ਪੰਜਾਬ 'ਚ ਅੱਜ ਕੋਰੋਨਾ ਨਾਲ ਹੋਈਆਂ 5 ਮੌਤਾਂ , 120 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

By  Shanker Badra July 2nd 2020 06:53 PM

ਪੰਜਾਬ 'ਚ ਅੱਜ ਕੋਰੋਨਾ ਨਾਲ ਹੋਈਆਂ 5 ਮੌਤਾਂ , 120 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ:ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਸ਼ੁਰੂਆਤੀ ਪਸਾਰ ਦੌਰਾਨ ਹਰ ਦੇਸ਼ ਨੇ ਲੌਕਡਾਊਨ ਲਾਗੂ ਕਰਕੇ ਇਸ ਦੇ ਤੇਜ਼ੀ ਨਾਲ ਵਧਣ 'ਤੇ ਰੋਕ ਲਾਉਣ ਦੇ ਯਤਨ ਕੀਤੇ ਸਨ ਪਰ ਕੁਝ ਸਮੇਂ ਬਾਅਦ ਹੀ ਦੇਸ਼ਾਂ ਵੱਲੋਂ ਲੌਕਡਾਊਨ 'ਚ ਛੋਟ ਦੇ ਦਿੱਤੀ ਗਈ ,ਜਿਸ ਤੋਂ ਬਾਅਦ ਹਾਲਾਤ ਇਕ ਵਾਰ ਫਿਰ ਕਾਬੂ ਤੋਂ ਬਾਹਰ ਹੋ ਗਏ ਹਨ।

ਪੰਜਾਬ ਵਿੱਚ ਅੱਜ ਨਵੇਂ 120 ਪਾਜ਼ੀਟਿਵ ਕੋਰੋਨਾ ਮਰੀਜ਼ ਸਾਹਮਣੇ ਆਏ ਹਨ ਅਤੇ 5 ਹੋਰ ਮੌਤਾਂ ਹੋ ਗਈਆਂ ਹਨ। ਸੰਗਰੂਰ ਦੇਮਾਲੇਰਕੋਟਲਾ ਦੀ ਰਹਿਣ ਵਾਲੀ 60 ਸਾਲਾ ਬਜ਼ੁਰਗ ਔਰਤ ਦੀ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਮੌਤ ਹੋ ਗਈ ਹੈ ਅਤੇ ਕਈ ਦਿਨਾਂ ਤੋਂ ਗੁਰਦੇ ਦੀ ਬਿਮਾਰੀ ਕਾਰਨ ਹਸਪਤਾਲ ਵਿੱਚ ਦਾਖਲ ਸੀ।

Punjab Coronavirus 120 new cases And 5 deaths In single day ਪੰਜਾਬ 'ਚ ਅੱਜ ਕੋਰੋਨਾ ਨਾਲ ਹੋਈਆਂ 5 ਮੌਤਾਂ , 120 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

ਇਸ ਦੇ ਇਲਾਵਾ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਦੀ ਰਹਿਣ ਵਾਲੀ27 ਸਾਲਾਂ ਲੜਕੀ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ ,ਜਿਸ ਦਾ ਅੰਮ੍ਰਿਤਸਰ ਵਿੱਚ ਇਲਾਜਚੱਲ ਰਿਹਾ ਸੀ। ਇਸ ਦੇ ਨਾਲ ਹੀ ਮੋਹਾਲੀ,ਫਿਰੋਜ਼ਪੁਰ ,ਫਰੀਦਕੋਟ ,ਬਰਨਾਲਾ ,ਬਠਿੰਡਾ ,ਸ੍ਰੀ ਮੁਕਤਸਰ ਸਾਹਿਬ,ਫਾਜ਼ਿਲਕਾ,ਜਲੰਧਰ,ਗੁਰਦਾਸਪੁਰ ਤੋਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ।

ਦੱਸ ਦੇਈਏ ਕਿ ਪੰਜਾਬ ਵਿੱਚ ਕੁੱਲ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 5784 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 152 ਹੋ ਗਿਆ ਹੈ। ਇਸ ਦੌਰਾਨ ਸੂਬੇ ਵਿੱਚ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 4144 ਹੋ ਗਈ ਹੈ। ਪੰਜਾਬ ਵਿੱਚ ਕੋਰੋਨਾ ਦੇ ਐਕਟਿਵ ਮਰੀਜ਼ਾਂ ਦੀ ਕੁੱਲ੍ਹ ਗਿਣਤੀ 1488 ਹੋ ਗਈ ਹੈ।

-PTCNews

Related Post