ਪੰਜਾਬ ਦੇ ਮੁੱਖ ਮੰਤਰੀ ਵਲੋਂ ਸਕੂਲ ਸਿੱਖਿਆ ਵਿਭਾਗ ਨੂੰ 80 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਨਿਰਦੇਸ਼

By  Shanker Badra June 27th 2018 07:48 PM

ਪੰਜਾਬ ਦੇ ਮੁੱਖ ਮੰਤਰੀ ਵਲੋਂ ਸਕੂਲ ਸਿੱਖਿਆ ਵਿਭਾਗ ਨੂੰ 80 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਨਿਰਦੇਸ਼:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਕੂਲ ਸਿੱਖਿਆ ਵਿਭਾਗ ਨੂੰ 80 ਕਰੋੜ ਰੁਪਏ ਦੀ ਰਾਸ਼ੀ ਤੁਰੰਤ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ।ਇਸੇ ਦੌਰਾਨ ਹੀ ਉਨ੍ਹਾਂ ਨੇ ਹੋਰਨਾਂ ਵਿਭਾਗਾਂ ਦੇ ਬਜਟ ਵਿੱਚ ਕਟੋਤੀ ਕਰਕੇ ਸੂਬੇ ਦੇ ਸਿੱਖਿਆ ਸੈਕਟਰ ਵਿੱਚ ਸੁਧਾਰ ਕਰਨ ਲਈ ਸਿੱਖਿਆ ਵਾਸਤੇ ਹੋਰ ਫੰਡ ਉਪਲੱਬਧ ਕਰਾਉਣ ਦੀ ਇੱਛਾ ਵੀ ਦੁਹਰਾਈ ਹੈ।ਮੁੱਖ ਮੰਤਰੀ ਨੇ ਇਹ ਫੈਸਲਾ ਅੱਜ ਦੁਪਹਿਰ ਆਪਣੇ ਸਰਕਾਰੀ ਨਿਵਾਸ ਸਥਾਨ 'ਤੇ ਅਧਿਆਪਕਾਂ ਦੇ ਮਾਹਿਰ ਗਰੁੱਪ ਦੇ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਲਿਆ।ਇਸ ਗਰੁੱਪ ਵਿੱਚ ਉਨ੍ਹਾਂ ਪਿ੍ੰਸੀਪਲ/ਹੈਡਮਾਸਟਰ/ਸਕੂਲਾਂ ਦੇ ਪ੍ਰਸ਼ਾਸਕ ਸ਼ਾਮਲ ਹਨ ਜਿਨ੍ਹਾਂ ਦੇ ਵਿਦਿਆਰਥੀਆਂ ਨੇ ਬੋਰਡ ਦੇ ਇਮਤਿਹਾਨਾਂ ਵਿੱਚ ਉੱਚ ਦਰਜੇ ਦੀ ਕਾਰਗੁਜਾਰੀ ਦਿਖਾਈ ਹੈ | ਮੁੱਖ ਮਤਰੀ ਨੇ ਪੰਜਾਬ ਦੇ ਸਕੂਲ ਸਿੱਖਿਆ ਦੇ ਪੱਧਰ ਨੂੰ ਉਪਰ ਚੁਕੱਣ ਲਈ ਮੀਟਿੰਗ ਦੌਰਾਨ ਸੁਝਾਅ ਵੀ ਪ੍ਰਾਪਤ ਕੀਤੇ। ਸਰਕਾਰੀ ਸੀਨੀਅਰ ਸਕੈਂਡਰੀ ਸਕੂਲ,ਪਟਿਆਲਾ ਦੀ ਪਿ੍ੰਸੀਪਲ ਕਿਰਨ ਜੀਤ ਕੌਰ ਦੀ ਅਗਵਾਈ ਵਾਲੇ ਮਾਹਿਰ ਗਰੁੱਪ ਨੇ ਮੀਟਿੰਗ ਤੋਂ ਪਹਿਲਾਂ ਸਿੱਖਿਆ ਮੰਤਰੀ ਨੂੰ ਸਕੂਲੀ ਸਿੱਖਿਆ ਸਬੰਧੀ ਆਪਣੀ ਸਿਫਾਰਸ਼ਾਂ ਵੀ ਪੇਸ਼ ਕੀਤੀਆਂ।ਵੱਖ ਵੱਖ ਸੁਝਾਵਾਂ ਅਤੇ ਗਰੁੱਪ ਤੋਂ ਪ੍ਰਾਪਤ ਹੋਈ ਜਾਣਕਾਰੀ 'ਤੇ ਵਿਚਾਰ ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਕਾਇਆਕਲਪ ਕਰਦੇ ਹੋਏ ਫੰਡਾਂ ਦੀ ਕੋਈ ਵੀ ਘਾਟ ਨਹੀ ਆਉਣ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਸਕੂਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਨਾਉਣ ਲਈ ਵਿਸਤਿ੍ਤ ਸਕੀਮ ਤਿਆਰ ਕਰਨ ਵਾਸਤੇ ਸਕੂਲ ਵਿਭਾਗ ਦੇ ਸਕੱਤਰ ਨੂੰ ਨਿਰਦੇਸ਼ ਦਿੱਤੇ ਤਾਂ ਜੋ ਇਸ ਵਾਸਤੇ ਲੋੜੀਂਦੇ ਫੰਡ ਉਪਲੱਬਧ ਕਰਾਏ ਜਾ ਸਕਣ।ਉਨ੍ਹਾਂ ਨੇ ਪੰਜਾਬ ਦੇ ਐਨ.ਆਰ ਆਈਜ਼ ਨੂੰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਸਮਰੱਥਨ ਵਿੱਚ ਅੱਗੇ ਆਉਣ ਅਤੇ ਆਪਣਾ ਯੋਗਦਾਨ ਪਾਉਣ | ਉਨ੍ਹਾਂ ਨੇ ਉਦਯੋਗ ਨੂੰ ਵੀ ਸੀ.ਐਸ.ਆਰ. ਪਹਿਲਕਦਮੀਆਂ ਰਾਹੀਂ ਮਦਦ ਦੇਣ ਲਈ ਆਖਿਆ ਹੈ। -PTCNews

Related Post