਰੇ ਦੀਆਂ ਮੁੱਖ ਚਿੰਤਾਵਾਂ ਨੂੰ ਸੰਬੋਧਿਤ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਮੰਗ ਡਾ. ਸਵਾਮੀਨਾਥਨ ਦੀਆਂ ਘੱਟੋ ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਸਬੰਧੀ ਸਿਫਾਰਸ਼ਾਂ ਦੇ ਆਧਾਰ 'ਤੇ ਕੀਤੀ ਸੀ। ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਦੀ ਮੰਗ ਐਮ ਐਸ ਸਵਾਮੀਨਾਥਨ ਕਮੀਸ਼ਨ ਦੀ ਰਿਪੋਰਟ ਨੂੰ ਹੂ-ਬਹੂ ਲਾਗੂ ਕੀਤੇ ਜਾਣ ਦੀ ਹੈ।

Punjab CM comments on increased paddy & Kharif MSPਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੀਤਾ ਗਿਆ ਵਾਧਾ ਮੁਸੀਬਤਾਂ ਵਿੱਚ ਘਿਰੇ ਪਏ ਕਿਸਾਨੀ ਭਾਈਚਾਰੇ ਦੀਆਂ ਖਾਹਿਸ਼ਾਂ ਨੂੰ ਪੂਰਾ ਨਹੀਂ ਕਰਦਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੇਂਦਰ ਪਰਾਲੀ ਦੀ ਰਹਿੰਦ ਖੁਹੰਦ ਦੇ ਪ੍ਰਬੰਧਨ ਲਈ ਮੁਆਵਜ਼ਾ ਦੇਣ ਸਬੰਧੀ ਸੂਬਾ ਸਰਕਾਰ ਦੀ ਮੰਗ ਨੂੰ ਪ੍ਰਵਾਨ ਕਰਨ ਵਿੱਚ ਨਕਾਮ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਦੀ ਸੱਮਸਿਆ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ ਅਤੇ ਅਹਿਮ ਹੈ।

Punjab CM comments on increased paddy & Kharif MSPਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੇ ਘੱਟੋ ਘੱਟ ਸਮਰਥਨ ਮੁੱਲ 'ਤੇ ਹੋਰਨਾ ਫਸਲਾਂ ਦੀ ਖਰੀਦ ਵੱਲ ਨੂੰ ਕੋਈ ਕਦਮ ਨਹੀ ਪੁਟਿਆ ਜੋ ਅਥਾਹ ਪਾਣੀ ਦੀ ਖਪਤ ਵਾਲੀ ਝੋਨੇ ਦੀ ਫਸਲ ਤੋਂ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਵੱਲ ਪ੍ਰੇਰਿਤ ਕਰਨ ਲਈ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਕਿਸਾਨੀ ਭਾਈਚਾਰੇ ਦੀਆਂ ਸੱਮਸਿਆਵਾਂ ਨੂੰ ਹੱਲ ਕਰਨ ਲਈ ਗੰਭੀਰ ਹੈ ਤਾਂ ਉਸ ਨੂੰ ਰਾਸ਼ਟਰੀ ਕਰਜ਼ਾ ਮੁਆਫੀ ਸਕੀਮ ਸਣੇ ਇਕ ਵਿਆਪਕ ਪੈਕੇਜ਼ ਨਾਲ ਅੱਗੇ ਆਉਣਾ ਪਵੇਗਾ।

—PTC News

Related Post