ਪੰਜਾਬ ਵਿਚ ਕੋਰੋਨਾ ਵਾਇਰਸ ਦੇ 102 ਮਾਮਲੇ ਆਏ ਸਾਹਮਣੇ, 2 ਮੌਤਾਂ

By  Baljit Singh July 16th 2021 09:50 PM

ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਵਾਇਰਸ ਦੀ ਰਫਤਾਰ ਹੋਰ ਧੀਮੀ ਹੋ ਗਈ ਹੈ। ਸੂਬੇ ਵਿਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 102 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 2 ਮਰੀਜ਼ਾਂ ਨੇ ਇਸ ਦੌਰਾਨ ਆਪਣੀ ਜਾਨ ਗੁਆਈ ਹੈ। ਪੜੋ ਹੋਰ ਖਬਰਾਂ: 300 ਫੁੱਟ ਡੂੰਗੀ ਖੱਡ ‘ਚ ਡਿੱਗੀ ਪਿਕਅੱਪ ਗੱਡੀ, 2 ਨੌਜਵਾਨਾਂ ਦੀ ਮੌਤ ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ ਕੋਰੋਨਾ ਵਾਇਰਸ ਦੇ 194 ਮਰੀਜ਼ ਸਿਹਤਮੰਦ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਤੇ ਸੂਬੇ ਵਿਚ ਐਕਟਿਵ ਮਾਮਲਿਆਂ ਦੀ ਗਿਣਤੀ 1238 ਹੋ ਗਈ ਹੈ। ਪੰਜਾਬ ਵਿਚ ਬੀਤੇ ਦਿਨ ਕੋਰੋਨਾ ਵਾਇਰਸ ਦੇ 43,057 ਟੈਸਟ ਕੀਤੇ ਗਏ ਸਨ ਤੇ ਪਾਜ਼ੇਟਿਵਿਟੀ ਦਰ 0.24 ਰਹੀ ਸੀ। ਪੜੋ ਹੋਰ ਖਬਰਾਂ: ਪੰਜਾਬ ਮੁੱਖ ਮੰਤਰੀ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਸਾਨੀ ਅੰਦੋਲਨ ਉੱਤੇ ਆਖੀ ਇਹ ਗੱਲ ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਕੋਰੋਨਾ ਵਾਇਰਸ ਦੇ 105 ਨਵੇਂ ਮਾਮਲੇ ਦਰਜ ਕੀਤੇ ਗਏ ਸਨ ਤੇ 3 ਮਰੀਜ਼ਾਂ ਨੇ ਆਪਣੀ ਜਾਨ ਗੁਆਈ ਸੀ। ਪੜੋ ਹੋਰ ਖਬਰਾਂ: ਨਾਰਾਜ਼ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ, ਕਿਹਾ-‘ਜਬਰੀ ਦਖਲਅੰਦਾਜ਼ੀ ਨਾ ਕਰੋ’ -PTC News

Related Post