DGP ਦਿਨਕਰ ਗੁਪਤਾ ਨੂੰ ਮਿਲੀ ਹਾਈਕੋਰਟ ਤੋਂ ਰਾਹਤ, CAT ਦੇ ਫੈਸਲੇ 'ਤੇ ਲਗਾਈ ਰੋਕ

By  Shanker Badra January 21st 2020 03:01 PM

DGP ਦਿਨਕਰ ਗੁਪਤਾ ਨੂੰ ਮਿਲੀ ਹਾਈਕੋਰਟ ਤੋਂ ਰਾਹਤ, CAT ਦੇ ਫੈਸਲੇ 'ਤੇ ਲਗਾਈ ਰੋਕ:ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (CAT) ਦੇ ਫ਼ੈਸਲੇ 'ਤੇ ਰੋਕ ਲਗਾ ਦਿੱਤੀ ਹੈ। ਡੀਜੀਪੀ ਦਿਨਕਰ ਗੁਪਤਾ ਅਤੇ ਪੰਜਾਬ ਸਰਕਾਰ ਨੇ ਕੈਟ ਵੱਲੋਂ ਉਨ੍ਹਾਂ ਦੀ ਨਿਯੁਕਤੀ ਰੱਦ ਕਰਨ ਦੇ ਫੈਸਲੇ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਸੀ। [caption id="attachment_381823" align="aligncenter" width="300"]Punjab DGP Dinkar Gupta HC stays CAT order of setting aside DGPਦਿਨਕਰ ਗੁਪਤਾ ਨੂੰ ਮਿਲੀ ਹਾਈਕੋਰਟ ਤੋਂ ਰਾਹਤ, CAT ਦੇ ਫੈਸਲੇ 'ਤੇ ਲਗਾਈ ਰੋਕ[/caption] ਇਸ ਮਾਮਲੇ ਦੀ ਸੁਣਵਾਈ ਕਰਦਿਆਂ ਜਸਟਿਸ ਜਸਵੰਤ ਸਿੰਘ ਅਤੇ ਸੰਤ ਪ੍ਰਕਾਸ਼ ਦੀ ਬੈਂਚ ਨੇ ਇਸ ਫੈਸਲੇ ਦੇ ਫਿਲਹਾਲ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਨੇ ਦਲੀਲ ਦਿੱਤੀ ਕਿ ਸਰਹੱਦੀ ਸੂਬਾ ਹੋਣ ਕਾਰਨ ਜੇ ਕੋਈ ਮੁਖੀ ਨਾ ਹੋਇਆ ਤਾਂ ਸੂਬੇ ਦੀ ਸ਼ਾਂਤੀ ਅਤੇ ਸੁਰੱਖਿਆ ਖ਼ਤਰੇ 'ਚ ਪੈ ਸਕਦੀ ਹੈ। [caption id="attachment_381821" align="aligncenter" width="300"]Punjab DGP Dinkar Gupta HC stays CAT order of setting aside DGPਦਿਨਕਰ ਗੁਪਤਾ ਨੂੰ ਮਿਲੀ ਹਾਈਕੋਰਟ ਤੋਂ ਰਾਹਤ, CAT ਦੇ ਫੈਸਲੇ 'ਤੇ ਲਗਾਈ ਰੋਕ[/caption] ਇਸ ਦੇ ਨਾਲ ਹੀ ਅਦਾਲਤ ਨੇ ਕੈਟ ਦੇ ਹੁਕਮ 'ਤੇ ਰੋਕ ਲਗਾ ਦਿੱਤੀ ਹੈ ਅਤੇ ਯੂ.ਪੀ.ਐੱਸ.ਸੀ. ਤੇ ਪੰਜਾਬ ਸਰਕਾਰ ਕੋਲੋਂ ਹਲਫ਼ਨਾਮਾ ਮੰਗਿਆ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਕੋਲੋਂ ਪੁੱਛਿਆ ਹੈ ਕਿ ਯੂ.ਪੀ.ਐੱਸ.ਸੀ. ਨੂੰ ਡੀਜੀਪੀ ਦੀ ਚੋਣ ਲਈ ਪੁਲਿਸ ਅਫ਼ਸਰਾਂ ਦੇ ਭੇਜੇ ਨਾਵਾਂ ਦੇ ਨਾਲ ਕੀ-ਕੀ ਤੱਥ ਭੇਜੇ ਗਏ ਸਨ। [caption id="attachment_381823" align="aligncenter" width="300"]Punjab DGP Dinkar Gupta HC stays CAT order of setting aside DGPਦਿਨਕਰ ਗੁਪਤਾ ਨੂੰ ਮਿਲੀ ਹਾਈਕੋਰਟ ਤੋਂ ਰਾਹਤ, CAT ਦੇ ਫੈਸਲੇ 'ਤੇ ਲਗਾਈ ਰੋਕ[/caption] ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਕੈਟ ਨੇ ਬੀਤੇ ਸ਼ੁੱਕਰਵਾਰ 17 ਜਨਵਰੀ ਨੂੰ ਵੱਡਾ ਝਟਕਾ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ ਸੀ। ਪੰਜਾਬ ਦੇ ਡੀਜੀਪੀ ਅਹੁਦੇ 'ਤੇ ਆਪਣੇ ਤੋਂ ਜੂਨੀਅਰ ਅਧਿਕਾਰੀ ਦਿਨਕਰ ਗੁਪਤਾ ਦੀ ਨਿਯੁਕਤੀ ਤੋਂ ਨਾਰਾਜ਼ ਮੁਹੰਮਦ ਮੁਸਤਫਾ ਅਤੇ ਸਿਧਾਰਧ ਚਟੋਪਾਧਿਆਏ ਨੇ ਨਿਯੁਕਤੀ ਨੂੰ ਕੈਟ 'ਚ ਚੁਣੌਤੀ ਦਿੱਤੀ ਸੀ। -PTCNews

Related Post