ਕੈਪਟਨ ਅਮਰਿੰਦਰ ਸਿੰਘ ਨੇ ਈਦ ਮੌਕੇ ਮਾਲੇਰਕੋਟਲਾ ਨੂੰ ਐਲਾਨਿਆ ਪੰਜਾਬ ਦਾ 23ਵਾਂ ਨਵਾਂ ਜ਼ਿਲ੍ਹਾ  

By  Shanker Badra May 14th 2021 10:57 AM -- Updated: May 14th 2021 11:42 AM

ਮਾਲੇਰਕੋਟਲਾ : ਈਦ-ਉਲ-ਫਿਤਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਜਿੱਥੇ ਲੋਕਾਂ ਨੂੰ ਈਦਵਧਾਈ ਦਿੱਤੀ ਗਈ ਹੈ ,ਉੱਥੇ ਹੀ ਮਲੇਰਕੋਟਲਾ ਨੂੰ ਪੰਜਾਬ ਦਾ ਨਵਾਂ ਜ਼ਿਲ੍ਹਾ ਬਣਾਉਣ ਦਾ ਵੀ ਐਲਾਨ ਕੀਤਾ ਗਿਆ ਹੈ। ਮਾਲੇਰਕੋਟਲਾ ਹੁਣ ਪੰਜਾਬ ਦਾ 23ਵਾਂ ਜ਼ਿਲ੍ਹਾ ਹੋਵੇਗਾ ,ਜਦਕਿ ਇਸ ਤੋਂ ਪਹਿਲਾਂ ਪੰਜਾਬ 'ਚ 22 ਜ਼ਿਲ੍ਹੇ ਸਨ। ਪੜ੍ਹੋ ਹੋਰ ਖ਼ਬਰਾਂ : ਵੈਕਸੀਨ, ਆਕਸੀਜਨ ਅਤੇ ਦਵਾਈਆਂ ਦੇ ਨਾਲ ਪ੍ਰਧਾਨ ਮੰਤਰੀ ਵੀ ਹੋਏ ਗਾਇਬ : ਰਾਹੁਲ ਗਾਂਧੀ   [caption id="attachment_497286" align="aligncenter" width="300"]Punjab CM declared Malerkotla as the 23rd new district of Punjab on the occasion of Eid ਪੰਜਾਬ ਦੇ ਮੁੱਖ ਮੰਤਰੀਨੇ ਈਦ ਮੌਕੇ ਮਾਲੇਰਕੋਟਲਾ ਨੂੰ ਐਲਾਨਿਆ ਪੰਜਾਬ ਦਾ 23ਵਾਂ ਨਵਾਂ ਜ਼ਿਲ੍ਹਾ[/caption] ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿਚ ਅਹਿਮਦਗੜ੍ਹ, ਅਮਰਗੜ੍ਹ, ਅਤੇ ਮਾਲੇਰਕੋਟਲਾ ਸ਼ਹਿਰ ਨੂੰ ਸ਼ਾਮਿਲ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਨਵੇਂ ਬਣੇ ਜ਼ਿਲ੍ਹੇ ਮਾਲੇਰਕੋਟਲਾ ਵਿੱਚ ਨਵੇਂ ਡੀਸੀ ਦੀ ਜਲਦ ਨਿਯੁਕਤੀ ਕੀਤੀ ਜਾਵੇਗੀ। ਜਿਸ ਨਾਲ ਸ਼ਹਿਰ ਵਾਸੀਆਂ ਨੂੰ ਰਾਹਤ ਮਿਲੇਗੀ ,ਕਿਉਂਕਿ ਉਨ੍ਹਾਂ ਨੂੰ ਆਪਣੇ ਕੰਮ ਕਰਵਾਉਣ ਲਈ ਸੰਗਰੂਰ ਜਾਣਾ ਪੈਂਦਾ ਸੀ। [caption id="attachment_497295" align="aligncenter" width="300"]Punjab CM declared Malerkotla as the 23rd new district of Punjab on the occasion of Eid ਕੈਪਟਨ ਅਮਰਿੰਦਰ ਸਿੰਘ ਨੇ ਈਦ ਮੌਕੇ ਮਾਲੇਰਕੋਟਲਾ ਨੂੰ ਐਲਾਨਿਆ ਪੰਜਾਬ ਦਾ 23ਵਾਂ ਨਵਾਂ ਜ਼ਿਲ੍ਹਾ[/caption] ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮਲੇਰਕੋਟਲਾ 'ਚ 500 ਕਰੋੜ ਦੀ ਲਾਗਤ ਨਾਲ ਨਵਾਂ ਮੈਡੀਕਲ ਕਾਲਜ ਬਣਾਉਣ ਦਾ ਵੀ ਐਲਾਨ ਕੀਤਾ ਹੈ। ਦੱਸਿਆ ਜਾਂਦਾ ਹੈ ਕਿ ਸ਼ੇਰ ਮੁਹੰਮਦ ਖਾਨ ਦੇ ਨਾਮ 'ਤੇ ਕਾਲਜ ਬਣੇਗਾ ,ਜਿਸ ਦੇ ਸ਼ੁਰੂਆਤੀ ਕੰਮ ਲਈ 50 ਕਰੋੜ ਦਾ ਐਲਾਨ ਕੀਤਾ ਗਿਆ ਹੈ। [caption id="attachment_497291" align="aligncenter" width="300"]On the occasion of Eid al Fitr 2021, Punjab Chief Minister Captain Amarinder Singh announced Malerkotla as the 23rd district of the state. ਕੈਪਟਨ ਅਮਰਿੰਦਰ ਸਿੰਘ ਨੇ ਈਦ ਮੌਕੇ ਮਾਲੇਰਕੋਟਲਾ ਨੂੰ ਐਲਾਨਿਆ ਪੰਜਾਬ ਦਾ 23ਵਾਂ ਨਵਾਂ ਜ਼ਿਲ੍ਹਾ[/caption] ਪੜ੍ਹੋ ਹੋਰ ਖ਼ਬਰਾਂ : ਰਾਸ਼ਨ ਕਾਰਡ ਵਿੱਚ ਇੰਝ ਜੋੜੋ ਘਰ ਦੇ ਨਵੇਂ ਮੈਂਬਰ ਦਾ ਨਾਮ, ਪੜ੍ਹੋ ਪੂਰਾ ਵੇਰਵਾ  ਇਸ ਦੇ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੂਸਰਾ ਲੜਕੀਆਂ ਵਾਸਤੇ 12 ਕਰੋੜ ਦੀ ਲਾਗਤ ਨਾਲ ਕਾਲਜ ਬਣਾਇਆ ਜਾਏਗਾ। ਇਸ ਦੇ ਨਾਲ ਹੀ ਇੱਕ ਬੱਸ ਸਟੈਂਡ, ਇੱਕ ਔਰਤਾਂ ਲਈ ਅਲੱਗ ਤੋਂ ਮਹਿਲਾ ਪੁਲਿਸ ਸਟੇਸ਼ਨ ਬਣੇਗਾ ,ਜਿਸ ਨੂੰ ਸਿਰਫ਼ ਔਰਤਾਂ ਹੀ ਚਲਾਉਣਗੀਆਂ। -PTCNews

Related Post