ਪੰਜਾਬ ਕਾਂਗਰਸ ਵਿਧਾਇਕ ਦਲ ਦੀ ਅੱਜ 11 ਵਜੇ ਹੋਵੇਗੀ ਮੀਟਿੰਗ , ਨਵੇਂ ਮੁੱਖ ਮੰਤਰੀ ਦੇ ਨਾਂ ਦਾ ਹੋ ਸਕਦੈ ਐਲਾਨ

By  Shanker Badra September 19th 2021 09:07 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ , ਜਿਸ ਮਗਰੋਂ ਪੰਜਾਬ ਦੀ ਰਾਜਨੀਤੀ ਗਰਮਾ ਗਈ ਹੈ। ਅੱਜ ਕਾਂਗਰਸ ਵਿਧਾਇਕ ਦਲ (CLP) ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੀ ਚੋਣ ਕੀਤੀ ਜਾਵੇਗੀ। ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ ਸਵੇਰੇ 11 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਹੋਵੇਗੀ।

ਪੰਜਾਬ ਕਾਂਗਰਸ ਵਿਧਾਇਕ ਦਲ ਦੀ ਅੱਜ 11 ਵਜੇ ਹੋਵੇਗੀ ਮੀਟਿੰਗ , ਨਵੇਂ ਮੁੱਖ ਮੰਤਰੀ ਦੇ ਨਾਂ ਦਾ ਹੋ ਸਕਦੈ ਐਲਾਨ

ਇਸ ਮੀਟਿੰਗ ਵਿਚ ਸਾਰੇ ਵਿਧਾਇਕਾਂ ਨੂੰ ਸੱਦਿਆ ਗਿਆ ਹੈ। ਇਸ ਮੀਟਿੰਗ ਵਿਚ ਹਰੀਸ਼ ਰਾਵਤ, ਅਜੇ ਮਾਕਨ ਅਤੇ ਹਰੀਸ਼ ਚੌਧਰੀ ਵੀ ਹਾਜ਼ਰ ਰਹਿਣਗੇ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ 'ਤੇ ਅੰਤਿਮ ਮੋਹਰ ਲਾਵੇਗੀ। ਸੂਤਰਾਂ ਮੁਤਾਬਕ ਇਨ੍ਹਾਂ ਆਗੂਆਂ ਵਿਚੋਂ ਕਿਸੇ ਇਕ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਜਾ ਸਕਦਾ ਹੈ। ਬੀਤੀ ਰਾਤ 9 ਵਜੇ ਨਵਜੋਤ ਸਿੱਧੂ ਵਲੋਂ ਪੰਜਾਬ ਦੇ ਰਾਜਪਾਲ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਸੀ।

ਪੰਜਾਬ ਕਾਂਗਰਸ ਵਿਧਾਇਕ ਦਲ ਦੀ ਅੱਜ 11 ਵਜੇ ਹੋਵੇਗੀ ਮੀਟਿੰਗ , ਨਵੇਂ ਮੁੱਖ ਮੰਤਰੀ ਦੇ ਨਾਂ ਦਾ ਹੋ ਸਕਦੈ ਐਲਾਨ

ਸੂਤਰਾਂ ਮੁਤਾਬਕ ਕਾਂਗਰਸ ਦੇ ਮੌਜੂਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਤੇ ਪ੍ਰਤਾਪ ਬਾਜਵਾ ਦਾ ਨਾਮ ਸਭ ਤੋਂ ਉਪਰ ਦੱਸਿਆ ਜਾ ਰਿਹਾ ਹੈ। ਹਾਲਾਂਕਿ ਸੁਨੀਲ ਜਾਖੜ ਦੇ ਨਾਂਅ 'ਤੇ ਕਈ ਵਿਧਾਇਕਾਂ ਨੇ ਇਤਰਾਜ਼ ਜਤਾਇਆ ਹੈ। ਇਨ੍ਹਾਂ ਨਾਵਾਂ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ, ਬ੍ਰਹਮ ਮਹਿੰਦਰਾ, ਵਿਜੇ ਇੰਦਰ ਸਿੰਗਲਾ, ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਦੇ ਨਾਵਾਂ ਦੀ ਵੀ ਚਰਚਾ ਹੈ।

ਪੰਜਾਬ ਕਾਂਗਰਸ ਵਿਧਾਇਕ ਦਲ ਦੀ ਅੱਜ 11 ਵਜੇ ਹੋਵੇਗੀ ਮੀਟਿੰਗ , ਨਵੇਂ ਮੁੱਖ ਮੰਤਰੀ ਦੇ ਨਾਂ ਦਾ ਹੋ ਸਕਦੈ ਐਲਾਨ

ਮੰਨਿਆ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਕਾਂਗਰਸ ਇਨ੍ਹਾਂ ਨਾਵਾਂ ਵਿੱਚੋਂ ਕਿਸੇ ਇੱਕ ਦੇ ਨਾਮ 'ਤੇ ਮੋਹਰ ਲਾਵੇਗੀ। ਕਾਂਗਰਸੀ ਸੂਤਰਾਂ ਦੇ ਮੁਤਾਬਕ ਜੇਕਰ ਪਾਰਟੀ ਹਾਈਕਮਾਨ ਸਿੱਧੂ ਨੂੰ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕਰਦੀ ਹੈ ਤਾਂ ਫਿਰ ਉਨ੍ਹਾਂ ਦੇ ਨਾਲ ਹਿੰਦੂ ਤੇ ਦਲਿਤ ਭਾਈਚਾਰੇ ਤੋਂ ਦੋ ਉਪ ਮੁੱਖ ਮੰਤਰੀ ਜਾਂ ਫਿਰ ਇਨ੍ਹਾਂ 'ਚੋਂ ਇਕ ਭਾਈਚਾਰੇ ਦਾ ਉਪ ਮੁੱਖ ਮੰਤਰੀ ਤੇ ਦੂਜੇ ਭਾਈਚਾਰੇ ਦਾ ਲੀਡਰ ਸੂਬਾ ਕਾਂਗਰਸ ਕਮੇਟੀ ਦਾ ਪ੍ਰਧਾਨ ਲਾਇਆ ਜਾ ਸਕਦਾ ਹੈ।

ਪੰਜਾਬ ਕਾਂਗਰਸ ਵਿਧਾਇਕ ਦਲ ਦੀ ਅੱਜ 11 ਵਜੇ ਹੋਵੇਗੀ ਮੀਟਿੰਗ , ਨਵੇਂ ਮੁੱਖ ਮੰਤਰੀ ਦੇ ਨਾਂ ਦਾ ਹੋ ਸਕਦੈ ਐਲਾਨ

ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਦੇ ਨਾਂਅ ਦਾ ਤਿੱਖਾ ਵਿਰੋਧ ਕਰਦਿਆਂ ਉਨ੍ਹਾਂ 'ਤੇ ਪਾਕਿਸਤਾਨ ਨਾਲ ਸਬੰਧ ਰੱਖਣ ਦਾ ਇਲਜ਼ਾਮ ਲਾਇਆ ਤੇ ਕਿਹਾ ਕਿ ਉਸ ਦੇ ਮੁੱਖ ਮੰਤਰੀ ਬਣਨ ਨਾਲ ਪੰਜਾਬ ਦਾ ਬੇੜਾ ਗਰਕ ਹੋ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਸੁਨੀਲ ਜਾਖੜ ਦੇ ਨਾਂ ’ਤੇ ਸਹਿਮਤੀ ਬਣ ਗਈ ਹੈ ਪਰ ਮੰਤਰੀ ਸੁਖਜਿੰਦਰ ਰੰਧਾਵਾ ਨੇ ਛੇਡ਼ੀ ਬਗ਼ਾਵਤ ਛੇੜ ਲਈ ਹੈ।

-PTCNews

Related Post