ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਦੇ ਚਲਦਿਆਂ ਅੱਜ ਹੋਵੇਗੀ ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਮੀਟਿੰਗ

By  Shanker Badra September 18th 2021 10:52 AM

ਚੰਡੀਗੜ੍ਹ: ਹੁਣ ਨਵਜੋਤ ਸਿੱਧੂ ਅਤੇ ਕੈਪਟਨ ਵਿਚਾਲੇ ਤਲਖ਼ੀ ਵਿਚਾਲੇ ਧੜੇਬੰਦੀ ਇੱਕ ਨਵੇਂ ਮੋੜ 'ਤੇ ਦੇਖਣ ਨੂੰ ਮਿਲੇਗੀ ,ਕਿਉਂਕਿ ਵਿਧਾਇਕ ਅਤੇ ਬਾਗੀ ਮੰਤਰੀ ਹੁਣ ਆਹਮੋ- ਸਾਹਮਣੇ ਹੋਣਗੇ। ਪੰਜਾਬ ਕਾਂਗਰਸ (Punjab Congress) 'ਚ ਜਾਰੀ ਅੰਦਰੂਨੀ ਕਲੇਸ਼ ਦੇ ਚਲਦਿਆਂ ਅੱਜ ਪੰਜਾਬ ਕਾਂਗਰਸ ਦੇ ਦਫ਼ਤਰ ਵਿੱਚ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ। ਇਸ ਦੀ ਜਾਣਕਾਰੀ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਦਿੱਤੀ ਹੈ। [caption id="attachment_534348" align="aligncenter" width="300"] ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਦੇ ਚਲਦਿਆਂ ਅੱਜ ਹੋਵੇਗੀ ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਮੀਟਿੰਗ[/caption] ਹਰੀਸ਼ ਰਾਵਤ (Harish Rawat) ਨੇ ਟਵਿੱਟਰ 'ਤੇ ਜਾਰੀ ਬਿਆਨ ਵਿੱਚ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਨੂੰ ਕਈ ਕਾਂਗਰਸੀ ਵਿਧਾਇਕਾਂ ਵੱਲੋਂ ਵਿਧਾਇਕ ਦਲ ਦੀ ਤੁਰੰਤ ਮੀਟਿੰਗ ਸੱਦਣ ਲਈ ਕਿਹਾ ਗਿਆ ਸੀ। ਉਸੇ ਤਹਿਤ ਹੁਣ 18 ਸਤੰਬਰ ਨੂੰ ਸ਼ਾਮੀਂ 5 ਵਜੇ ਇਹ ਮੀਟਿੰਗ ਪੰਜਾਬ ਕਾਂਗਰਸ ਦੇ ਦਫ਼ਤਰ ਵਿਚ ਸੱਦੀ ਗਈ ਹੈ। ਸਾਰੇ ਵਿਧਾਇਕਾਂ ਨੂੰ ਬੇਨਤੀ ਹੈ ਕਿ ਮੀਟਿੰਗ ਲਈ ਪਹੁੰਚਣ। [caption id="attachment_534347" align="aligncenter" width="221"] ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਦੇ ਚਲਦਿਆਂ ਅੱਜ ਹੋਵੇਗੀ ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਮੀਟਿੰਗ[/caption] ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਵੀ ਟਵੀਟ ਕਰਕੇ ਇਸ ਬੈਠਕ ਦੀ ਪੁਸ਼ਟੀ ਕੀਤੀ ਹੈ। ਨਵਜੋਤ ਸਿੰਘ ਸਿੱਧੂ ਨੇ ਵਿਧਾਇਕਾਂ ਨੂੰ ਇਸ ਬੈਠਕ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਹੈ। ਪੰਜਾਬ ਕਾਂਗਰਸ ਵਿੱਚ ਉਠ ਰਹੀਆਂ ਬਾਗੀ ਸੁਰਾਂ ਦਾ ਚੋਣਾਂ ਤੋਂ ਪਹਿਲਾਂ ਨੋਟਿਸ ਲੈਂਦੇ ਹੋਏ ਪਹਿਲੀ ਵਾਰ ਕਾਂਗਰਸ ਹਾਈਕਮਾਨ ਨੇ ਵਿਧਾਇਕ ਦਲ ਦੀ ਬੈਠਕ ਸੱਦਣ ਦਾ ਫ਼ੈਸਲਾ ਕੀਤਾ ਹੈ। ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਖੇਮੇ ਦੀ ਬੈਠਕ ਸਿਸਵਾਂ ਫਾਰਮ ਹਾਊਸ 'ਤੇ ਸੱਦੀ ਗਈ ਹੈ। [caption id="attachment_534346" align="aligncenter" width="298"] ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਦੇ ਚਲਦਿਆਂ ਅੱਜ ਹੋਵੇਗੀ ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਮੀਟਿੰਗ[/caption] ਦੱਸਿਆ ਜਾਂਦਾ ਹੈ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੇ ਦਿੱਤੇ ਜਾ ਰਹੇ ਬਿਆਨਾਂ 'ਤੇ ਵਿਧਾਇਕ ਦਲ ਦੀ ਮੀਟਿੰਗ ਕਰਵਾਉਣ ਦੀ ਮੰਗ ਉੱਠੀ ਸੀ। ਬਾਗੀ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਮੰਗ ਕੀਤੀ ਗਈ ਸੀ। ਸਾਢੇ ਚਾਰ ਸਾਲਾਂ ਵਿਚ ਕੋਈ ਵਾਅਦਾ ਪੂਰਾ ਨਾ ਕਰਨ ਸਬੰਧੀ ਕੈਪਟਨ 'ਤੇ ਇਲਜ਼ਾਮ ਸੀ ਅਤੇ ਕੈਪਟਨ ਨੂੰ ਹਟਾਉਣ ਦੀ ਵੀ ਮੰਗ ਕੀਤੀ ਗਈ ਸੀ। [caption id="attachment_534344" align="aligncenter" width="284"] ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਦੇ ਚਲਦਿਆਂ ਅੱਜ ਹੋਵੇਗੀ ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਮੀਟਿੰਗ[/caption] ਦੱਸ ਦੇਈਏ ਕਿ ਪੰਜਾਬ ਕਾਂਗਰਸ 'ਚ ਪਿਛਲੇ ਇੱਕ ਸਾਲ ਤੋਂ ਅੰਦਰੂਨੀ ਕਲੇਸ਼ ਚੱਲ ਰਿਹਾ ਹੈ। ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਆਹਮੋ-ਸਾਹਮਣੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਵਿਧਾਇਕ ਦਲ ਦੇ ਨੇਤਾ ਵੀ ਹਨ ਅਤੇ ਉਨ੍ਹਾਂ ਵੱਲੋਂ ਇਸ ਬੈਠਕ ਬਾਰੇ ਫਿਲਹਾਲ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ।ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਇਸ ਬੈਠਕ ਦੀ ਅਗਵਾਈ ਕਰਨ ਬਾਰੇ ਆਖਿਆ ਗਿਆ ਹੈ। -PTCNews

Related Post