ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੜਕ ਹਾਦਸੇ ਵਿੱਚ ਇਕ ਸਕੂਲ ਅਧਿਆਪਕ ਦੀ ਮੌਤ ’ਤੇ ਦੁੱਖ ਪ੍ਰਗਟ

By  Joshi January 16th 2018 06:43 PM

Punjab CM condoles death of school teacher in road mishap: ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੜਕ ਹਾਦਸੇ ਵਿੱਚ ਇਕ ਸਕੂਲ ਅਧਿਆਪਕ ਦੀ ਮੌਤ ’ਤੇ ਦੁੱਖ ਪ੍ਰਗਟ

ਜ਼ਖਮੀ ਵਿਦਿਆਰਥੀਆਂ ਦਾ ਮੁਫਤ ਇਲਾਜ ਯਕੀਨ ਬਣਾਉਣ ਅਤੇ ਹਰ ਸੰਭਵ ਮਦਦ ਦੇਣ ਲਈ ਹੁਕਮ ਜਾਰੀ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਗੋਰਾਇਆਂ ਨੇੜੇ ਰਾਸ਼ਟਰੀ ਮਾਰਗ ’ਤੇ ਇਕ ਦੁਖਦਾਈ ਸੜਕ ਹਾਦਸੇ ਵਿੱਚ ਇਕ ਅਧਿਆਪਕ ਦੇ ਮਾਰੇ ਜਾਣ ਅਤੇ 20 ਵਿਦਿਆਰਥੀਆਂ ਦੇ ਜ਼ਖਮੀ ਹੋਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

Punjab CM condoles death of school teacher in road mishapਮੁੱਖ ਮੰਤਰੀ ਨੇ ਹਾਦਸੇ ਵਿੱਚ ਜ਼ਖਮੀ ਹੋਏ ਵਿਦਿਆਰਥੀਆਂ ਦੇ ਵਧੀਆ ਤੋਂ ਵਧੀਆ ਅਤੇ ਮੁਫਤ ਇਲਾਜ ਯਕੀਨੀ ਬਣਾਉਣ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਜਾਰੀ ਕੀਤੇ ਹਨ।

Punjab CM condoles death of school teacher in road mishap: ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਸੰਗਰੂਰ ਜ਼ਿਲੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੁੰਗਾ ਦੇ ਵਿਦਿਆਰਥੀਆਂ ਨੂੰ ਪੁਸ਼ਪਾ ਗੁਜਰਾਲ ਸਿਟੀ ਕਪੂਰਥਲਾ ਵਿਖੇ ਵਿਦਿਅਕ ਟੂਰ ’ਤੇ ਲਿਜਾ ਰਹੀ ਪੀ.ਆਰ.ਟੀ.ਸੀ. ਦੀ ਬੱਸ ਗੋਰਾਇਆਂ ਨੇੜੇ ਇਕ ਟਰੱਕ ਨਾਲ ਟਕਰਾ ਗਈ।

Punjab CM condoles death of school teacher in road mishapਮੁੱਖ ਮੰਤਰੀ ਨੇ ਇਸ ਹਾਦਸੇ ਵਿੱਚ ਮਾਰੇ ਗਏ ਅਧਿਆਪਕ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਅਤੇ ਉਸਦੀ ਆਤਮਾ ਦੀ ਸ਼ਾਂਤੀ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬੱਲ ਬਖਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨਾਂ ਨੇ ਜ਼ਖਮੀ ਵਿਦਿਆਰਥੀਆਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ।

—PTC News

Related Post