ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

By  Jashan A May 27th 2019 01:01 PM -- Updated: May 27th 2019 01:07 PM

ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ,ਚੰਡੀਗੜ੍ਹ: 17ਵੀਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਵੱਲੋਂ ਵੱਡੀ ਲੀਡ ਜਿੱਤਣ ਤੋਂ ਬਾਅਦ ਵਿਰੋਧੀ ਖੇਮੇ 'ਚ ਅਸਤੀਫਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਦੇ ਤਹਿਤ ਹੀ ਪੰਜਾਬ ਦੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

snl ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਮਿਲੀ ਜਾਣਕਾਰੀ ਮੁਤਾਬਕ ਸੁਨੀਲ ਜਾਖੜ ਨੇ ਆਪਣਾ ਅਸਤੀਫਾ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜਿਆ ਹੈ। ਪਰ ਹਾਲੇ ਤੱਕ ਉਹਨਾਂ ਦਾ ਅਸਤੀਫਾ ਮਨਜ਼ੂਰ ਨਹੀਂ ਹੋਇਆ।

ਹੋਰ ਪੜ੍ਹੋ:ਮਜੀਠਾ ‘ਚ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਰੈਲੀ ਹੋਈ ਫਲਾਪ :ਬਿਕਰਮ ਮਜੀਠੀਆ

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਝਾਰਖੰਡ, ਉੜੀਸਾ ਅਤੇ ਯੂਪੀ ਦੇ ਪ੍ਰਧਾਨ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਚੁੱਕੇ ਹਨ। ਉਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਨੀਲ ਜਾਖੜ ਨੇ ਆਪਣੀ ਹਾਰ ਦੀ ਜਿੰਮੇਵਾਰੀ ਖੁਦ ਹੀ ਲਈ ਹੈ।

snl ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਸੁਨੀਲ ਜਾਖੜ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਤੋਂ ਬੁਰੀ ਤਰ੍ਹਾਂ ਹਾਰ ਗਏ ਸਨ। ਸੰਨੀ ਦਿਓਲ ਨੇ ਸੁਨੀਲ ਜਾਖੜ ਨੂੰ ਕਰੀਬ 60 ਹਜ਼ਾਰ ਵੋਟ ਮਾਰਜਨ ਨਾਲ ਹਰਾਇਆ ਸੀ।

-PTC News

Related Post