ਕੇਂਦਰ ESIC ਨੂੰ 18-45 ਸਾਲ ਦੇ ਰਜਿਸਟਰਡ ਪੁਰਾਣੇ ਲਾਭਪਾਤਰੀਆਂ ਦੇ ਮੁਫ਼ਤ ਟੀਕਾਕਰਨ ਲਈ ਨਿਰਦੇਸ਼ ਦੇਵੇ : ਕੈਪਟਨ

By  Shanker Badra April 29th 2021 07:23 PM -- Updated: April 29th 2021 07:25 PM

ਚੰਡੀਗੜ੍ਹ : ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੰਪਲਾਈਜ਼ ਸਟੇਟ ਇੰਸ਼ੋਰੈਂਸ ਕਾਰਪੋਰੇਸ਼ਨ (ਈ.ਐਸ.ਆਈ.ਸੀ.) ਵੱਲੋਂ 18-45 ਸਾਲ ਉਮਰ ਵਰਗ ਦੇ ਸਾਰੇ ਰਜਿਸਟਰਡ ਲਾਭਪਾਤਰੀਆਂ ਦੇ ਮੁਫ਼ਤ ਟੀਕਾਕਰਨ ਲਈ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ।

ਕੇਂਦਰੀ ਕਿਰਤ ਮੰਤਰੀ ਸੰਤੋਸ਼ ਕੁਮਾਰ ਗੰਗਵਾੜ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਮੁਲਕ ਦੇ ਸਨਅਤੀ ਕਾਮਿਆਂ ਦੇ ਟੀਕਾਕਰਨ ਲਈ ਮਹੱਤਵਪੂਰਨ ਕਦਮ ਸਾਬਤ ਹੋਵੇਗਾ ਜੋ ਭਾਰਤ ਸਰਕਾਰ ਦੇ ਕੋਵਿਡ-19 ਵਿਰੁੱਧ ਬਾਲਗ ਆਬਾਦੀ ਦੇ ਟੀਕਾਕਰਨ ਲਈ ਭਾਰਤ ਸਰਕਾਰ ਦੀ ਯੋਜਨਾ ਦਾ ਵੀ ਹਿੱਸਾ ਹੈ।

ਪੜ੍ਹੋ ਹੋਰ ਖ਼ਬਰਾਂ : ਪੜ੍ਹੋ ਕਿਨ੍ਹਾਂ ਲੋਕਾਂ ਨੂੰ ਨਹੀਂ ਲਗਵਾਉਣੀ ਚਾਹੀਦੀ ਵੈਕਸੀਨ Covaxin ਅਤੇ Covishield

ਭਾਰਤ ਸਰਕਾਰ ਦੇ ਨਾਲ-ਨਾਲ ਸੂਬਾ ਸਰਕਾਰਾਂ ਦੇ ਮੌਜੂਦਾ ਗੰਭੀਰ ਸਥਿਤੀ ਨਾਲ ਨਿਪਟਣ ਲਈ ਹਰ ਸੰਭਵ ਕਦਮ ਯਤਨ ਕਰਨ ਵਿਚ ਰੁੱਝੇ ਹੋਣ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਇਹ ਸੁਝਾਅ ਵਡੇਰੇ ਜਨਤਕ ਹਿੱਤ ਵਿਚ ਬਹੁਤ ਲਾਭਕਾਰੀ ਸਿੱਧ ਹੋਵੇਗਾ।

ਸਿਹਤ ਮਾਹਿਰਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਟੀਕਾਕਰਨ ਨਾਲ ਵਾਇਰਸ ਦੇ ਫੈਲਾਅ ਨੂੰ ਰੋਕਣ ਅਤੇ ਟੀਕੇ ਲੁਆ ਚੁੱਕੇ ਵਿਅਕਤੀਆਂ ਨੂੰ ਸੁਰੱਖਿਅਤ ਰੱਖਣ ਵਿਚ ਸਹਾਈ ਹੋਵੇਗਾ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਫੈਸਲੇ ਮੁਤਾਬਕ 45 ਸਾਲ ਤੋਂ ਵੱਧ ਉਮਰ ਵਰਗ ਵਿਚ ਸਾਰੇ ਵਿਅਕਤੀਆਂ ਲਈ ਵੈਕਸੀਨ ਭਾਵੇਂ ਕੇਂਦਰ ਸਰਕਾਰ ਮੁਹੱਈਆ ਕਰਵਾਏਗੀ ਪਰ 18-45 ਸਾਲ ਦੇ ਉਮਰ ਵਰਗ ਦੇ ਟੀਕਾਕਰਨ ਦੀ ਵਿਵਸਥਾ ਸੂਬਾ ਸਰਕਾਰ ਅਤੇ ਪ੍ਰਾਈਵੇਟ ਏਜੰਸੀਆਂ ਨੂੰ ਕਰਨੀ ਹੋਵੇਗੀ।

-PTCNews

Related Post