ਕੋਰੋਨਾ ਦਾ ਅਸਰ, ਪੰਜਾਬ ਦੇ ਕਲੱਬ, ਸ਼ਾਪਿੰਗ ਮਾਲ, ਸਿਨੇਮਾ ਘਰ ਰਹਿਣਗੇ ਬੰਦ

By  Jashan A March 14th 2020 12:17 PM -- Updated: March 14th 2020 12:34 PM

ਚੰਡੀਗੜ੍ਹ: ਚੀਨ ਤੋਂ ਸ਼ੁਰੂ ਹੋਇਆ ਕੋਰੋਨਾਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਰਿਹਾ ਹੈ ਤੇ ਹੁਣ ਪੰਜਾਬ 'ਚ ਵੀ ਇਸ ਵਾਇਰਸ ਨੇ ਤਰਥੱਲੀ ਮਚਾਈ ਹੋਈ ਹੈ। ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਜਿਸ ਦੇ ਤਹਿਤ ਹੁਣ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੂਬੇ ਦੇ ਸਾਰੇ ਜਿਮ, ਕਲੱਬ, ਸ਼ਾਪਿੰਡ ਮਾਲ ਅਤੇ ਸਿਨੇਮਾ ਘਰ 31 ਮਾਰਚ 2020 ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਜਾਨਲੇਵਾ ਕੋਰੋਨਾਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਹ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਜ਼ਿਆਦਾ ਇਕੱਠ ਵਾਲੀਆਂ ਜਗ੍ਹਾਵਾਂ 'ਤੇ ਲੋਕ ਇਕੱਤਰ ਨਾ ਹੋਣ ਤਾਂ ਜੋ ਇਸ ਵਾਇਰਸ ਨੂੰ ਫੈਲਣੋ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਇਸ ਤੋਂ ਬਚਾਇਆ ਜਾ ਸਕੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਹੋਰ ਪੜ੍ਹੋ: ਭਾਰਤੀ ਕਿਸਾਨ ਯੂਨੀਅਨ ਨੇ ਲੁਧਿਆਣਾ-ਚੰਡੀਗੜ੍ਹ ਰੋਡ ਕੀਤਾ ਜਾਮ, ਜਾਣੋ ਵਜ੍ਹਾ Punjab Coronavirus Shopping Mall, Cinema Hall, Club Closedਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਪੰਜਾਬ ‘ਚ ਵੀ ਇੱਕ ਮਰੀਜ਼ ਦੀ ਪੁਸ਼ਟੀ ਹੋ ਚੁੱਕੀ ਹੈ। ਅੰਮ੍ਰਿਤਸਰ ਏਅਰਪੋਰਟ ‘ਤੇ ਇੱਕ ਵਿਅਕਤੀ ‘ਚ ਜਾਂਚ ਦੌਰਾਨ ਲੱਛਣ ਪਾਏ ਗਏ ਸਨ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਵਿਸ਼ਵ ਸਿਹਤ ਸੰਗਠਨ ਭਾਵ ਡਬਲਿਊਐੱਚਓ (World Health Organisation, WHO) ਨੇ ਦੁਨੀਆ ਭਰ ‘ਚ ਕਰੋਨਾਵਾਇਰਸ ਨੂੰ ਮਹਾਮਾਰੀ (Pandemic) ਐਲਾਨ ਕਰ ਦਿੱਤਾ ਹੈ। Punjab Coronavirus Shopping Mall, Cinema Hall, Club Closedਕੋਰੋਨਾਵਾਇਰਸ ਦੇ ਲੱਛਣ: ਕੋਰੋਨਾਵਾਇਰਸ ‘ਚ ਪਹਿਲਾ ਬੁਖਾਰ ਹੁੰਦਾ ਹੈ। ਇਸ ਤੋਂ ਬਾਅਦ ਸੁੱਕੀ ਖੰਘ ਅਤੇ ਜ਼ੁਕਾਮ, ਸਾਹ ਲੈਣ ‘ਚ ਪਰੇਸ਼ਾਨੀ ਹੁੰਦੀ ਹੈ। ਕੋਰੋਨਾਵਾਇਰਸ ਤੋਂ ਬਚਣ ਲਈ ਸਾਵਧਾਨੀਆਂ: 1. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ। 2. ਹੱਥਾਂ ਨੂੰ ਵਾਰ-ਵਾਰ ਸਾਬੁਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ। 3. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ। 4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ। -PTC News

Related Post