ਕੈਪਟਨ ਵੱਲੋਂ ਖਰੀਦ ਏਜੰਸੀਆਂ ਨੂੰ ਲਿਫਟਿੰਗ ਵਿਚ ਤੇਜ਼ੀ ਲਿਆਉਣ ਅਤੇ ਕਿਸਾਨਾਂ ਨੂੰ ਅਦਾਇਗੀ ਕਰਨ ਦੇ ਹੁਕਮ  

By  Shanker Badra April 28th 2021 08:41 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਖਰੀਦ ਏਜੰਸੀਆਂ ਨੂੰ ਹਾੜ੍ਹੀ ਮੰਡੀਕਰਨ ਸੀਜ਼ਨ, 2021-22 ਦੌਰਾਨ ਕਣਕ ਦੀ ਲਿਫਟਿੰਗ ਵਿਚ ਤੇਜੀ ਲਿਆਉਣ ਦੇ ਨਾਲ-ਨਾਲ ਸਿੱਧੀ ਅਦਾਇਗੀ ਦੀ ਨਵੀਂ ਲਾਗੂ ਕੀਤੀ ਪ੍ਰਣਾਲੀ ਰਾਹੀਂ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਮੰਤਰੀ ਮੰਡਲ ਦੀ ਵਰਚੂਅਲ ਮੀਟਿੰਗ ਦੌਰਾਨ ਕਣਕ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮੁੱਖ ਮੰਤਰੀ ਨੇ ਕੋਵਿਡ ਕੇਸਾਂ ਵਿਚ ਵਾਧੇ ਦੇ ਮੱਦੇਨਜ਼ਰ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਸਖ਼ਤੀ ਨਾਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਮੰਡੀਆਂ ਵਿਚ ਆ ਰਹੇ ਸਾਰੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ, ਖਰੀਦ ਏਜੰਸੀਆਂ ਦੇ ਮੁਲਾਜ਼ਮਾਂ ਅਤੇ ਹੋਰ ਧਿਰਾਂ ਜੋ 45 ਸਾਲ ਤੋਂ ਵੱਧ ਉਮਰ ਦੇ ਹਨ, ਨੂੰ ਸੂਬਾ ਭਰ ਦੀਆਂ 145 ਮਾਰਕੀਟ ਕਮੇਟੀਆਂ ਵਿਚ ਲਾਏ ਗਏ ਟੀਕਾਕਾਰਨ ਕੈਂਪਾਂ ਵਿਚ ਕੋਵਿਡ ਤੋਂ ਬਚਾਅ ਦਾ ਟੀਕਾ ਲਵਾਉਣ ਦੀ ਅਪੀਲ ਕੀਤੀ ਹੈ।

ਪੜ੍ਹੋ ਹੋਰ ਖ਼ਬਰਾਂ : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ 'ਚ ਦੁਕਾਨਾਂ ਤੇ ਮਾਲ ਖੋਲ੍ਹਣ ਬਾਰੇ ਵੱਡਾ ਫ਼ੈਸਲਾ

PUNJAB CM DIRECTS ALL PROCUREMENT AGENCIES TO ENSURE PROMPT LIFTING & TIMELY PAYMENT TO FARMERS THROUGH DBT ਕੈਪਟਨ ਵੱਲੋਂ ਖਰੀਦ ਏਜੰਸੀਆਂ ਨੂੰ ਲਿਫਟਿੰਗ ਵਿਚ ਤੇਜ਼ੀ ਲਿਆਉਣ ਅਤੇ ਕਿਸਾਨਾਂ ਨੂੰ ਅਦਾਇਗੀ ਕਰਨ ਦੇ ਹੁਕਮ

ਸੂਬੇ ਵਿਚ ਬਾਰਦਾਨੇ ਦੀ ਮੌਜੂਦਗੀ ਬਾਰੇ ਪੁੱਛੇ ਜਾਣ ਉਤੇ ਖੁਰਾਕ ਤੇ ਸਿਵਲ ਸਪਲਾਈਜ਼ ਦੇ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਮਸਲਾ ਸੁਲਝ ਗਿਆ ਹੈ ਅਤੇ ਹੁਣ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ। ਸ਼ੁਰੂਆਤ ਵਿਚ ਕਈ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਦੇ ਕੁਝ ਮਾਮਲੇ ਸਾਹਮਣੇ ਆਏ ਸਨ ਕਿਉਂਕਿ ਭਾਰਤ ਸਰਕਾਰ ਦੇ ਖੁਰਾਕ ਤੇ ਜਨਤਕ ਵੰਡ ਵਿਭਾਗ ਨੇ ਖਰੀਦ ਏਜੰਸੀਆਂ ਦੀ ਲੋੜ ਦੇ ਉਲਟ ਕੁਝ ਗੱਠਾਂ ਹੀ ਮੁਹੱਈਆ ਕਰਵਾਈਆਂ ਸਨ ਅਤੇ ਕਣਕ ਦੀ ਅਗੇਤੀ ਆਮਦ ਨੇ ਇਸ ਦੀ ਮੰਗ ਇਕਦਮ ਵਧਾ ਦਿੱਤੀ ਸੀ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਹਾਲਾਂਕਿ, 18 ਅਪ੍ਰੈਲ, 2021 ਨੂੰ ਭਾਰਤ ਸਰਕਾਰ ਪਾਸੋਂ ਆੜ੍ਹਤੀਆਂ ਨੂੰ ਚੰਗੀ ਹਾਲਤ ਵਾਲੇ ਵਰਤੇ ਥੈਲਿਆਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇ ਦੇਣ ਨਾਲ ਥੈਲਿਆਂ ਦੀ ਕੋਈ ਕਮੀ ਨਹੀਂ ਹੈ।

PUNJAB CM DIRECTS ALL PROCUREMENT AGENCIES TO ENSURE PROMPT LIFTING & TIMELY PAYMENT TO FARMERS THROUGH DBT ਕੈਪਟਨ ਵੱਲੋਂ ਖਰੀਦ ਏਜੰਸੀਆਂ ਨੂੰ ਲਿਫਟਿੰਗ ਵਿਚ ਤੇਜ਼ੀ ਲਿਆਉਣ ਅਤੇ ਕਿਸਾਨਾਂ ਨੂੰ ਅਦਾਇਗੀ ਕਰਨ ਦੇ ਹੁਕਮ

ਸ੍ਰੀ ਸਿਨਹਾ ਨੇ ਦੱਸਿਆ ਕਿ ਇਸ ਵੇਲੇ ਕਣਕ ਦੀ ਭਰਾਈ ਲਈ 19.19 ਕਰੋੜ ਥੈਲੇ ਵਰਤੇ ਜਾ ਚੁੱਕੇ ਹਨ। ਇਸੇ ਤਰ੍ਹਾਂ ਖਰੀਦ ਏਜੰਸੀਆਂ ਵੱਲੋਂ 30 ਲੱਖ ਨਵੇਂ ਥੈਲੇ (ਐਚ.ਡੀ.ਪੀ.ਈ. /ਪੀ.ਪੀ. ਦੇ ਨਾਲ ਜੂਟ ਬੈਗ) ਰੋਜਾਨਾ ਪ੍ਰਾਪਤ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਨੂੰ ਸੂਬਾ ਭਰ ਦੀਆਂ ਅਨਾਜ ਮੰਡੀਆਂ ਵਿਚ ਸਪਲਾਈ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕੇਂਦਰ ਵੱਲੋਂ ਖੇਤੀ ਕਾਨੂੰਨ ਪਾਸ ਕਰਨ ਦੇ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਅੰਦੋਲਨ, ਸ਼ੁਰੂਆਤ ਵਿਚ ਆੜ੍ਹਤੀਆਂ ਵੱਲੋਂ ਸਿੱਧੀ ਅਦਾਇਗੀ ਦਾ ਵਿਰੋਧ ਕਰਨ, ਲੇਬਰ ਦੀ ਘਾਟ, ਬਾਰਦਾਨੇ ਦੀ ਕਮੀ ਦੇ ਨਾਲ-ਨਾਲ ਕਣਕ ਦੀ ਤੇਜ ਤੇ ਵੱਧ ਆਮਦ ਅਤੇ ਕੋਵਿਡ ਦੇ ਕੇਸ ਵਧਣ ਦੀਆਂ ਚੁਣੌਤੀਆਂ ਦੇ ਬਾਵਜੂਦ ਨਿਰਵਿਘਨ ਖਰੀਦ ਉਤੇ ਤਸੱਲੀ ਜਾਹਰ ਕੀਤੀ।

ਕੈਪਟਨ ਵੱਲੋਂ ਖਰੀਦ ਏਜੰਸੀਆਂ ਨੂੰ ਲਿਫਟਿੰਗ ਵਿਚ ਤੇਜ਼ੀ ਲਿਆਉਣ ਅਤੇ ਕਿਸਾਨਾਂ ਨੂੰ ਅਦਾਇਗੀ ਕਰਨ ਦੇ ਹੁਕਮ

ਸੂਬੇ ਵਿਚ ਕਣਕ ਦੀ ਖਰੀਦ 10 ਅਪ੍ਰੈਲ, 2021 ਨੂੰ ਸ਼ੁਰੂ ਹੋਈ ਸੀ ਅਤੇ ਮਹਿਜ਼ 18 ਦਿਨਾਂ ਦੇ ਸਮੇਂ ਦੌਰਾਨ ਮੰਡੀਆਂ ਵਿਚ 98 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਅੱਜ ਤੱਕ 95.97 ਲੱਖ ਮੀਟਰਕ ਟਨ ਖਰੀਦੀ ਜਾ ਚੁੱਕੀ ਹੈ। ਇਸੇ ਤਰ੍ਹਾਂ 72 ਘੰਟਿਆਂ ਵਿਚ ਲਿਫਟ ਕੀਤਾ ਜਾਣ ਵਾਲਾ 70 ਫੀਸਦੀ ਸਟਾਕ ਮੰਡੀਆਂ ਵਿਚੋਂ ਲਿਫਟ ਕੀਤਾ ਜਾ ਚੁੱਕਾ ਹੈ ਜਦਕਿ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦੀ ਫਸਲ ਦੇ ਭੁਗਤਾਨ ਲਈ 90 ਫੀਸਦੀ ਦੇ ਰੂਪ ਵਿਚ 14,958 ਕਰੋੜ ਰੁਪਏ ਲਗਪਗ 5 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਅਦਾ ਕੀਤੇ ਜਾ ਚੁੱਕੇ ਹਨ।

PUNJAB CM DIRECTS ALL PROCUREMENT AGENCIES TO ENSURE PROMPT LIFTING & TIMELY PAYMENT TO FARMERS THROUGH DBT ਕੈਪਟਨ ਵੱਲੋਂ ਖਰੀਦ ਏਜੰਸੀਆਂ ਨੂੰ ਲਿਫਟਿੰਗ ਵਿਚ ਤੇਜ਼ੀ ਲਿਆਉਣ ਅਤੇ ਕਿਸਾਨਾਂ ਨੂੰ ਅਦਾਇਗੀ ਕਰਨ ਦੇ ਹੁਕਮ

ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੇ ਮੰਤਰੀ ਮੰਡਲ ਨੂੰ ਦੱਸਿਆ ਕਿ ਇਸ ਵਾਰ ਮੰਡੀਆਂ ਦੀ ਗਿਣਤੀ 1872 ਤੋਂ ਵਧਾ ਕੇ 3510 ਕੀਤੀ ਗਈ ਅਤੇ 1638 ਵਾਧੂ ਜਾਂ ਆਰਜੀ ਮੰਡੀਆਂ ਬਣਾਈਆਂ ਗਈਆਂ ਤਾਂ ਕਿ ਕੋਵਿਡ-19 ਦੀ ਮਹਾਂਮਾਰੀ ਦੀ ਦੂਜੀ ਲਹਿਰ ਦੇ ਫੈਲਾਅ ਦੀ ਰੋਕਥਾਮ ਲਈ ਪੜਾਅਵਾਰ ਕਣਕ ਲਿਆਂਦੀ ਜਾ ਸਕੇ। ਇਸੇ ਤਰ੍ਹਾਂ ਮੰਡੀਆਂ ਵਿਚ 30x30 ਫੁੱਟ ਦੇ ਡੱਬੇ ਬਣ ਕੇ ਨਿਸ਼ਾਨਦੇ ਹੀ ਕੀਤੀ ਗਈ ਤਾਂ ਕਿ ਸਮਾਜਿਕ ਦੂਰੀ ਬਣਾਈ ਜਾ ਸਕੇ।

ਪੜ੍ਹੋ ਹੋਰ ਖ਼ਬਰਾਂ : ਪੜ੍ਹੋ ਕਿਨ੍ਹਾਂ ਲੋਕਾਂ ਨੂੰ ਨਹੀਂ ਲਗਵਾਉਣੀ ਚਾਹੀਦੀ ਵੈਕਸੀਨ Covaxin ਅਤੇ Covishield

ਕੈਬਨਿਟ ਨੂੰ ਦੱਸਿਆ ਗਿਆ ਕਿ ਪੰਜਾਬ ਮੰਡੀ ਬੋਰਡ ਨੇ ਸੂਬਾ ਭਰ ਦੀਆਂ ਅਨਾਜ ਮੰਡੀਆਂ ਵਿਚ ‘ਕਿਸਾਨ ਸਹਾਇਤਾ ਡੈਸਕ’ ਸਥਾਪਤ ਕੀਤੇ ਹਨ ਜਿੱਥੇ ਆਈ.ਟੀ ਪੇਸ਼ੇਵਾਰ ਅਤੇ ਬੋਰਡ ਦੇ ਮੁਲਾਜ਼ਮ ਨਵੇਂ ਪੋਰਟਲ ਉਤੇ ਰਜਿਸਟਰ ਹੋਣ ਲਈ ਕਿਸਾਨਾਂ ਦੀ ਮਦਦ ਕਰ ਰਹੇ ਹਨ ਤਾਂ ਕਿ ਸਿੱਧੀ ਅਦਾਇਗੀ ਰਾਹੀਂ ਉਨ੍ਹਾਂ ਦੇ ਖਾਤਿਆਂ ਵਿਚ ਭੁਗਤਾਨ ਸਮੇਂ ਸਿਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ 22,000 ਆੜ੍ਹਤੀਆਂ ਦੇ ਖਾਤਿਆਂ ਵਿਚ ਭੁਗਤਾਨ ਕਰ ਦਿੰਦਾ ਸੀ ਜੋ ਅੱਗੇ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕਰ ਦਿੰਦੇ ਸਨ। ਹਾਲਾਂਕਿ, ਮੌਜੂਦਾ ਖਰੀਦ ਸੀਜ਼ਨ ਤੋਂ ਸਿੱਧੀ ਅਦਾਇਗੀ ਦੀ ਪ੍ਰਣਾਲੀ ਲਾਗੂ ਹੋ ਜਾਣ ਨਾਲ ਖਰੀਦ ਏਜੰਸੀਆਂ ਵੱਲੋਂ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਤਬਦੀਲ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਦੀ ਗਿਣਤੀ 10 ਲੱਖ ਦੇ ਕਰੀਬ ਬਣਦੀ ਹੈ।

-PTCNews

Related Post