ਪੰਜਾਬ ਦੇ DGP ਦਿਨਕਰ ਗੁਪਤਾ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ 'ਤੇ ਦਿੱਤਾ ਵਿਵਾਦਤ ਬਿਆਨ,ਛਿੜਿਆ ਵਿਵਾਦ

By  Shanker Badra February 22nd 2020 03:17 PM -- Updated: February 22nd 2020 03:40 PM

ਪੰਜਾਬ ਦੇ DGP ਦਿਨਕਰ ਗੁਪਤਾ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ 'ਤੇ ਦਿੱਤਾ ਵਿਵਾਦਤ ਬਿਆਨ,ਛਿੜਿਆ ਵਿਵਾਦ:ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਅਪਣੇ ਇੱਕ ਵਿਵਾਦਤ ਬਿਆਨ ਕਰਕੇ ਵਿਵਾਦਾਂ ਵਿਚ ਘਿਰ ਗਏ ਹਨ ,ਜਿਸ ਤੋਂ ਬਾਅਦਡੀਜੀਪੀ ਦਿਨਕਰ ਗੁਪਤਾ ਨੂੰ ਚਾਰੇ ਪਾਸਿਓਂ ਨਿੰਦਾ ਹੋ ਰਹੀ ਹੈ। ਇਹ ਬਿਆਨ ਡੀਜੀਪੀ ਵੱਲੋਂ ਇਕ ਇੰਟਰਵਿਊ ਦੌਰਾਨ ਦਿੱਤਾ ਗਿਆ ਹੈ।ਡੀਜੀਪੀ ਨੇ ਕਿਹਾ ਕਿ ਜੇਕਰ ਪਾਸਪੋਰਟ ਦੀ ਸ਼ਰਤ ਹੱਟਦੀ ਹੈ ਤਾਂ ਇਸ ਨਾਲ ਖਤਰਾ ਹੋਰ ਵਧੇਗਾ। [caption id="attachment_390647" align="aligncenter" width="300"]Punjab DGP Dinkar Gupta Said, Kartarpur potential you send somebody in morning, by evening he is trained terrorist ਪੰਜਾਬ ਦੇ DGP ਦਿਨਕਰ ਗੁਪਤਾ ਨੇਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ 'ਤੇ ਦਿੱਤਾ ਵਿਵਾਦਤ ਬਿਆਨ,ਛਿੜਿਆ ਵਿਵਾਦ[/caption] ਦਰਅਸਲ 'ਚ ਡੀਜੀਪੀ ਦਿਨਕਰ ਗੁਪਤਾ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਪਿੱਛੇ ਪਾਕਿਸਤਾਨ ਦੇ ਇਰਾਦੇ 'ਤੇ ਸਵਾਲ ਚੁੱਕੇ ਹਨ। ਇਕ ਇੰਟਰਵਿਊ ਦੌਰਾਨ ਡੀਜੀਪੀ ਗੁਪਤਾ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਮੁਕਤ ਰਾਹ ਅਤਿਵਾਦ ਦੇ ਨਜ਼ਰੀਏ ਤੋਂ ਵੱਡੀ ਸੁਰੱਖਿਆ ਚੁਣੌਤੀ ਹੈ। ਦਿਨਕਰ ਗੁਪਤਾ ਨੇ ਕਿਹਾ ਕਿ, 'ਵੀਜ਼ਾ ਮੁਕਤ ਰਾਹ ਅਤਿਵਾਦ ਨੂੰ ਭਾਰਤ ਲਿਆਉਂਦਾ ਹੈ। [caption id="attachment_390646" align="aligncenter" width="300"]Punjab DGP Dinkar Gupta Said, Kartarpur potential you send somebody in morning, by evening he is trained terrorist ਪੰਜਾਬ ਦੇ DGP ਦਿਨਕਰ ਗੁਪਤਾ ਨੇਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ 'ਤੇ ਦਿੱਤਾ ਵਿਵਾਦਤ ਬਿਆਨ,ਛਿੜਿਆ ਵਿਵਾਦ[/caption] ਉਹਨਾਂ ਦਾਅਵਾ ਕੀਤਾ ਕਿ "ਇਹ ਸੰਭਵ ਹੈ ਕਿ ਤੁਸੀਂ ਸਵੇਰ ਨੂੰ ਇਕ ਆਮ ਵਿਅਕਤੀ ਨੂੰ ਕਰਤਾਰਪੁਰ ਭੇਜੋ ਅਤੇ ਸ਼ਾਮ ਤੱਕ ਉਹ ਵਿਅਕਤੀ ਟਰੇਂਡ ਅੱਤਵਾਦੀ ਬਣ ਕੇ ਵਾਪਸ ਆ ਜਾਵੇਗਾ। ਤੁਸੀਂ ਛੇ ਘੰਟੇ ਉੱਥੇ ਹੋ, ਤੁਹਾਨੂੰ ਫਾਇਰਿੰਗ ਰੇਂਜ 'ਤੇ ਲਿਜਾਇਆ ਜਾ ਸਕਦਾ ਹੈ, ਤੁਹਾਨੂੰ ਆਈਈਡੀ ਬਣਾਉਣਾ ਸਿਖਾਇਆ ਜਾ ਸਕਦਾ ਹੈ। [caption id="attachment_390645" align="aligncenter" width="300"]Punjab DGP Dinkar Gupta Said, Kartarpur potential you send somebody in morning, by evening he is trained terrorist ਪੰਜਾਬ ਦੇ DGP ਦਿਨਕਰ ਗੁਪਤਾ ਨੇਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ 'ਤੇ ਦਿੱਤਾ ਵਿਵਾਦਤ ਬਿਆਨ,ਛਿੜਿਆ ਵਿਵਾਦ[/caption] ਉਨ੍ਹਾਂ ਅੱਗੇ ਕਿਹਾ ਕਿ ਹਾਲੇ ਤੱਕ ਲਾਂਘਾ ਨਾ ਖੋਲ੍ਹਣ ਦੇ ਕੁਝ ਕਾਰਨ ਸਨ। ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ ਵਿਚ ਅਧਾਰਤ ਕੁਝ ਤੱਤ ਸ਼ਰਧਾਲੂਆਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਪਾਕਿਸਤਾਨ ਲੰਮੇ ਸਮੇਂ ਤੋਂ ਸਿੱਖਾਂ ਦੀ ਹਮਦਰਦੀ ਹਾਸਲ ਕਰਨ ਅਤੇ ਉਨ੍ਹਾਂ ਨੂੰ ਕੱਟੜਵਾਦ ਵੱਲ ਧੱਕਣ ਦੀ ਰਣਨੀਤੀ ‘ਤੇ ਕੰਮ ਕਰ ਰਿਹਾ ਹੈ।ਦੂਜੇ ਪਾਸੇ ਡੀਜੀਪੀ ਦਿਨਕਰ ਗੁਪਤਾ ਦੇ ਇਸ ਬਿਆਨ ਦੀ ਚੁਫੇਰਿਓਂ ਨਿੰਦਾ ਹੋ ਰਹੀ ਹੈ। [caption id="attachment_390644" align="aligncenter" width="300"]Punjab DGP Dinkar Gupta Said, Kartarpur potential you send somebody in morning, by evening he is trained terrorist ਪੰਜਾਬ ਦੇ DGP ਦਿਨਕਰ ਗੁਪਤਾ ਨੇਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ 'ਤੇ ਦਿੱਤਾ ਵਿਵਾਦਤ ਬਿਆਨ,ਛਿੜਿਆ ਵਿਵਾਦ[/caption] ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਡੀਜੀਪੀ ਦੇ ਇਸ ਬਿਆਨ ਦੀ ਨਿੰਦਾ ਕੀਤੀ ਹੈ। ਸਿਰਸਾ ਨੇ ਕਿਹਾ ਕਿ ਅਜਿਹੇ ਬਿਆਨਾਂ ਨਾਲ ਕਾਂਗਰਸ ਦੀ ਮਾਨਸਿਕਤਾ ਜ਼ਾਹਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਸਿੱਖ ਹੋਣ ਦੇ ਨਾਤੇ ਉਨ੍ਹਾਂ ਦੀ ਸਰਕਾਰ ਦੇ ਡੀਜੀਪੀ ਵਲੋਂ ਅਜਿਹੇ ਬਿਆਨ ਦੇਣੇ ਸ਼ੋਭਾ ਨਹੀਂ ਦਿੰਦੇ। -PTCNews

Related Post