ਕੈਪਟਨ ਅਮਰਿੰਦਰ ਸਿੰਘ ਨੇ ਜੇ.ਪੀ. ਨੱਢਾ ਦੇ ਨਾਂ 'ਤੇ ਲਿਖੀ ਖੁੱਲ੍ਹੀ ਚਿੱਠੀ

By  Jagroop Kaur November 1st 2020 07:43 PM -- Updated: November 1st 2020 07:45 PM

ਖੇਤੀ ਬਿੱਲ ਲਾਗੂ ਹੋਣ ਤੇ ਕਿਸਾਨਾਂ ਵੱਲੋਂ ਰੋਸ ਪ੍ਰਗਟਾਉਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਟਰੇਨਾਂ ਰੋਕੇ ਜਾਣ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦੇ ਨਾਂ 'ਤੇ ਖੁੱਲ੍ਹੀ ਚਿੱਠੀ ਲਿਖੀ ਹੈ। ਇਸ ਦੀ ਪੁਸ਼ਟੀ ਮੁੱਖ ਮੰਤਰੀ ਦੇ ਮੀਡੀਆ ਐਡਵਾਈਜ਼ਰ ਰਵੀਨ ਠੁਕਰਾਲ ਵੱਲੋਂ ਟਵਿੱਟਰ ਜ਼ਰੀਏ ਕੀਤੀ ਗਈ ਹੈ।Punjab CM asks JP Nadda

Punjab CM asks JP Naddaਲਿਖੀ ਚਿੱਠੀ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਟਰੇਨਾਂ ਦੇ ਰੁੱਕਣ ਨਾਲ ਕਸ਼ਮੀਰ ਅਤੇ ਲੱਦਾਖ 'ਚ ਤਾਇਨਾਤ ਫ਼ੌਜੀਆਂ ਨੂੰ ਵੀ ਭਾਰੀ ਨੁਕਸਾਨ ਹੋਵੇਗਾ। ਇਸ ਦੇ ਇਲਾਵਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਲ ਗੱਡੀਆਂ ਦੀ ਮੁਅੱਤਲੀ ਨੂੰ ਲੈ ਕੇ ਪਾਰਟੀ ਦੇ ਕੌਮੀ ਅਤੇ ਪੰਜਾਬ ਨੇਤਾਵਾਂ ਦੇ ਤਾਜ਼ਾ ਬਿਆਨਾਂ 'ਤੇ ਦੁੱਖ ਜ਼ਾਹਰ ਕੀਤਾ ਹੈ।Punjab CM asks JP Nadda

Punjab CM asks JP Naddaਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨਾ ਤਾਂ ਸਮਾਂ ਸੀ ਅਤੇ ਨਾ ਹੀ ਰਾਜਨੀਤਿਕ ਟਕਰਾਅ ਜਾਂ ਦੋਸ਼ਾਂ / ਜਵਾਬੀ ਇਲਜ਼ਾਮਾਂ ਵਿਚ ਉਲਝਣ ਦਾ। ਉਨ੍ਹਾਂ ਕਿਹਾ, “ਇਸ ਨਾਜ਼ੁਕ ਸਮੇਂ ਦੀ ਸਭ ਤੋਂ ਵੱਧ ਲੋੜ ਸਾਡੇ ਸਾਰਿਆਂ ਲਈ ਹੈ ਕਿ ਉਹ ਆਪਣੇ ਰਾਜਨੀਤਿਕ ਹਿੱਤਾਂ ਨੂੰ ਉਤਸ਼ਾਹਤ ਕਰਨ ਲਈ ਕਿਸੇ ਵੀ ਪਰਤਾਵੇ ਨੂੰ ਦੂਰ ਕਰ ਦੇਣ।ਉਨ੍ਹਾਂ ਲਿਖਿਆ ਕਿ ਇਸ ਸਮੇਂ ਇਕ ਰਾਜਨੇਤਾ ਵਾਂਗ ਸਥਿਤੀ ਨਾਲ ਨਜਿੱਠਣ ਦੀ ਲੋੜ ਹੈ। Rail Roko agitation by Punjab farmers: Captain Amarinder Singh wrote an open letter to Bharatiya Janata Party (BJP) president JP Nadda.ਅੱਗੇ ਲਿਖਦੇ ਹੋਏ ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸਿਆਸੀ ਫਾਇਦਿਆਂ ਤੋਂ ਉੱਪਰ ਉੱਠ ਕੇ ਸੋਚਣਾ ਚਾਹੀਦਾ ਹੈ। ਇਸ ਦੇ ਨਾਲ ਭਾਜਪਾ ਆਗੂਆਂ ਵੱਲੋਂ ਕਿਸਾਨਾਂ ਨੂੰ ਨਕਸਲ ਕਹੇ ਜਾਣ 'ਤੇ ਵੀ ਕੈਪਟਨ ਅਮਰਿੰਦਰ ਸਿੰਘ ਨੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਰਜ ਕੇ ਭੜਾਸ ਕੱਢੀ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਸਿਆਸਤ ਕਰਨ ਦਾ ਨਹੀਂ ਸਗੋਂ ਸਾਰਿਆਂ ਨੂੰ ਇਕੱਠੇ ਹੋ ਕੇ ਉੱਪਰ ਉੱਡ ਕੇ ਸਥਿਤੀ ਨਾਲ ਨਜਿੱਠਣ ਦਾ ਸਮਾਂ ਹੈ। Punjab CM asks JP Nadda

Related Post