ਪੰਜਾਬ ਕਾਂਗਰਸ ਪ੍ਰਧਾਨ ਵੱਲੋਂ ਪੰਚਾਇਤੀ ਰਾਜ ਸੰਸਥਾਵਾਂ ਚੋਣਾਂ ਵਿਚ ਕਾਂਗਰਸ ਨੂੰ ਵੱਡੀ ਜਿੱਤ ਦੇਣ ਲਈ ਵੋਟਰਾਂ ਦਾ ਧੰਨਵਾਦ

By  Joshi September 23rd 2018 12:14 PM -- Updated: September 23rd 2018 12:20 PM

ਪੰਜਾਬ ਕਾਂਗਰਸ ਪ੍ਰਧਾਨ ਵੱਲੋਂ ਪੰਚਾਇਤੀ ਰਾਜ ਸੰਸਥਾਵਾਂ ਚੋਣਾਂ ਵਿਚ ਕਾਂਗਰਸ ਨੂੰ ਵੱਡੀ ਜਿੱਤ ਦੇਣ ਲਈ ਵੋਟਰਾਂ ਦਾ ਧੰਨਵਾਦ

ਕਿਹਾ, ਜਿੱਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਤੇ ਮੋਹਰ

ਚੰਡੀਗੜ•, 22 ਸਤੰਬਰ

ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਵੱਡੀ ਜਿੱਤ ਦੇਣ ਲਈ ਸੂਬੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਹੈ ਕਿ ਇਹ ਜਿੱਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਉਸਾਰੂ ਨੀਤੀਆਂ ਤੇ ਮੋਹਰ ਹੈ।

ਅੱਜ ਇੱਥੋਂ ਜਾਰੀ ਬਿਆਨ ਵਿਚ ਸ੍ਰੀ ਸੁਨੀਲ ਜਾਖੜ ਨੇ ਪੰਜਾਬ ਦੇ ਸੂਝਵਾਨ ਵੋਟਰਾਂ ਦਾ ਸੁਕਰਾਨਾ ਅਦਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪਣੇ ਸੂਬੇ ਦੇ ਬਿਹਤਰ ਭਵਿੱਖ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਲੀਡਰਸ਼ਿਪ ਵਿਚ ਭਰੋਸਾ ਜਤਾਇਆ ਹੈ। ਉਨ•ਾਂ ਨੇ ਕਿਹਾ ਕਿ ਪਿੱਛਲੇ ਸਾਲ ਮਾਰਚ ਵਿਚ ਜਦੋਂ ਤੋਂ ਕਾਂਗਰਸ ਪਾਰਟੀ ਨੂੰ ਰਾਜ ਦੇ ਲੋਕਾਂ ਨੇ ਸੂਬੇ ਦੇ ਨਵ ਨਿਰਮਾਣ ਦੀ ਜਿੰਮੇਵਾਰੀ ਸੌਂਪੀ ਹੈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਲਗਾਤਾਰ ਆਪਣੇ ਅਵਾਮ ਦੀ ਬਿਹਤਰੀ ਲਈ ਕੰਮ ਕੀਤੇ ਜਾ ਰਹੇ ਹਨ।

ਸ੍ਰੀ ਸੁਨੀਲ ਜਾਖੜ ਨੇ ਕਿਹਾਕਿ ਇਸ ਵੱਡੀ ਜਿੱਤ ਨਾਲ ਇਕ ਪਾਸੇ ਜਿੱਥੇ ਪਾਰਟੀ ਦੀ ਜਿੰਮੇਵਾਰੀ ਹੋਰ ਵੀ ਵੱਧ ਗਈ ਹੈ ਉਥੇ ਹੀ ਇਸ ਨਾਲ ਵਿਰੋਧੀ ਪਾਰਟੀਆਂ ਨੂੰ ਵੀ ਪੰਜਾਬ ਦੇ ਲੋਕਾਂ ਨੇ ਕਰਾਰਾ ਜਵਾਬ ਦਿੱਤਾ ਹੈ ਜੋ ਸਿਰਫ ਵਿਰੋਧ ਲਈ ਨਾਂਪੱਖੀ ਸਿਆਸਤ ਵਿਚ ਰੁੱਝੀਆਂ ਹੋਈਆਂ ਸਨ। ਉਨ•ਾਂ ਨੇ ਕਿ ਪੰਜਾਬ ਦੇ ਲੋਕਾਂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਸਪੱਸ਼ਟ ਬਹੁਮਤ ਦਿੱਤਾ ਸੀ ਪਰ ਉਸਤੋਂ ਬਾਅਦ ਗੁਰਦਾਸਪੁਰ ਤੇ ਸ਼ਾਹਕੋਟ ਉਪਚੋਣ ਹੋਵੇ ਜਾਂ ਤਾਜਾ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ, ਪਾਰਟੀ ਆਪਣੇ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੀ ਹੈ।

ਇਸ ਮੌਕੇ ਸ੍ਰੀ ਸੁਨੀਲ ਜਾਖੜ ਨੇ ਆਪਣੀ ਪਾਰਟੀ ਦੀ ਸਰਕਾਰ ਦੀ ਪੰਜਾਬ ਨੂੰ ਦੇਸ਼ ਦੀ ਮੋਹਰੀ ਸੂਬਾ ਬਣਾਉਣ ਦੀ ਪ੍ਰਤੀਬੱਧਤਾ ਮੁੜ ਦੁਹਰਾਉਂਦਿਆਂ ਕਿਹਾ ਕਿ ਇਹ ਜਿੱਤ ਸਾਨੂੰ ਹੋਰ ਵੀ ਵਧੇਰੇ ਤਨਦੇਹੀ ਨਾਲ ਸੂਬੇ ਦੇ ਵਿਕਾਸ ਵਿਚ ਲੱਗ ਜਾਣ ਲਈ ਹੀ ਪ੍ਰੇਰਿਤ ਕਰੇਗੀ।

—PTC News

Related Post