ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਭਗਤ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਪੁਰਬ ਦੀ ਦਿੱਤੀ ਮੁਬਾਰਕਬਾਦ

By  Jashan A February 8th 2020 09:19 PM -- Updated: February 9th 2020 11:32 AM

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੂਬੇ ਦੇ ਲੋਕਾਂ ਨੂੰ ਮਹਾਨ ਸੰਤ, ਦਾਰਸ਼ਨਿਕ ਤੇ ਸਮਾਜ ਸੁਧਾਰਕ ਭਗਤ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ਦੀ ਮੁਬਾਰਕਬਾਦ ਦਿੱਤੀ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਭਗਤੀ ਲਹਿਰ ਦੇ ਮਹਾਨ ਪ੍ਰਚਾਰਕ ਦੀਆਂ ਪਿਆਰ, ਦਇਆ, ਆਪਸੀ ਸਹਿਣਸ਼ੀਲਤਾ, ਵਿਸ਼ਵ ਵਿਆਪੀ ਭਾਈਚਾਰੇ ਅਤੇ ਮਨੁੱਖਤਾ ਦੀ ਏਕਤਾ ਦੀਆਂ ਸਿੱਖਿਆਵਾਂ ’ਤੇ ਅਮਲ ਕਰਨ ਦਾ ਸੱਦਾ ਦਿੱਤਾ। ਹੋਰ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲਿਸ 'ਚ ਸ਼ਾਮਲ ਹੋਣ ਲਈ ਬਹਾਦਰ ਸੈਨਿਕਾਂ ਨੂੰ ਪੂਰੀ ਮਾਨਤਾ ਦੇਣ ਦਾ ਭਰੋਸਾ ਮੁੱਖ ਮੰਤਰੀ ਨੇ ਕਿਹਾ ਕਿ ਭਗਤ ਰਵਿਦਾਸ ਜੀ ਨੇ ਬਰਾਬਰਤਾ ਦੇ ਸਮਾਜ ਦੀ ਸਿਰਜਣਾ ਲਈ ਜ਼ਿੰਦਗੀ ਦੀ ਸੰਤੁਸ਼ਟੀ ਅਤੇ ਕਿਰਤ ਦੀ ਸਨਮਾਨ ਦੀ ਪਛਾਣ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜਾਤੀ ਰਹਿਤ ਤੇ ਵਰਗਹੀਣ ਸਮਾਜ ਦੀ ਉਸਾਰੀ ਲਈ ਗੁਰੂ ਜੀ ਦੀ ਵਿਚਾਰਧਾਰਾ ਅੱਜ ਵੀ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੀ ਹੈ। ਉਨ੍ਹਾਂ ਸਾਰਿਆਂ ਨੂੰ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਏਕਤਾ ਅਤੇ ਆਪਸੀ ਭਾਈਚਾਰੇ ਨਾਲ ਰਲ ਕੇ ਮਨਾਉਣ ਦਾ ਸੱਦਾ ਦਿੱਤਾ। -PTC News

Related Post