ਕੈਪਟਨ ਅਮਰਿੰਦਰ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ 'ਤੇ ਭਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਹੁਕਮ

By  Shanker Badra January 17th 2019 07:22 PM

ਕੈਪਟਨ ਅਮਰਿੰਦਰ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ 'ਤੇ ਭਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਹੁਕਮ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਦਿਵਿਆਂਗ ਵਿਅਕਤੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਦਾ ਬੈਕ ਲਾਗ ਪੁਰ ਕਰਨ ਲਈ ਸੂਬਾ ਪੱਧਰੀ ਵਿਸ਼ੇਸ਼ ਭਰਤੀ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਹਨ।ਮੁੱਖ ਮੰਤਰੀ ਨੇ ਅੱਜ ਦੁਆਬਾ ਖੇਤਰ ਦੇ ਵਿਧਾਇਕਾਂ ਨਾਲ ਮੀਟਿੰਗ ਦੌਰਾਨ ਇਹ ਨਿਰਦੇਸ਼ ਜਾਰੀ ਕੀਤੇ।ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਹਿਲ ਦੇ ਆਧਾਰ 'ਤੇ ਸਮਾਂਬੱਧ ਤਰੀਕੇ ਨਾਲ ਦਿਵਿਆਂਗ ਵਿਅਕਤੀਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੁੱਖ ਸਕੱਤਰ ਨੂੰ ਨਿਰਦੇਸ਼ ਜਾਰੀ ਕੀਤੇ ਹਨ।

punjab-cm Daydream Individuals Vacant posts basis initiative fill Special campaign order ਕੈਪਟਨ ਅਮਰਿੰਦਰ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ 'ਤੇ ਭਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਹੁਕਮ

ਮੁੱਖ ਮੰਤਰੀ ਨੇ ਇਹ ਨਿਰਦੇਸ਼ ਉਸ ਵੇਲੇ ਜਾਰੀ ਕੀਤੇ ਜਦੋਂ ਮੀਟਿੰਗ ਦੌਰਾਨ ਅੰਤਰਰਾਸ਼ਟਰੀ ਪੱਧਰ ਦਾ ਪੈਰਾ-ਬੈਡਮਿੰਟਨ ਖਿਡਾਰੀ ਸੰਜੀਵ ਕੁਮਾਰ ਉਨ੍ਹਾਂ ਨੂੰ ਅੱਜ ਸਵੇਰੇ ਪੰਜਾਬ ਭਵਨ ਵਿਖੇ ਮਿਲਿਆ।ਇਹ ਮੁੱਦਾ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਮੁੱਖ ਮੰਤਰੀ ਕੋਲ ਉਸ ਸਮੇਂ ਉਠਾਇਆ ਜਦੋਂ ਦੁਆਬਾ ਦੇ ਵਿਧਾਇਕਾਂ ਦੇ ਨਾਲ ਬਜਟ ਤੋਂ ਪਹਿਲਾਂ ਪ੍ਰਸਤਾਵਾਂ 'ਤੇ ਵਿਚਾਰ ਚਰਚਾ ਚਲ ਰਹੀ ਸੀ।

ਮੁੱਖ ਮੰਤਰੀ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਸਾਰੇ ਵਿਭਾਗਾਂ ਵਿੱਚ ਤੁਰੰਤ ਅਜਿਹੀਆਂ ਅਸਾਮੀਆਂ ਦਾ ਪਤਾ ਲਾਉਣ ਲਈ ਆਖਿਆ ਤਾਂ ਜੋ ਦਿਵਿਆਂਗ ਵਿਅਕਤੀਆਂ ਦੇ ਲਈ ਵਿਸ਼ੇਸ਼ ਭਰਤੀ ਮੁਹਿੰਮ ਜਲਦੀ ਤੋਂ ਜਲਦੀ ਸ਼ੁਰੂ ਕੀਤੀ ਜਾ ਸਕੇ।ਦਿਵਿਆਂਗ ਵਿਅਕਤੀਆਂ ਨੂੰ ਵਧੀਆ ਤਰੀਕੇ ਨਾਲ ਆਪਣਾ ਜੀਵਨ ਜਿਉਣ ਦੇ ਸਮਰੱਥ ਬਣਾਉਣ ਵਾਸਤੇ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਆਖਿਆ ਕਿ ਉਹ ਨਿਯਮਿਤ ਤੌਰ 'ਤੇ ਇਸ ਸਬੰਧੀ ਪ੍ਰਗਤੀ 'ਤੇ ਨਿਗਰਾਨੀ ਰੱਖਣ ਤਾਂ ਜੋ ਇਹ ਟੀਚਾ ਨਿਰਧਾਰਿਤ ਸਮੇਂ ਵਿੱਚ ਪੂਰਾ ਕੀਤਾ ਜਾ ਸਕੇ।ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਾਮਾਜਿਕ ਸੁਰੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਦਿਵਿਆਂਗ ਵਿਅਕਤੀਆਂ ਨੂੰ ਵਹੀਲ ਚੇਅਰਜ਼ ਅਤੇ ਹੋਰ ਉਪਕਰਨ ਮੁਹੱਈਆ ਕਰਵਾਏ।ਉਨ•ਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।

punjab-cm Daydream Individuals Vacant posts basis initiative fill Special campaign order ਕੈਪਟਨ ਅਮਰਿੰਦਰ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ 'ਤੇ ਭਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਹੁਕਮ

ਗੌਰਤਲਬ ਹੈ ਕਿ ਕੈਪਟਨ ਸਰਕਾਰ ਵੱਲੋਂ ਮਾਰਚ-2017 ਵਿੱਚ ਸੱਤਾ ਸੰਭਾਲਨ ਤੋਂ ਬਾਅਦ 577 ਦਿਵਿਆਂਗ ਵਿਅਕਤੀਆਂ ਨੂੰ ਸੂਬਾ ਸਰਕਾਰ ਵੱਲੋਂ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।ਬੁਲਾਰੇ ਅਨੁਸਾਰ ਦਿਵਿਆਂਗ ਵਿਅਕਤੀਆਂ ਨੂੰ ਪ੍ਰਤੀ ਮਹੀਨਾ 750 ਰੁਪਏ ਪੈਨਸ਼ਨ ਮੁਹੱਈਆ ਕਰਵਾਈ ਜਾ ਰਹੀ ਹੈ।ਇਸ ਦੇ 1.69 ਲੱਖ ਲਾਭਪਾਤਰੀ ਹਨ।ਸਰਕਾਰ ਨੇ ਦਿਵਿਆਂਗ ਵਿਅਕਤੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਹਨ ਜਿਨ੍ਹਾਂ ਵਿੱਚ ਸਰਕਾਰੀ ਬੱਸਾਂ ਵਿੱਚ ਸਫਰ ਲਈ 50 ਫੀਸਦੀ ਰਿਆਇਤ ਵੀ ਸ਼ਾਮਲ ਹੈ।ਨੇਤਰਹੀਣਾਂ ਲਈ ਸਫਰ ਦੀ ਮੁਫ਼ਤ ਸਹੂਲਤ ਹੈ।ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਲਈ ਵਿਸ਼ੇਸ਼ ਸਕੂਲ ਚਲਾ ਰਹੀ ਹੈ।ਸੀ.ਡਬਲਯੂ.ਡੀ ਦਿਵਿਆਂਗ 3428 ਬੱਚੇ ਪਹਿਲੀ ਤੋਂ ਅੱਠਵੀ ਕਲਾਸ ਤੱਕ ਦੇ ਇਨ੍ਹਾਂ ਸਕੂਲਾਂ ਵਿੱਚ ਪੜ ਰਹੇ ਹਨ ਜਦਕਿ ਨੌਵੀਂ ਤੋਂ ਬਾਹਰਵੀਂ ਤੱਕ 233 ਬੱਚੇ ਪੜ• ਰਹੇ ਹਨ।ਇਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਪ੍ਰਤੀ ਮਹੀਨਾ 600 ਰੁਪਏ ਵਜੀਫਾ ਦਿੱਤਾ ਜਾਂਦਾ ਹੈ।ਇਸ ਤੋਂ ਇਲਾਵਾ 12 ਤੱਕ ਦੇ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

-PTCNews

Related Post