ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਉਸ ਨੂੰ ਧਮਕਾਉਣ ਦੇ ਲਾਏ ਦੋਸ਼

By  Shanker Badra May 17th 2021 02:18 PM

ਚੰਡੀਗੜ੍ਹ : ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਅੱਜ ਆਪਣੀ ਰਿਹਾਇਸ਼ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਧਮਕਾਉਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਰਾਹੀ ਉਸ (ਪ੍ਰਗਟ ਸਿੰਘ) ਨੂੰ ਠੋਕਣ ਦੀ ਧਮਕੀ ਦਿੱਤੀ ਹੈ। [caption id="attachment_498015" align="aligncenter" width="275"]Punjab Congress MLA Pargat Singh alleges threat call from CM's adviser ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਉਸ ਨੂੰ ਧਮਕਾਉਣ ਦੇ ਲਾਏ ਦੋਸ਼[/caption] ਪੜ੍ਹੋ ਹੋਰ ਖ਼ਬਰਾਂ : ਅਮਰੀਕਾ 'ਚ ਕੋਰੋਨਾ ਵੈਕਸੀਨ ਲਵਾ ਚੁੱਕੇ ਲੋਕਾਂ ਨੂੰ ਮਾਸਕ ਪਾਉਣਾ ਜ਼ਰੂਰੀ ਨਹੀਂ ਵਿਧਾਇਕ ਪਰਗਟ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਫੋਨ 'ਤੇ ਉਨ੍ਹਾਂ ਨੂੰ ਧਮਕਾਇਆ ਕਿ 'ਤੇਰੀਆਂ ਲਿਸਟਾਂ ਬਣਾ ਲਈਆਂ ਹਨ, ਤੈਨੂੰ ਠੋਕਣਾ ਹੈ। ਹੁਣ ਉਹ ਸਜ਼ਾ ਭੁਗਤਣ ਲਈ ਤਿਆਰ ਰਹੇ। ਇਸ ਮੌਕੇ 'ਤੇ ਉਨ੍ਹਾਂ ਵਲੋਂ ਵਿਜੀਲੈਂਸ ਦੇ ਡੀ.ਜੀ .ਪੀ . ਬੀ.ਕੇ. ਉੱਪਲ 'ਤੇ ਸਾਜ਼ਿਸ਼ ਰਚਣ ਦੇ ਦੋਸ਼ ਲਗਾਏ। [caption id="attachment_498016" align="aligncenter" width="300"]Punjab Congress MLA Pargat Singh alleges threat call from CM's adviser ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਉਸ ਨੂੰ ਧਮਕਾਉਣ ਦੇ ਲਾਏ ਦੋਸ਼[/caption] ਉਹਨਾਂ ਕਿਹਾ ਕਿ ਮੈਂ ਵੀ ਇਸ ਸੁਨੇਹੇ ਦਾ 'ਪੰਜਾਬੀ' ਵਿਚ ਜਵਾਬ ਦੇ ਦਿੱਤਾ ਕਿ ਮੇਰੇ ਵੱਲੋਂ ਵੀ ਇਹ ਜਵਾਬ ਮੁੱਖ ਮੰਤਰੀ ਨੂੰ ਦੇ ਦਿਓ। ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਵਿਜੀਲੈਂਸ ਦੇ ਡਿਫੈਕਟੋ ਡਾਇਰੈਕਟਰ ਜਨਰਲ ਹਨ ਜਿਹਨੂੰ ਵੱਲੋਂ ਇਹ ਸਾਰਾ ਤਾਣਾ ਬਾਣਾ ਬੁਣਿਆ ਜਾ ਰਿਹਾ ਹੈ। [caption id="attachment_498014" align="aligncenter" width="278"]Punjab Congress MLA Pargat Singh alleges threat call from CM's adviser ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਉਸ ਨੂੰ ਧਮਕਾਉਣ ਦੇ ਲਾਏ ਦੋਸ਼[/caption] ਪੜ੍ਹੋ ਹੋਰ ਖ਼ਬਰਾਂ : ਦਿੱਲੀ ਪੁਲਿਸ ਨੇ ਆਕਸੀਜਨ ਕੰਸਨਟ੍ਰੇਟਰ ਦੀ ਕਾਲਾਬਾਜ਼ਾਰੀ ਕਰਨ ਵਾਲੇ ਨਵਨੀਤ ਕਾਲਰਾ ਨੂੰ ਦਬੋਚਿਆ  ਪਰਗਟ ਸਿੰਘ ਨੇ ਕਿਹਾ ਕਿ ਵੀਰਵਾਰ ਨੂੰ ਫ਼ੋਨ ਆਉਣ ਮਗਰੋਂ ਉਹ ਦੋ ਤਿੰਨ ਦਿਨ ਪ੍ਰੇਸ਼ਾਨ ਰਹੇ ਕਿ ਮੇਰੇ ਨਾਲ ਇਹ ਕੀਤਾ ਜਾ ਰਿਹਾ ਹੈ। ਪ੍ਰਗਟ ਸਿੰਘ ਨੇ ਕਿਹਾ ਕਿ ਉਸਦਾ ਕੋਈ ਧੜਾ ਨਹੀਂ ਅਤੇ ਨਾ ਹੀ ਕਦੇ ਕੋਸ਼ਿਸ਼ ਕੀਤੀ ਹੈ ਪਰ ਜੇਕਰ ਇਸ ਤਰ੍ਹਾਂ ਦਾ ਵਿਹਾਰ ਉਸ ਵਰਗੇ ਖਿਡਾਰੀ ਨਾਲ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਕੋਲ ਵੀ ਲੜਨ ਤੋਂ ਬਿਨਾਂ ਕੋਈ ਚਾਰਾ ਨਹੀਂ। -PTCNews

Related Post