ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਏ ਬਾਰੇ ਪੰਜਾਬ ਦੇ ਮੁੱਖ ਮੰਤਰੀ ਦੀ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਸ਼ੁਰੂ

By  Shanker Badra October 5th 2018 11:34 AM -- Updated: October 5th 2018 12:33 PM

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਏ ਬਾਰੇ ਪੰਜਾਬ ਦੇ ਮੁੱਖ ਮੰਤਰੀ ਦੀ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਸ਼ੁਰੂ:ਦੇਸ਼ ਭਰ 'ਚ ਪਿਛਲੇ ਕਈ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਸੀ।ਜਿਸ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀ ਝੱਲਣੀ ਪੈ ਰਹੀ ਸੀ।ਇੱਥੋ ਤੱਕ ਕਿ ਪੈਟਰੋਲ ਦੀ ਕੀਮਤ ਨੇ 90 ਦਾ ਅੰਕੜਾ ਪਾਰ ਕਰ ਲਿਆ ਸੀ। ਕੇਂਦਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਏ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰ ਤੇ ਆਬਕਾਰੀ ਵਿਭਾਗ ਨਾਲ ਮੀਟਿੰਗ ਕਰ ਰਹੇ ਹਨ।ਜਾਣਕਾਰੀ ਅਨੁਸਾਰ ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦਫ਼ਤਰ ਵਿੱਚ ਸ਼ੁਰੂ ਹੋਈ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 2.5 ਰੁਪਏ ਕਟੌਤੀ ਕਰਨ ਦਾ ਐਲਾਨ ਕੀਤਾ ਹੈ।ਇਸ ਦੇ ਨਾਲ ਹੀ ਐਕਸਾਈਜ਼ ਡਿਊਟੀ 'ਚ 1.5 ਰੁਪਏ ਤੱਕ ਘਟਾਉਣ ਦਾ ਫ਼ੈਸਲਾ ਕੀਤਾ ਹੈ।ਇਸ ਦੇ ਨਾਲ ਪੈਟਰੋਲ ਅਤੇ ਡੀਜ਼ਲ 2.5 ਰੁਪਏ ਸਸਤਾ ਹੋ ਜਾਵੇਗਾ।ਇਸ ਸਬੰਧੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ 2.5 ਰੁਪਏ ਤੱਕ ਵੈਟ ਘਟਾਉਣ ਦੀ ਵੀ ਅਪੀਲ ਕੀਤੀ ਹੈ। ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਨਮਾਨ ਕਰਦੇ ਹੋਏ ਤ੍ਰਿਪੁਰਾ, ਗੁਜਰਾਤ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 2.5 ਰੁਪਏ ਤੱਕ ਦੇ ਵੈਟ ਘਟਾਉਣ ਦਾ ਐਲਾਨ ਕੀਤਾ ਗਿਆ ਹੈ।ਇਸ ਦੇ ਨਾਲ ਤੇਲ ਦੀਆਂ ਵਧਦੀਆਂ ਕੀਮਤਾਂ ਤੋਂ ਆਮ ਆਦਮੀ ਨੂੰ ਥੋੜੀ ਰਾਹਤ ਮਿਲੇਗੀ। ਇਸ ਤੋਂ ਇਲਾਵਾ ਹਰਿਆਣਾ ਤੇ ਹਿਮਾਚਲ ਸਰਕਾਰਾਂ ਨੇ ਆਪਣੇ ਪੱਧਰ 'ਤੇ ਵੀ 2.50 ਰੁਪਏ ਸਸਤੇ ਕਰ ਦਿੱਤੇ ਹਨ।ਹੁਣ ਹਰਿਆਣਾ ਤੇ ਹਿਮਾਚਲ 'ਚ ਅੱਜ ਰਾਤ 12 ਵਜੇ ਤੋਂ ਗ੍ਰਾਹਕਾਂ ਨੂੰ ਕੁੱਲ 5 ਰੁਪਏ ਪੈਟ੍ਰੋਲ ਤੇ ਡੀਜ਼ਲ ਸਸਤਾ ਮਿਲੇਗਾ। -PTCNews

Related Post