ਪੰਜਾਬ 'ਚ ਮੁੱਕਣ ਕੰਡੇ ਕੋਰੋਨਾ ਵੈਕਸੀਨ ਦਾ ਸਟਾਕ, ਮੁੱਖ ਮੰਤਰੀ ਨੇ ਕੀਤੀ ਕੇਂਦਰ ਨੂੰ ਅਪੀਲ

By  Baljit Singh July 9th 2021 07:09 PM

ਚੰਡੀਗੜ੍ਹ : ਪੰਜਾਬ ਵਿਚ ਕੋਵੀਸ਼ੀਲਡ ਮੁੱਕਣ ਅਤੇ ਕੋਵੈਕਸੀਨ ਦੇ ਸਿਰਫ਼ ਇਕ ਦਿਨ ਦੇ ਬਚੇ ਸਟਾਕ ਦੀ ਸਥਿਤੀ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਮੁੜ ਕੇਂਦਰ ਵੱਲੋਂ ਵੈਕਸੀਨ ਦੀ ਸਪਲਾਈ ਵਧਾਏ ਜਾਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ।

ਪੜੋ ਹੋਰ ਖਬਰਾਂ: ਅਯੁੱਧਿਆ ਦੀ ਸਰਊ ਨਦੀ ‘ਚ ਡੁੱਬੇ ਇਕੋ ਪਰਿਵਾਰ ਦੇ 12 ਲੋਕ, ਬਚਾਅ ਮੁਹਿੰਮ ਜਾਰੀ

ਅਧਿਕਾਰੀਆਂ ਨੂੰ ਪੰਜਾਬ ਦੇ ਵੈਕਸੀਨ ਕੋਟੇ ਨੂੰ ਵਧਾਉਣ ਲਈ ਕੇਂਦਰ ਨਾਲ ਲਗਾਤਾਰ ਜ਼ੋਰਦਾਰ ਤਰੀਕੇ ਨਾਲ ਰਾਬਤਾ ਕਾਇਮ ਰੱਖਣ ਦੀਆਂ ਹਦਾਇਤਾਂ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਦੇ ਹੌਲੀ-ਹੌਲੀ ਖੁੱਲ੍ਹਣ ਅਤੇ ਇਨ੍ਹਾਂ ਨਾਲ ਜੁੜੇ ਲੋਕਾਂ ਨੂੰ ਘੱਟੋ-ਘੱਟ ਕੋਵਿਡ ਵੈਕਸੀਨ ਦੀ ਇਕ ਖੁਰਾਕ ਲੱਗੇ ਹੋਣ ਨੂੰ ਨਿਯਮਿਤ ਰੱਖਣ ਲਈ ਸਪਲਾਈ ਵਿਚ ਵਾਧਾ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਪਹਿਲਾਂ ਹੀ 83 ਲੱਖ ਦੇ ਕਰੀਬ ਯੋਗ ਵਿਅਕਤੀਆਂ (ਕੁੱਲ ਆਬਾਦੀ ਦਾ 27 ਫ਼ੀਸਦੀ ਦੇ ਕਰੀਬ) ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ ਅਤੇ ਵੈਕਸੀਨ ਦੇ ਸਟਾਕ ਦੀ ਵਰਤੋਂ ਸੁਲਝੇ ਤਰੀਕੇ ਨਾਲ ਬਿਨਾਂ ਵਿਅਰਥ ਗਵਾਏ ਕੀਤੀ ਜਾ ਰਹੀ ਹੈ।

ਪੜੋ ਹੋਰ ਖਬਰਾਂ: ਬੰਗਲਾਦੇਸ਼: ਨੂਡਲਜ਼ ਫੈਕਟਰੀ ’ਚ ਲੱਗੀ ਭਿਆਨਕ ਅੱਗ, 40 ਮਜ਼ਦੂਰਾਂ ਦੀ ਮੌਤ

ਕੋਵਿਡ ਸਮੀਖਿਆ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਢੁੱਕਵੀਂ ਸਪਲਾਈ ਮਿਲਣ ’ਤੇ ਪੰਜਾਬ ਇਕ ਦਿਨ ਵਿਚ ਛੇ ਲੱਖ ਤੋਂ ਵਧੇਰੇ ਖੁਰਾਕਾਂ ਦੀ ਵਰਤੋਂ ਕਰਨ ਦੇ ਸਮਰੱਥ ਹੈ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ 70 ਲੱਖ ਲੋਕਾਂ ਨੂੰ ਪਹਿਲੀ ਅਤੇ 13 ਲੱਖ ਲੋਕਾਂ ਨੂੰ ਦੂਜੀ ਖੁਰਾਕ ਲਗਾਈ ਜਾ ਚੁੱਕੀ ਹੈ। ਮੁੱਖ ਸਕੱਤਰ ਵਿਨੀ ਮਹਾਜਨ ਨੇ ਮੀਟਿੰਗ ਦੌਰਾਨ ਦੱਸਿਆ ਕਿ ਵੈਕਸੀਨ ਦੀ ਵਧੇਰੇ ਉਪਲੱਬਧਤਾ ਲਈ ਪ੍ਰਸ਼ਾਸਨ ਕੇਂਦਰ ਸਰਕਾਰ ਨਾਲ ਰਾਬਤੇ ਵਿਚ ਹੈ।

ਪੜੋ ਹੋਰ ਖਬਰਾਂ: PSGPC ਨੇ ਦਿੱਤਾ ਬੀਬੀ ਜਗੀਰ ਕੌਰ ਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਕਰਤਾਰਪੁਰ ਸਾਹਿਬ ਆਉਣ ਦਾ ਸੱਦਾ

-PTC News

Related Post