ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਖਣਨ ਰੋਕਣ ਲਈ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਖਣਨ ਉਤੇ ਪਾਬੰਦੀ ਲਾਉਣ ਹੁਕਮ  

By  Shanker Badra April 24th 2021 06:04 PM

ਚੰਡੀਗੜ੍ਹ : ਸੂਬੇ ਵਿਚ ਗੈਰ-ਕਾਨੂੰਨੀ ਖਣਨ ਖਿਲਾਫ਼ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਖਣਨ ਉਤੇ ਮੁਕੰਮਲ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪੁਲੀਸ ਅਤੇ ਇਨਫੋਰਸਮੈਂਟ ਡਾਇਰਕੈਟੋਰੇਟ (ਮਾਈਨਿੰਗ) ਨੂੰ ਵੀ ਰਾਤ ਨੂੰ ਮਾਈਨਿੰਗ ਕਾਰਜਾਂ ਵਿਚ ਸ਼ਾਮਲ ਪਾਏ ਜਾਣ ਵਾਲੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ।

ਪੜ੍ਹੋ ਹੋਰ ਖ਼ਬਰਾਂ : ਆਕਸੀਜਨ ਦਾ ਲੰਗਰ ਲਗਾ ਕੇ ਜ਼ਰੂਰਤਮੰਦਾਂ ਦੀ ਮਦਦ ਕਰ ਰਿਹੈ ਇਹ ਗੁਰਦੁਆਰਾ

Punjab Cm orders ban on Mining from 7.30 pm to 5 a.m. to check illegal mining ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਖਣਨ ਰੋਕਣ ਲਈ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਖਣਨ ਉਤੇ ਪਾਬੰਦੀ ਲਾਉਣ ਹੁਕਮ

ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਸੂਬੇ ਵਿਚ ਗੈਰ-ਕਾਨੂੰਨੀ ਖਣਨ ਦੀ ਸਥਿਤੀ ਬਾਰੇ ਜਾਇਜਾ ਲੈਣ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਮਾਈਨਿੰਗ ਵਿਭਾਗ ਇਹ ਸਖ਼ਤੀ ਨਾਲ ਯਕੀਨੀ ਬਣਾਏਗਾ ਕਿ ਕਿਸੇ ਵੀ ਅਧਿਕਾਰਤ ਠੇਕੇਦਾਰ ਵੱਲੋਂ ਦਰਿਆਵਾਂ ਦੇ ਬੈੱਡ ਜਾਂ ਹੋਰ ਇਲਾਕਿਆਂ ਵਿਚ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਮਾਈਨਿੰਗ ਨਾ ਕੀਤੀ ਜਾਵੇ।

Punjab Cm orders ban on Mining from 7.30 pm to 5 a.m. to check illegal mining ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਖਣਨ ਰੋਕਣ ਲਈ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਖਣਨ ਉਤੇ ਪਾਬੰਦੀ ਲਾਉਣ ਹੁਕਮ

ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਵਿਅਕਤੀ, ਚਾਹੇ ਅਧਿਕਾਰੀ ਅਤੇ ਪੁਲੀਸ ਮੁਲਾਜ਼ਮ ਹੋਵੇ, ਗੈਰ-ਕਾਨੂੰਨੀ ਖਣਨ ਕਾਰਜਾਂ ਵਿਚ ਸ਼ਾਮਲ ਪਾਇਆ ਗਿਆ ਤਾਂ ਇਸ ਨਾਲ ਕਰੜੇ ਹੱਥੀਂ ਨਿਪਟਿਆ ਜਾਣਾ ਚਾਹੀਦਾ ਹੈ।

Punjab Cm orders ban on Mining from 7.30 pm to 5 a.m. to check illegal mining ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਖਣਨ ਰੋਕਣ ਲਈ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਖਣਨ ਉਤੇ ਪਾਬੰਦੀ ਲਾਉਣ ਹੁਕਮ

ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਕਿ ਹਾਲਾਂਕਿ, ਇਸ ਦੇ ਨਾਲ ਹੀ ਸੂਬੇ ਵਿਚ ਵੱਡੇ ਪੱਧਰ ਉਤੇ ਚੱਲ ਰਹੀਆਂ ਉਸਾਰੀ ਗਤੀਵਿਧੀਆਂ ਦੇ ਮੱਦੇਨਜ਼ਰ ਰਾਤ ਦੇ ਸਮੇਂ ਦੌਰਾਨ ਰੇਤਾ ਅਤੇ ਬੱਜਰੀ ਦੀ ਨਿਰਵਿਘਨ ਆਵਾਜਾਈ ਵਿਚ ਕੋਈ ਅੜਿੱਕਾ ਨਹੀਂ ਪਾਇਆ ਜਾਣਾ ਚਾਹੀਦਾ। ਉਨ੍ਹਾਂ ਨੇ ਵਿਭਾਗ ਨੂੰ ਰੇਤਾ-ਬੱਜਰੀ ਵੀ ਵਾਜਬ ਕੀਮਤਾਂ ਉਤੇ ਮਿਲਣਾ ਯਕੀਨੀ ਬਣਾਉਣ ਲਈ ਆਖਿਆ।

Punjab Cm orders ban on Mining from 7.30 pm to 5 a.m. to check illegal mining ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਖਣਨ ਰੋਕਣ ਲਈ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਖਣਨ ਉਤੇ ਪਾਬੰਦੀ ਲਾਉਣ ਹੁਕਮ

ਪੜ੍ਹੋ ਹੋਰ ਖ਼ਬਰਾਂ : ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਆਕਸੀਜਨ ਦੀ ਕਮੀ ਨਾਲ 6 ਮਰੀਜ਼ਾਂ ਦੀ ਮੌਤ

ਡੀ.ਜੀ.ਪੀ. ਦਿਨਕਰ ਗੁਪਤਾ ਨੇ ਸਮੂਹ ਪੁਲੀਸ ਕਮਿਸ਼ਨਰਾਂ ਅਤੇ ਜਿਲ੍ਹਾ ਪੁਲੀਸ ਮੁਖੀਆਂ ਨੂੰ ਹੁਕਮ ਦਿੱਤੇ ਕਿ ਗੈਰ-ਕਾਨੂੰਨੀ ਖਣਨ ਵਿਚ ਸ਼ਾਮਲ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਹੁਣ ਰਾਤ ਸਮੇਂ ਰੇਤਾ ਦੀ ਮਾਈਨਿੰਗ ਰੋਕਣ ਲਈ ਹੋਰ ਫੋਰਸ ਤਾਇਨਾਤ ਕੀਤੀ ਜਾਵੇਗੀ।

-PTCNews

Related Post