ਸਾਬਕਾ ਮੰਤਰੀ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ, BJP 'ਚ ਹੋਏ ਸ਼ਾਮਲ

By  Riya Bawa December 21st 2021 01:03 PM -- Updated: December 21st 2021 06:52 PM

Punjab Election 2022:  ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਕਮਰ ਕਸ ਲਈ ਹੈ, ਉੱਥੇ ਹੀ ਚੋਣਾਂ ਨੂੰ ਲੈ ਕੇ ਸਿਆਸਤ ਲਗਾਤਾਰ ਭਖਦੀ ਜਾ ਰਹੀ ਹੈ। ਇਸ ਵਿਚਕਾਰ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ  ਹੈ। ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ।

ਅਸਤੀਫ਼ੇ ਤੋਂ ਬਾਅਦ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਅੱਜ ਹੀ ਬੀਜੇਪੀ 'ਚ ਸ਼ਾਮਲ ਹੋ ਗਏ ਹਨ।

 

 

ਰਾਣਾ ਸੋਢੀ ਨੇ ਦਿੱਲੀ 'ਚ ਕਾਂਗਰਸ ਦਾ 'ਹੱਥ' ਛੱਡ ਬੀਜੇਪੀ ਦਾ 'ਕਮਲ' ਫੜ ਲਿਆ ਹੈ। ਰਾਣਾ ਗੁਰਮੀਤ ਸੋਢੀ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਪੰਜਾਬ ਦੇ ਖੇਡ ਮੰਤਰੀ ਸਨ।

ਦੱਸ ਦਈਏ ਕਿ ਰਾਣਾ ਸੋਢੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਾਸ ਬੰਦੇ ਹਨ। ਇਸ ਵੇਲੇ ਉਹ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਵਿਧਾਇਕ ਹਨ। ਉਹ ਕੈਪਟਨ ਦੇ ਕਾਰਜਕਾਲ ਵਿੱਚ ਕੈਬਨਿਟ ਮੰਤਰੀ ਸਨ।

-PTC News

Related Post