ਰਾਜਪਾਲ ਨੂੰ ਮਿਲਿਆ ਪੰਜਾਬ ਕਾਂਗਰਸ ਦਾ ਵਫ਼ਦ, ਪਟਿਆਲਾ ਹਿੰਸਾ 'ਤੇ ਕੀਤੀ ਵਿਸ਼ੇਸ਼ ਚਰਚਾ

By  Pardeep Singh May 3rd 2022 05:44 PM

ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਵਫਦ ਨੇ ਰਾਜਪਾਲ ਨੂੰ 2 ਮੰਗ ਪੱਤਰ ਦਿੱਤਾ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਹੈ ਕਿ ਰਾਜਪਾਲ ਨੂੰ ਪੱਤਰ ਦੇਣ ਦੇ ਦੋ ਮੁੱਖ ਉਦੇਸ਼ ਸਨ। ਪਹਿਲਾ ਉਦੇਸ਼ ਸੀ ਕਿ ਪੰਜਾਬ ਸਰਕਾਰ ਨੇ ਜੋ ਦਿੱਲੀ ਸਰਕਾਰ ਨਾਲ ਐਓਯੂ ਸਾਈਨ ਕੀਤਾ ਹੈ ਉਸ ਬਾਰੇ ਖਾਸ ਨੁਕਤੇ ਅਤੇ ਦੂਜਾ ਪੱਤਰ ਦੇਣ ਦਾ ਉਦੇਸ਼ ਸੀ ਕਿ ਪੰਜਾਬ ਵਿੱਚ ਕਾਨੂੰਨੀ ਵਿਵਸਥਾ ਨੂੰ ਮਜ਼ਬੂਤ ਕਰਨ ਲਈ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕੇਜਰੀਵਾਲ ਨੇ ਸੀਐਮ ਭਗਵੰਤ ਤੋਂ ਬਿਨ੍ਹਾਂ ਦੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਕਿਹਾ ਇਸ ਦਾ ਵਿਰੋਧ ਪੂਰੇ ਪੰਜਾਬ ਵਿੱਚ ਹੋਇਆ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਨਾਲੇਜ ਸ਼ੇਅਰ ਪੱਤਰ ਤੇ ਸਾਈਨ ਕਰਨਾ ਵੀ ਕੇਜਰੀਵਾਲ ਦੀ ਮਨਮਾਨੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਐਮਓਯੂ ਜੋ ਸਾਈਨ ਹੋਇਆ ਹੈ ਇਹ ਰਾਜਪਾਲ ਵੱਲੋਂ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਤੱਕ ਜਿੰਨੇ ਵੀ ਐਮਓਯੂ ਸਾਈਨ ਹੋਏ ਹਨ ਉਸ ਵਿੱਚ ਸੀਐਮ ਅਤੇ ਸੈਕਟਰੀ ਜਾਂ ਚੀਫ ਸੈਕਟਰੀ ਵੱਲੋਂ ਕੀਤੇ ਜਾਂਦੇ ਹਨ ਪਰ ਇੱਥੇ ਦੋਵੇਂ ਸੀਐਮ ਨੇ ਹੀ ਸਮਝੌਤਾ ਕੀਤਾ ਹੈ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਐਮਓਯੂ ਸਮਝੌਤਾ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਰਾਜਪਾਲ ਦੀ ਅਗਵਾਈ ਵਿੱਚ ਹੀ ਹੁੰਦਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਰਾਜਪਾਲ ਨੇ ਕਾਰਵਾਈ ਦਾ ਭਰੋਸਾ ਦਿੱਤਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਲਾਅ ਐਡ ਆਡਰ ਹਰ ਸੂਬੇ ਵਿੱਚ ਲਾਜ਼ਮੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਟਿਆਲਾ ਵਿਖੇ ਹੋਈ ਹਿੰਸਾ ਦੀ ਘਟਨਾ ਬੜੀ ਮੰਦਭਾਗੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕੋਲੋਂ ਕਾਨੂੰਨੀ ਵਿਵਸਥਾ ਨਹੀਂ ਬਣਾਈ ਜਾ ਰਹੀ। ਬਾਜਵਾ ਦਾ ਕਹਿਣਾ ਹੈ ਕਿ ਸਰਹੱਦੀ ਸੂਬਾ ਹੋਣ ਕਰਕੇ ਸੂਬੇ ਵਿੱਚ ਸੁਰੱਖਿਆ ਦੇ ਪ੍ਰਬੰਧ ਮਜ਼ਬੂਤ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪਾਕਿਸਤਾਨ ਵੱਲੋਂ ਭੇਜਿਆ ਨਸ਼ਾ ਤੇ ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸੀਐਮ ਨੂੰ ਪੰਜਾਬ ਵਿੱਚ ਲਾਅ ਐਂਡ ਆਡਰ ਕਾਇਮ ਕਰਨਾ ਚਾਹੀਦਾ ਹੈ। ਇਹ ਵੀ ਪੜ੍ਹੋ:ਬਿਜਲਈ ਸਕੂਟੀ ਨੂੰ ਅੱਗ ਲੱਗਣ ਕਾਰਨ ਘਰ ਦਾ ਸਾਮਾਨ ਹੋਇਆ ਸੁਆਹ -PTC News

Related Post