ਪੰਜਾਬ 'ਚ ਕੋਰੋਨਾ ਵਾਇਰਸ ਇੰਨੇ ਨਵੇਂ ਮਾਮਲੇ, 15 ਮਰੀਜ਼ਾਂ ਦੀ ਹੋਈ ਮੌਤ

By  Baljit Singh July 1st 2021 09:37 PM -- Updated: July 1st 2021 09:39 PM

ਚੰਡੀਗੜ੍ਹ: ਪੰਜਾਬ ਵਿਚ ਇਕ ਵਾਰ ਫਿਰ ਬੀਤੇ ਦਿਨ ਦੇ ਮੁਕਾਬਲੇ ਕੋਰੋਨਾ ਵਾਇਰਸ ਦੇ ਜ਼ਿਆਦਾ ਮਾਮਲਾ ਸਾਹਮਣੇ ਆਏ ਹਨ। ਸੂਬੇ ਵਿਚ ਬੀਤੇ 24 ਘੰਟਿਆਂ ਦੌਰਾਨ 290 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਇਸ ਸਮੇਂ ਦੌਰਾਨ 15 ਮਰੀਜ਼ਾਂ ਨੇ ਆਪਣੀ ਜਾਨ ਗੁਆਈ ਹੈ। ਪੜੋ ਹੋਰ ਖਬਰਾਂ: ਪੰਜਾਬ ‘ਚ ਬਿਜਲੀ ਸੰਕਟ ਵਿਚਾਲੇ ਸਰਕਾਰੀ ਦਫਤਰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲਣ ਦੇ ਹੁਕਮ ਦੱਸ ਦਈਏ ਕਿ ਇਸੇ ਸਮੇਂ ਦੌਰਾਨ 443 ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਸਿਹਤਮੰਦ ਹੋ ਕੇ ਪਰਤੇ ਹਨ। ਇਸ ਦੇ ਨਾਲ ਹੀ ਸੂਬੇ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 2961 ਹੋ ਗਈ ਹੈ। ਸੂਬੇ ਵਿਚ ਬੀਤੇ ਦਿਨ 50,768 ਟੈਸਟ ਕੀਤੇ ਗਏ ਤੇ ਪਾਜ਼ੇਟਿਵਿਟੀ ਦਰ 0.57 ਫੀਸਦ ਦਰਜ ਕੀਤੀ ਗਈ। ਪੜੋ ਹੋਰ ਖਬਰਾਂ: ਗੁਰਦਾਸਪੁਰ ਨੇੜੇ ਵਾਪਰਿਆ ਭਿਆਨਕ ਸੜਕੀ ਹਾਦਸਾ, ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ ਜ਼ਿਕਰਯੋਗ ਹੈ ਕਿ ਪੰਜਾਬ ਵਿਚ ਬੀਤੇ ਦਿਨ ਕੋਰੋਨਾ ਵਾਇਰਸ ਦੇ 262 ਨਵੇਂ ਮਾਮਲੇ ਸਾਹਮਣੇ ਆਏ ਸਨ ਤੇ 15 ਮਰਜ਼ੀਆਂ ਦੀ ਜਾਨ ਗਈ ਸੀ। ਪੜੋ ਹੋਰ ਖਬਰਾਂ: ਸਾਬਤ ਸੂਰਤ ਸਿਨੇ ਆਰਟਿਸਟ ਫੈਡਰੇਸ਼ਨ ਦੇ ਵਫਦ ਨੇ ਕੀਤੀ ਬੀਬੀ ਜਗੀਰ ਕੌਰ ਨਾਲ ਮੁਲਾਕਾਤ -PTC News

Related Post