ਪੰਜਾਬ 'ਚ ਕੋਰੋਨਾ ਵਾਇਰਸ ਦੇ ਇੰਨੇ ਮਾਮਲੇ ਆਏ ਸਾਹਮਣੇ, 15 ਮਰੀਜ਼ਾਂ ਦੀ ਗਈ ਜਾਨ

By  Baljit Singh June 26th 2021 10:10 PM

ਚੰਡੀਗੜ੍ਹ: ਸੂਬੇ ਵਿਚ ਕੋਰੋਨਾ ਵਾਇਰਸ ਦੀ ਰਫਤਾਰ ਦਿਨੋਂ ਦਿਨ ਹੋਰ ਮੱਠੀ ਪੈਂਦੀ ਜਾ ਰਹੀ ਹੈ। ਬੀਤੇ 24 ਘੰਟਿਆਂ ਦੌਰਾਨ ਸੂਬੇ ਵਿਚ ਕੋਰੋਨਾ ਵਾਇਰਸ ਦੇ 308 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਇਸ ਸਮੇਂ ਦੌਰਾਨ 15 ਹੋਰ ਮਰੀਜ਼ਾਂ ਨੇ ਆਪਣੀ ਜਾਨ ਗੁਆਈ ਹੈ।

ਪੜੋ ਹੋਰ ਖਬਰਾਂ: ਸਾਜਨ ਪ੍ਰਕਾਸ਼ ਨੇ ਰਚਿਆ ਇਤਿਹਾਸ, ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰਨ ਵਾਲੇ ਪਹਿਲੇ ਭਾਰਤੀ ਤੈਰਾਕ

ਇਸ ਸਮੇਂ ਦੌਰਾਨ ਹਾਲਾਂਕਿ 740 ਮਰੀਜ਼ਾਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੱਤੀ ਹੈ। ਇਲਾਜ ਅਧੀਨ ਕੋਰੋਨਾ ਮਰੀਜ਼ਾਂ ਦੀ ਗਿਣਤੀ ਘੱਟ ਕੇ 4376 ਹੋ ਗਈ ਹੈ। ਕੋਰੋਨਾ ਦੀ ਨਿਤਦਿਨ ਦੀ ਪਾਜ਼ੇਟਿਵ ਦਰ ਵੀ ਘੱਟ ਕੇ 0.63 ਫੀਸਦ ਹੋ ਗਈ ਹੈ। ਬੀਤੇ ਦਿਨ ਕੋਰੋਨਾ ਵਾਇਰਸ ਦੇ 49027 ਟੈਸਟ ਕੀਤੇ ਗਏ ਸਨ।

ਪੜੋ ਹੋਰ ਖਬਰਾਂ: ਭਾਰਤ ਨਾਲ ਸਬੰਧਾਂ ‘ਤੇ ਪ੍ਰਧਾਨ ਮੰਤਰੀ ਮੋਦੀ ਬਾਰੇ ਇਮਰਾਨ ਖਾਨ ਨੇ ਦਿੱਤਾ ਇਹ ਬਿਆਨ

ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਪੰਜਾਬ ਵਿਚ ਕੋਰੋਨਾ ਵਾਇਰਸ ਦੇ 341 ਨਵੇਂ ਮਰੀਜ਼ ਮਰੀਜ਼ ਸਾਹਮਣੇ ਆਏ ਸਨ ਤੇ 12 ਮਰੀਜ਼ਾਂ ਨੇ ਆਪਣੀ ਜਾਨ ਗੁਆਈ ਸੀ।

ਪੜੋ ਹੋਰ ਖਬਰਾਂ: ਚੰਡੀਗੜ੍ਹ ਵਿਚ ਸਾਹਮਣੇ ਆਇਆ ਡੈਲਟਾ ਪਲੱਸ ਵੇਰੀਏਂਟ ਦਾ ਮਾਮਲਾ

-PTC News

Related Post