ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੇ ਸ਼ਹੀਦਾਂ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ

By  Jagroop Kaur January 25th 2021 02:37 PM -- Updated: January 25th 2021 02:43 PM

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਅਮ੍ਰਿਤਸਰ ਵਿਖੇ ਜਲ੍ਹਿਆਂਵਾਲਾ ਬਾਗ ਸ਼ਤਾਬਦੀ ਯਾਦਗਾਰੀ ਪਾਰਕ ਦਾ ਆਨਲਾਈਨ ਨੀਂਹ ਪੱਥਰ ਰੱਖਿਆ, ਜਿਸ ਵਿੱਚ ਸਾਕੇ ਦੇ ਨਾਇਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇੱਕ ਕਵਿਤਾ ਵਿੱਚੋਂ ਭਾਵੁਕ ਸ਼ਰਧਾਂਜਲੀ ਦਿੱਤੀ ਗਈ ਹੈ |ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਲੇ ਪਾਣੀ ਦੇ ਸ਼ਹੀਦਾਂ ਦੀ ਯਾਦ 'ਚ ਸਰਕਾਰ ਵਲੋਂ ਪੰਜਾਬ 'ਚ ਯਾਦਗਾਰ ਬਣਾਈ ਜਾਵੇਗੀ।

ਹੋਰ ਪੜ੍ਹੋ :ਦਿੱਲੀ ਪੁਲਿਸ ਨੇ 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਦਿੱਤੀ ਹਰੀ ਝੰਡੀ, ਸ਼ਰਤਾਂ ਦੇ ਅਧਾਰ ‘ਤੇ ਹੋਵੇਗਾ ਕਿਸਾਨਾਂ ਦਾ ਮਾਰਚ

ਇਹ ਐਲਾਨ ਅੱਜ ਉਨ੍ਹਾਂ ਵਲੋਂ ਅੱਜ ਇੱਥੇ ਰਣਜੀਤ ਅਵੈਨਿਊ ਵਿਖੇ ਜਲ੍ਹਿਆਂਵਾਲੇ ਬਾਗ ਦੇ ਸ਼ਹੀਦਾਂ ਯਾਦ 'ਚ ਬਣਾਈ ਜਾ ਰਹੀ ਯਾਦਗਾਰੀ ਪਾਰਕ ਦੇ ਵਰਚੂਅਲੀ ਉਦਘਾਟਨ ਮੌਕੇ ਕੀਤਾ ਗਿਆ। ਜਲ੍ਹਿਆਂਵਾਲਾ ਬਾਗ ਦੇ ਖ਼ੂਨੀ ਸਾਕੇ ਦੀ ਵਰ੍ਹੇਗੰਢ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਣਜੀਤ ਅਵੈਨਿਊ ਵਿਖੇ ਯਾਦਗਾਰੀ ਪਾਰਕ ਦਾ ਆਨਲਾਈਨ ਉਦਘਾਟਨ ਕੀਤਾ ਗਿਆ।

 

ਇਸ ਮੌਕੇ ਉਨ੍ਹਾਂ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਕੈਪਟਨ ਨੇ ਕਿਹਾ ਕਿ ਕਾਲੇ ਪਾਣੀ ਦੇ ਸ਼ਹੀਦਾਂ ਦੀ ਯਾਦ 'ਚ ਸਰਕਾਰ ਵੱਲੋਂ ਪੰਜਾਬ 'ਚ ਯਾਦਗਾਰ ਬਣਾਈ ਜਾਵੇਗੀ। ਇਸ ਸਮਾਗਮ 'ਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਓਮ ਪ੍ਰਕਾਸ਼ ਸੋਨੀ, ਇੰਦਰਬੀਰ ਸਿੰਘ ਬੁਲਾਰੀਆ ਅਤੇ ਹੋਰ ਆਗੂ ਪੁੱਜੇ ਹੋਏ ਸਨ।

ਹੋਰ ਪੜ੍ਹੋ :ਦਿੱਲੀ ਪੁਲਿਸ ਨੇ 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਦਿੱਤੀ ਹਰੀ ਝੰਡੀ, ਸ਼ਰਤਾਂ ਦੇ ਅਧਾਰ ‘ਤੇ ਹੋਵੇਗਾ ਕਿਸਾਨਾਂ ਦਾ ਮਾਰਚ

ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਾਕੇ 'ਚ ਸ਼ਹੀਦ ਹੋਏ ਯੋਧਿਆਂ ਦੀ ਯਾਦ 'ਚ ਉਸਾਰੇ ਜਾਣ ਵਾਲੇ ਇਸ ਸਮਾਰਕ 'ਚ ਸ਼ਹੀਦਾਂ ਦੇ ਘਰਾਂ ਅਤੇ ਪਿੰਡਾਂ ਦੀ ਮਿੱਟੀ ਨੂੰ ਸ਼ਾਮਲ ਕੀਤਾ ਗਿਆ ਅਤੇ ਇਸ ਲਈ ਹਰੇਕ ਸ਼ਹੀਦ ਦੇ ਘਰ ਤੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਜਾਂ ਪੰਚਾਇਤਾਂ ਵੱਲੋਂ ਮਿੱਟੀ ਵਿਸ਼ੇਸ਼ ਤੌਰ 'ਤੇ ਨਾਲ ਲਿਆਂਦੀ ਗਈ, ਜੋ ਇਸ ਸਮਾਰਕ ਦਾ ਹਿੱਸਾ ਬਣੇਗੀ।

Related Post