ਜਲੰਧਰ ਜ਼ਿਲ੍ਹੇ 'ਚ ਅੱਜ 31 ਨਵੇਂ ਕੋਰੋਨਾ ਕੇਸਾਂ ਦੀ ਹੋਈ ਪੁਸ਼ਟੀ ,ਲੋਕਾਂ 'ਚ ਡਰ ਦਾ ਮਾਹੌਲ

By  Shanker Badra July 23rd 2020 03:24 PM

ਜਲੰਧਰ ਜ਼ਿਲ੍ਹੇ 'ਚ ਅੱਜ 31 ਨਵੇਂ ਕੋਰੋਨਾ ਕੇਸਾਂ ਦੀ ਹੋਈ ਪੁਸ਼ਟੀ ,ਲੋਕਾਂ 'ਚ ਡਰ ਦਾ ਮਾਹੌਲ: ਜਲੰਧਰ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ। ਪੰਜਾਬ 'ਚ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਜਲੰਧਰ ਵਿਖੇ ਅੱਜ ਕੋਰੋਨਾ ਦੇ 31 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ।

ਜਲੰਧਰ ਜ਼ਿਲ੍ਹੇ 'ਚ ਅੱਜ 31 ਨਵੇਂ ਕੋਰੋਨਾ ਕੇਸਾਂ ਦੀ ਹੋਈ ਪੁਸ਼ਟੀ ,ਲੋਕਾਂ 'ਚ ਡਰ ਦਾ ਮਾਹੌਲ

ਜਲੰਧਰ ਜ਼ਿਲ੍ਹੇ 'ਚ ਅੱਜ 31 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਦੀ ਪੁਸ਼ਟੀ ਸਿਹਤ ਮਹਿਕਮੇ ਵਲੋਂ ਕੀਤੀ ਗਈ ਹੈ। ਇਸ ਦੇ ਨਾਲ ਹੀ ਜਲੰਧਰ 'ਚ ਪਾਜ਼ੀਟਿਵ ਕੇਸਾਂ ਦੀ ਗਿਣਤੀ 1815 ਤੱਕ ਪੁੱਜ ਗਈ ਹੈ ਜਦੋਂਕਿ ਜ਼ਿਲ੍ਹੇ 'ਚ 553 ਐਕਟਿਵ ਕੇਸ ਹਨ। ਇੱਥੇ ਰਾਹਤ ਦੀ ਗੱਲ ਇਹ ਹੈ ਕਿ ਜ਼ਿਲ੍ਹੇ 'ਚ 1196 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਜਾ ਚੁੱਕੇ ਹਨ ਅਤੇ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਕਾਰਨ 35 ਮੌਤਾਂ ਹੋ ਚੁੱਕੀਆਂ ਹਨ।

ਜਲੰਧਰ ਜ਼ਿਲ੍ਹੇ 'ਚ ਅੱਜ 31 ਨਵੇਂ ਕੋਰੋਨਾ ਕੇਸਾਂ ਦੀ ਹੋਈ ਪੁਸ਼ਟੀ ,ਲੋਕਾਂ 'ਚ ਡਰ ਦਾ ਮਾਹੌਲ

ਇਸ ਤੋਂ ਪਹਿਲਾਂ ਜ਼ਿਲ੍ਹੇ 'ਚ ਬੁੱਧਵਾਰ ਨੂੰ ਕੋਰੋਨਾ ਨਾਲ ਇਕ ਹੋਰ ਬਜ਼ੁਰਗ ਦੀ ਮੌਤ ਹੋ ਗਈ ਸੀ ਤੇ 40 ਕੋਰੋਨਾ ਦੇ ਕੇਸ ਸਾਹਮਣੇ ਆਏ ਸਨ। ਅਮਨ ਨਗਰ 'ਚ ਰਹਿਣ ਵਾਲੇ 78 ਸਾਲ ਦੇ ਬਜ਼ੁਰਗ ਦੀ ਬੁੱਧਵਾਰ ਸਵੇਰੇ ਹਸਪਤਾਲ 'ਚ ਮੌਤ ਹੋ ਗਈ ਸੀ। ਮ੍ਰਿਤਕ ਨੂੰ ਸੈਕ੍ਰੇਡ ਹਾਰਟ ਹਸਪਤਾਲ 'ਚ ਸਿਵਲ ਹਸਪਤਾਲ ਰੈਫਰ ਕੀਤਾ ਗਿਆ ਸੀ ਮਰੀਜ਼ ਨੂੰ ਦਿਲ ਤੇ ਹਾਈਪਰਟੈਸ਼ਨ ਦੀ ਬਿਮਾਰੀ ਸੀ। ਤਬੀਅਤ ਵਿਗੜਨ ਤੋਂ ਬਾਅਦ ਉਸ ਦੀ ਮੌਤ ਹੋ ਗਈ ਸੀ।

-PTCNews

Related Post