ਪੰਜਾਬ 'ਚ ਕੋਰੋਨਾ ਵਾਇਰਸ ਦੇ 111 ਨਵੇਂ ਮਾਮਲੇ, 5 ਹੋਰ ਮਰੀਜ਼ਾਂ ਦੀ ਹੋਈ ਮੌਤ

By  Baljit Singh July 14th 2021 09:35 PM

ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਵਾਇਰਸ ਦੇ ਬੀਤੇ 24 ਘੰਟਿਆਂ ਦੌਰਾਨ 111 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਇਸ ਸਮੇਂ ਦੌਰਾਨ 5 ਹੋਰ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ।

ਪੜੋ ਹੋਰ ਖਬਰਾਂ: RBI ਦੀ ਮਾਸਟਰਕਾਰਡ ‘ਤੇ ਸਖਤੀ, ਨਵੇਂ ਗਾਹਕਾਂ ‘ਤੇ ਲਾਈ ਰੋਕ

ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ 141 ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਆਪਣੇ ਘਰਾਂ ਨੂੰ ਪਰਤੇ ਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 1386 ਹੋ ਗਈ ਹੈ। ਸੂਬੇ ਵਿਚ ਬੀਤੇ ਦਿਨ 40,782 ਕੋਰੋਨਾ ਵਾਇਰਸ ਦੇ ਟੈਸਟ ਕੀਤੇ ਗਏ ਸਨ, ਜਿਨ੍ਹਾਂ ਦੀ ਪਾਜ਼ੇਟਿਵਿਟੀ ਦਰ 0.37 ਫੀਸਦ ਰਹੀ।

ਪੜੋ ਹੋਰ ਖਬਰਾਂ: 147 ਹੋਰ ਮਹਿਲਾਵਾਂ ਨੂੰ ਫੌਜ ਦੇ ਸਥਾਈ ਕਮਿਸ਼ਨ ‘ਚ ਕੀਤਾ ਗਿਆ ਸ਼ਾਮਲ

ਇਥੇ ਦੱਸ ਦਈਏ ਕਿ ਅੱਜ ਭਾਰਤ ’ਚ ਕੋਰੋਨਾ ਵਾਇਰਸ ਯਾਨੀ ਕਿ ਕੋਵਿਡ-19 ਦੇ ਇਕ ਦਿਨ ਵਿਚ 38,792 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ 3,09,46,074 ਹੋ ਗਈ ਹੈ। ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਦੇਸ਼ ’ਚ ਘੱਟ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ 624 ਮਰੀਜ਼ਾਂ ਦੀ ਮੌਤ ਤੋਂ ਬਾਅਦ ਕੁੱਲ ਮੌਤਾਂ ਦਾ ਅੰਕੜਾ 4,11,408 ਹੋ ਗਿਆ ਹੈ।

ਪੜੋ ਹੋਰ ਖਬਰਾਂ: ‘ਇੰਡਸਟਰੀ ਨੂੰ ਦੇਣ ਲਈ ਬਿਜਲੀ ਦੀ ਘਾਟ ਨਾ ਹੋਣ ਤੇ ਸਸਤੀ ਬਿਜਲੀ ਦੇਣ ਬਾਰੇ ਫੈਲਾਇਆ ਜਾ ਰਿਹੈ ਝੂਠ’

-PTC News

Related Post