ਪੰਜਾਬ ਦੇ ਮੁੱਖ ਮੰਤਰੀ ਨੇ ਕੋਰੋਨਾ ਟੈਸਟ ਨੈਗੇਟਿਵ ਆਉਣ ਤੋਂ ਬਾਅਦ ਆਪਣਾ ਸਵੈ-ਏਕਾਂਤਵਾਸ ਕੀਤਾ ਖ਼ਤਮ

By  Shanker Badra September 5th 2020 07:01 PM

ਪੰਜਾਬ ਦੇ ਮੁੱਖ ਮੰਤਰੀ ਨੇ ਕੋਰੋਨਾ ਟੈਸਟ ਨੈਗੇਟਿਵ ਆਉਣ ਤੋਂ ਬਾਅਦ ਆਪਣਾ ਸਵੈ-ਏਕਾਂਤਵਾਸ ਕੀਤਾ ਖ਼ਤਮ:ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਆਪਣਾ ਕੋਵਿਡ ਟੈਸਟ ਨੈਗੇਟਿਵ ਆਉਣ ਤੋਂ ਬਾਅਦ ਇਕ ਹਫ਼ਤੇ ਦਾ ਸਵੈ-ਏਕਾਂਤਵਾਸ ਖ਼ਤਮ ਕਰ ਦਿੱਤਾ ਹੈ। ਮਹਾਮਾਰੀ ਦੇ ਫੈਲਣ ਤੋਂ ਬਾਅਦ ਇਹ ਤੀਜਾ ਮੌਕਾ ਸੀ ਜਦੋਂ ਮੁੱਖ ਮੰਤਰੀ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ। [caption id="attachment_428763" align="aligncenter" width="300"] ਪੰਜਾਬ ਦੇ ਮੁੱਖ ਮੰਤਰੀ ਨੇ ਕੋਰੋਨਾ ਟੈਸਟ ਨੈਗੇਟਿਵ ਆਉਣ ਤੋਂ ਬਾਅਦ ਆਪਣਾ ਸਵੈ-ਏਕਾਂਤਵਾਸ ਕੀਤਾ ਖ਼ਤਮ[/caption] ਮੁੱਖ ਮੰਤਰੀ ਦੋ ਵਿਧਾਇਕਾਂ ਜਿਨ੍ਹਾਂ ਦਾ ਬਾਅਦ ਵਿੱਚ ਕੋਵਿਡ ਟੈਸਟ ਪਾਜੇਟਿਵ ਆਇਆ ਸੀ, ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਏਕਾਂਤਵਾਸ ਉਤੇ ਚਲੇ ਗਏ ਸਨ। ਉਹ 28 ਅਗਸਤ ਨੂੰ ਵਿਧਾਨ ਸਭਾ ਦੇ ਇਕ ਰੋਜ਼ਾ ਸੈਸ਼ਨ ਵਿੱਚ ਵਿਧਾਇਕਾਂ ਦੇ ਸੰਪਰਕ ਵਿੱਚ ਆਏ ਸਨ। ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਮੰਤਰੀਆਂ, ਕਾਂਗਰਸੀ ਵਿਧਾਇਕਾਂ ਤੇ ਸੀਨੀਅਰ ਅਧਿਕਾਰੀਆਂ ਨਾਲ ਉਚ ਪੱਧਰੀ ਵਰਚੁਅਲ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ, ਨੇ ਗੱਲਬਾਤ ਵਿੱਚ ਖੁਲਾਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅੱਜ ਆਪਣਾ ਟੈਸਟ ਕਰਵਾਇਆ ਅਤੇ ਰਿਪੋਰਟ ਨੈਗੇਟਿਵ ਆਈ। -PTCNews

Related Post