ਕੈਪਟਨ ਵੱਲੋਂ ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ, ਪੜ੍ਹੋ ਪੂਰੀ ਖ਼ਬਰ     

By  Shanker Badra March 30th 2021 03:51 PM -- Updated: March 30th 2021 04:17 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਵਿਡ ਕਾਰਨ ਲਾਈਆਂ ਰੋਕਾਂ ਨੂੰ ਅੱਗੇ 10 ਅਪਰੈਲ ਤੱਕ ਵਧਾਉਣ ਦੇ ਹੁਕਮ ਕੀਤੇ ਗਏ। ਇਸ ਦੇ ਨਾਲ ਹੀ ਸਿਹਤ ਵਿਭਾਗ ਨੂੰ ਵੀ ਤਰਜੀਹੀ ਵਰਗਾਂ ਨੂੰ ਜ਼ਰੂਰੀ ਆਧਾਰ 'ਤੇ ਨਿਸ਼ਾਨਾ ਬਣਾਉਣ ਲਈ ਟੀਕਾਕਰਨ ਥਾਵਾਂ ਦੀ ਗਿਣਤੀ ਵਧਾਉਣ ਦੇ ਆਦੇਸ਼ ਦਿੱਤੇ ਗਏ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਰਿਵਿਊ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਸਦਾ ਐਲਾਨ ਕੀਤਾ ਹੈ।Punjab CM Extends Covid Curbs in Punjab till April 10 , Orders mobile Vaccunation centres in Crowded places

ਇਹ ਵੀ ਦੱਸਿਆ ਗਿਆ ਕਿ ਜਲੰਧਰ, ਲੁਧਿਆਣਾ, ਪਟਿਆਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ ਤੇ ਕਪੂਰਥਲਾ ਵਿੱਚ ਹੋਰ ਕੇਸ ਆਉਣ ਦੀ ਸੰਭਾਵਨਾ ਹੈ ਅਤੇ ਇਹ ਵੀ ਸੰਭਾਵਨਾ ਹੈ ਕਿ 40 ਸਾਲ ਜਾਂ ਇਸ ਤੋਂ ਘੱਟ ਦੇ ਨੌਜਵਾਨਾਂ ਵਿੱਚ ਇਹ ਕੇਸ ਸਭ ਤੋਂ ਵੱਧ ਹੋਣਗੇ। ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਪਾਜ਼ੇਟਿਵ ਕੇਸਾਂ ਅਤੇ ਮੌਤਾਂ ਦੀ ਗਿਣਤੀ ਵਿੱਚ ਬਹੁਤ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।  6 ਅਪਰੈਲ ਤੱਕ ਕੋਰੋਨਾ ਦੇ ਅੰਕੜੇ ਸਿਖਰ ‘ਤੇ ਜਾਣ ਦਾ ਖਤਰਾ ਹੈ ਅਤੇ ਮਈ ਦੇ ਅੱਧ ਵਿਚ ਕੋਰੋਨਾ ਮੱਧਮ ਹੋਣ ਦੇ ਅਸਾਰ ਹਨ।

Punjab CM Extends Covid Curbs in Punjab till April 10 , Orders mobile Vaccunation centres in Crowded places ਕੈਪਟਨ ਅਮਰਿੰਦਰ ਵੱਲੋਂ ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ, ਪੜ੍ਹੋ ਪੂਰੀ ਖ਼ਬਰ

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਐਲ-2 ਅਤੇ ਐਲ-3 ਬੈਡ ਢੁੱਕਵੀਂ ਗਿਣਤੀ ਵਿੱਚ ਉਪਲੱਬਧ ਹਨ ਪਰ ਕੁਝ ਪ੍ਰਾਈਵੇਟ ਹਸਪਤਾਲਾਂ ਵਿੱਚ ਬੈਡਾਂ ਦੀ ਉਪਲੱਬਧਤਾ ਨੂੰ ਵਧਾਉਣ ਦੀ ਜ਼ਰੂਰਤ ਹੈ ,ਜੋ ਬੇਹੱਦ ਗੰਭੀਰ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ। ਉਨ੍ਹਾਂ ਸਾਰੇ ਜ਼ਿਲ੍ਹਿਆਂ ਨੂੰ ਨਮੂਨੇ ਲੈਣ ਦੀ ਗਤੀ ਤੇਜ਼ ਕਰਨ ਅਤੇ ਵਿਸ਼ੇਸ਼ ਤੌਰ 'ਤੇ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕਾਂ ਦੇ ਨਮੂਨੇ ਲੈਣ ਅਤੇ ਆਰ.ਏ.ਟੀ. ਨੂੰ 30 ਫੀਸਦੀ ਤੱਕ ਵਧਾਉਣ ਸਬੰਧੀ ਹਦਾਇਤ ਕੀਤੀ।

Punjab CM Extends Covid Curbs in Punjab till April 10 , Orders mobile Vaccunation centres in Crowded places ਕੈਪਟਨ ਅਮਰਿੰਦਰ ਵੱਲੋਂ ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ, ਪੜ੍ਹੋ ਪੂਰੀ ਖ਼ਬਰ

ਨਾਭਾ ਓਪਨ ਜੇਲ੍ਹ ਵਿੱਚ 40 ਔਰਤਾਂ ਦੇ ਕੋਵਿਡ ਪਾਜ਼ੀਟਿਵ ਪਾਏ ਜਾਣ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਕੈਦੀਆਂ ਲਈ ਵੀ ਜੇਲ੍ਹਾਂ ਵਿੱਚ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਕੀਤੇ। ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਟੈਸਟਿੰਗ ਦੀ ਗਿਣਤੀ ਵਧਾਉਣ ਅਤੇ ਭੀੜ-ਭਾੜ ਵਾਲੇ ਇਲਾਕਿਆਂ ਦੇ ਨਾਲ ਵਿਅਸਤ ਮਾਰਕੀਟ ਖੇਤਰਾਂ ਵਿੱਚ ਟੀਕਾਕਰਨ ਸ਼ੁਰੂ ਕਰਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕਰਨ ਲਈ ਕਿਹਾ।

Punjab CM Extends Covid Curbs in Punjab till April 10 , Orders mobile Vaccunation centres in Crowded places ਕੈਪਟਨ ਅਮਰਿੰਦਰ ਵੱਲੋਂ ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ, ਪੜ੍ਹੋ ਪੂਰੀ ਖ਼ਬਰ

ਉਨ੍ਹਾਂ ਸਾਰੇ ਡੀ.ਸੀਜ਼ ਤੇ ਸਿਵਲ ਸਰਜਨਾਂ ਨੂੰ ਟੀਕਾਕਰਨ ਦੀ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਜਿਹੀਆਂ ਥਾਵਾਂ ਦੀ ਸ਼ਨਾਖਤ ਕਰਨ ਲਈ ਕਿਹਾ ,ਜਿੱਥੇ ਮੋਬਾਈਲ ਕੋਵਿਡ ਟੀਕਾਕਰਨ ਕੇਂਦਰ ਸਥਾਪਤ ਕੀਤੇ ਜਾ ਸਕਦੇ ਹਨ ਜਿਵੇਂ ਕਿ ਪੁਲਿਸ ਲਾਈਨਜ਼, ਕਾਲਜ ਤੇ ਯੂਨੀਵਰਸਿਟੀਆਂ, ਵੱਡੇ ਉਦਯੋਗਿਕ ਯੂਨਿਟ, ਬੱਸ ਅੱਡੇ, ਰੇਲਵੇ ਸਟੇਸ਼ਨ, ਪੀ.ਆਰ.ਟੀ.ਸੀ./ਪੰਜਾਬ ਰੋਡਵੇਜ਼ ਬੱਸ ਡਿਪੂ, ਬਾਜ਼ਾਰ ਆਦਿ।

Punjab CM Extends Covid Curbs in Punjab till April 10 , Orders mobile Vaccunation centres in Crowded places ਕੈਪਟਨ ਅਮਰਿੰਦਰ ਵੱਲੋਂ ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ, ਪੜ੍ਹੋ ਪੂਰੀ ਖ਼ਬਰ

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਕਰਮਚਾਰੀਆਂ ਅਤੇ ਹੋਰ ਵਰਗਾਂ ਜਿਵੇਂ ਕਿ ਜੱਜਾਂ, ਅਧਿਆਪਕਾਂ ਆਦਿ ਜਿਨ੍ਹਾਂ ਨੂੰ ਟੀਕਾਕਰਨ ਲਈ ਕਵਰ ਕਰਨ ਦੀ ਬੇਨਤੀ ਕੀਤੀ ਸੀ, ਨੂੰ 45 ਵਰ੍ਹਿਆਂ ਦੀ ਉਮਰ ਹੱਦ ਪਾਰ ਕਰਨ ਕਰ ਕੇ ਟੀਕਾਕਰਨ ਦੀ ਸਹੂਲਤ ਦੇਣ ਲਈ ਕਿਹਾ। ਉਨ੍ਹਾਂ ਵੱਧ ਕੇਸਾਂ ਵਾਲੇ ਜ਼ਿਲ੍ਹਿਆਂ ਵਿੱਚ ਮੌਜੂਦ ਵਸੀਲੇ ਇਕੱਠੇ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਇਸ ਮਹਾਂਮਾਰੀ ਦੀ ਰੋਕਥਾਮ ਕਰਨ ਲਈ ਟੀਕਾਕਰਨ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ।

Punjab CM Extends Covid Curbs in Punjab till April 10 , Orders mobile Vaccunation centres in Crowded places ਕੈਪਟਨ ਅਮਰਿੰਦਰ ਵੱਲੋਂ ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ, ਪੜ੍ਹੋ ਪੂਰੀ ਖ਼ਬਰ

ਮੁੱਖ ਮੰਤਰੀ ਨੇ ਨਿਰਦੇਸ਼ ਦਿੱਤਾ ਕਿ ਘਰੇਲੂ ਏਕਾਂਤਵਾਸ ਅਧੀਨ ਮਰੀਜ਼ਾਂ ਦੀ ਸਖਤ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ ਅਤੇ ਲੋੜ ਪੈਣ 'ਤੇ ਉਨ੍ਹਾਂ ਨੂੰ ਢੁੱਕਵੇਂ ਪੱਧਰ ਦੇ ਹਸਪਤਾਲ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਾਰੇ ਡੀਸੀਜ਼ ਅਤੇ ਸਿਵਲ ਸਰਜਨਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਨਿਯਮਾਂ ਅਨੁਸਾਰ ਐਲ-2 ਸਿਹਤ ਸੰਸਥਾ ਵਿੱਚ ਕੋਈ ਮੌਤ ਨਾ ਹੋਵੇ ਅਤੇ ਜਦੋਂ ਮਰੀਜ਼ ਨੂੰ ਗੰਭੀਰ ਦੇਖਭਾਲ ਦੀ ਜ਼ਰੂਰਤ ਪੈਂਦੀ ਹੈ ਤਾਂ ਉਸ ਨੂੰ ਐਲ-3 ਸਿਹਤ ਸੰਸਥਾ ਵਿਚ ਜਲਦ ਤਬਦੀਲ ਕਰਨਾ ਚਾਹੀਦਾ ਹੈ।

ਟੀਕਾਕਰਨ ਸਬੰਧੀ ਮੁੱਖ ਮੰਤਰੀ ਨੇ ਹਦਾਇਤ ਕੀਤੀ ਕਿ ਲਾਭਪਾਤਰੀਆਂ ਨੂੰ ਟੀਕਾਕਰਨ ਸਬੰਧੀ ਮਨਜ਼ੂਰੀ ਦੇਣ ਲਈ ਕੋਈ ਵੀ ਫੋਟੋ ਆਧਾਰਤ ਸ਼ਨਾਖਤੀ ਕਾਰਡ ਕਾਫੀ ਹੋਵੇਗੀ। ਸਾਰੇ ਜ਼ਿਲ੍ਹਿਆਂ ਨੂੰ ਸਬ-ਸੈਂਟਰ ਪੱਧਰ ਤੱਕ ਦੀਆਂ ਸਾਰੀਆਂ ਸਿਹਤ ਸੰਸਥਾਵਾਂ, ਡਿਸਪੈਂਸਰੀਆਂ, ਆਯੁਰਵੈਦਿਕ ਅਤੇ ਹੋਮਿਓਪੈਥਿਕ ਸਿਹਤ ਸੰਸਥਾਵਾਂ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਨੂੰ ਸ਼ਾਮਲ ਕਰਕੇ ਟੀਕਾਕਰਨ ਕੇਂਦਰਾਂ ਦੀ ਗਿਣਤੀ ਵਿੱਚ ਵਾਧਾ ਕਰਨ ਦੇ ਹੁਕਮ ਦਿੱਤੇ ਗਏ ਹਨ।

45 ਸਾਲ ਤੋਂ ਵੱਧ ਉਮਰ ਵਰਗ ਲਈ 1 ਅਪਰੈਲ, 2021 ਤੋਂ ਟੀਕਾਕਰਨ ਸ਼ੁਰੂ ਕੀਤਾ ਜਾਵੇਗਾ। ਟੀਕਾਕਰਨ ਸਬੰਧੀ ਬੁਨਿਆਦੀ ਢਾਂਚੇ ਨੂੰ ਸਮਝਣ ਦੇ ਮਕਸਦ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਸਾਰੀਆਂ ਸਿਹਤ ਸਹੂਲਤਾਂ ਜਿੰਨੀ ਜਲਦੀ ਹੋ ਸਕੇ ਕੋਵਿਡ ਟੀਕਾਕਰਨ ਕੇਂਦਰਾਂ ਵਜੋਂ ਕੰਮ ਸ਼ੁਰੂ ਕਰਨਾ ਅਤੇ 31 ਮਾਰਚ, 2021 ਤੱਕ ਕੰਮ ਕਰਨਾ ਯਕੀਨੀ ਬਣਾਉਣਗੀਆਂ ਤਾਂ ਜੋ ਟੀਕਾਕਰਨ ਕੇਂਦਰਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਲਾਭਪਾਤਰੀਆਂ ਨੂੰ ਨਿਰਵਿਘਨ ਟੀਕਾਕਰਨ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਮੁੱਖ ਸਕੱਤਰ ਨੇ ਵਰਚੁਅਲ ਮੀਟਿੰਗ ਤੋਂ ਬਾਅਦ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਨੂੰ ਸਾਰੇ ਸਿਹਤ ਕਰਮਚਾਰੀਆਂ ਅਤੇ ਐਫ.ਐਲ.ਡਬਲਿਊ ਨੂੰ ਆਪਣੇ-ਆਪ ਨੂੰ ਟੀਕਾ ਲਗਵਾਉਣ ਲਈ ਪ੍ਰੇਰਿਤ ਕਰਨ ਦੀ ਸਲਾਹ ਵੀ ਦਿੱਤੀ ਗਈ ਹੈ ਅਤੇ ਜਿਹੜੇ ਟੀਕੇ ਨਹੀਂ ਲਗਵਾਉਂਦੇ, ਉਨ੍ਹਾਂ ਨੂੰ ਹਰ ਹਫਤੇ ਕੋਵਿਡ ਟੈਸਟ ਕਰਵਾਉਣ ਦੀ ਸਖਤ ਹਦਾਇਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਲਾਗ ਨਾ ਲੱਗਣਾ ਅਤੇ ਉਨ੍ਹਾਂ ਵੱਲੋਂ ਦੂਜਿਆਂ ਨੂੰ ਲਾਗ ਨਾ ਫੈਲਾਉਣਾ ਯਕੀਨੀ ਬਣਾਇਆ ਜਾ ਸਕੇ।

ਪੰਜਾਬ ਸਰਕਾਰ ਦੇ ਸਿਹਤ ਅਤੇ ਮੈਡੀਕਲ ਸਿੱਖਿਆ ਸਲਾਹਕਾਰ ਡਾ. ਕੇ. ਕੇ. ਤਲਵਾੜ ਨੇ ਸੁਝਾਅ ਦਿੱਤਾ ਹੈ ਕਿ ਕੁਝ ਚੋਣਵੇਂ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਤੋਂ ਇਲਾਵਾ ਹੋਰ ਮਰੀਜ਼ਾਂ ਦੇ ਇਲਾਜ ਨੂੰ 2-4 ਹਫਤਿਆਂ ਲਈ ਮੁਲਤਵੀ ਕੀਤਾ ਜਾ ਸਕਦਾ ਹੈ ਅਤੇ ਜਿਥੇ ਕੋਈ ਮੈਡੀਕਲ ਕਾਲਜ ਨਹੀਂ ਹੈ, ਉਨ੍ਹਾਂ ਜ਼ਿਲ੍ਹਾਂ ਹਸਪਤਾਲਾਂ ਵਿੱਚ ਹੋਰ ਐਂਬੂਲੈਂਸਾਂ ਉਪਲੱਬਧ ਕਰਵਾਈਆਂ ਜਾ ਸਕਦੀਆਂ ਹਨ। ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਗਿਆ ਕਿ ਸਿਹਤ ਵਿਭਾਗ ਆਰ.ਟੀ.-ਪੀ.ਸੀ.ਆਰ. ਟੈਸਟਿੰਗ ਨੂੰ ਵਧਾ ਕੇ 35,000 ਟੈਸਟ ਪ੍ਰਤੀ ਦਿਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

-PTCNews

Related Post