ਪੰਜਾਬ 'ਚ ਕੋਰੋਨਾ ਵਾਇਰਸ ਦੇ 234 ਮਾਮਲਿਆਂ ਦੀ ਪੁਸ਼ਟੀ, 16 ਮੌਤਾਂ, 31 ਮਰੀਜ਼ ਹੋਏ ਠੀਕ

By  Shanker Badra April 18th 2020 07:38 PM -- Updated: April 18th 2020 07:41 PM

ਪੰਜਾਬ 'ਚ ਕੋਰੋਨਾ ਵਾਇਰਸ ਦੇ 234 ਮਾਮਲਿਆਂ ਦੀ ਪੁਸ਼ਟੀ, 16 ਮੌਤਾਂ, 31 ਮਰੀਜ਼ ਹੋਏ ਠੀਕ:ਚੰਡੀਗੜ੍ਹ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਪੂਰੇ ਪੰਜਾਬ ਵਿੱਚ ਕੁੱਲ 23 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਦੌਰਾਨ ਪਟਿਆਲਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਅੱਜ 15 ਹੋਰ ਪਾਜ਼ੇਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਪੀੜਤਾਂ ਦੀ ਗਿਣਤੀ 26 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਸ਼ਹਿਰ ਦੇ ਕੋਰੋਨਾ ਪੀੜਤ ਪੁਸਤਕ ਵਿਕਰੇਤਾ ਦੇ ਪਰਿਵਾਰ ਦੇ 3 ਮੈਂਬਰ ਵੀ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਹੁਣ ਉਸਦੇ ਗੁਆਂਢੀ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੇ ਇਲਾਵਾ ਰਾਜਪੁਰਾ ਵਾਲੀ ਕੋਰੋਨਾ ਪੀੜਤ ਬੁਜ਼ਰਗ ਔਰਤ ਜੋ ਕੱਲ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ ,ਅੱਜ ਉਸ ਦੇ 6 ਪਰਿਵਾਰਕ ਮੈਂਬਰਾਂ ਦੀ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਜ਼ਿਲ੍ਹੇ ਵਿੱਚ ਹੜਕੰਪ ਮਚ ਗਿਆ ਹੈ। ਇਸ ਦੇ ਇਲਾਵਾ ਜਲੰਧਰ 'ਚ ਅੱਜ 3 ਹੋਰ ਮਰੀਜ਼ ਦੀ ਰਿਪੋਰਟ ਪਾਜ਼ੀਟਿਵ ਆਉਣ ਨਾਲ ਹੁਣ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 41 ਹੋ ਗਈ ਹੈ। ਅੱਜ ਆਏ ਮਰੀਜ਼ ਬਸਤੀ ਦਾਨਿਸ਼ਮੰਦਾਂ ਦੇ ਪਾਜ਼ੀਟਿਵ ਮਰੀਜ਼ ਦੀ ਭੈਣ ਦੀ ਧੀ, ਜਵਾਈ ਅਤੇ ਦੋਹਤਾ ਹਨ। ਇਸ ਦੇ ਨਾਲ ਹੀ 3 ਮਰੀਜ਼ ਦੇਰ ਰਾਤ ਪਾਜ਼ੀਟਿਵ ਪਾਏ ਗਏ ਸੀ। ਇਸ ਦੌਰਾਨ ਮੋਹਾਲੀ ਅਤੇ ਗੁਰਦਾਸਪੁਰ ਵਿੱਚ ਵੀ ਇੱਕ -ਇੱਕ ਕੇਸ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 234 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਮੋਹਾਲੀ – 57 , ਜਲੰਧਰ – 41, ਪਟਿਆਲਾ – 26 , ਪਠਾਨਕੋਟ – 24 , ਨਵਾਂਸ਼ਹਿਰ – 19 , ਲੁਧਿਆਣਾ – 15, ਅੰਮ੍ਰਿਤਸਰ – 11 , ਮਾਨਸਾ – 11, ਹੁਸ਼ਿਆਰਪੁਰ – 7 ,  ਮੋਗਾ – 4 , ਫਰੀਦਕੋਟ – 3 , ਰੋਪੜ – 3, ਸੰਗਰੂਰ – 3 , ਬਰਨਾਲਾ – 2 , ਫਤਿਹਗੜ੍ਹ ਸਾਹਿਬ – 2 , ਕਪੂਰਥਲਾ – 2 ,  ਗੁਰਦਾਸਪੁਰ- 2 , ਸ੍ਰੀ ਮੁਕਤਸਰ ਸਾਹਿਬ – 1 , ਫਿਰੋਜ਼ਪੁਰ - 1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 16 ਮੌਤਾਂ ਹੋ ਚੁੱਕੀਆਂ ਹਨ ਅਤੇ 31 ਮਰੀਜ਼ ਠੀਕ ਹੋ ਚੁੱਕੇ ਹਨ। -PTCNews

Related Post