ਡੀਜੀਪੀ ਦਿਨਕਰ ਗੁਪਤਾ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਪਹਿਲਾ ਟੀਕਾ

By  Jagroop Kaur February 2nd 2021 09:36 PM

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਰੰਟਲਾਈਨ ਵਰਕਰਾਂ ਲਈ ਕੋਵਿਡ -19 ਟੀਕਾਕਰਣ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਪੁਲਸ ਹੈੱਡਕੁਆਰਟਰ ਵਿਖੇ ਕੀਤੀ ਜਿਸ ਦੌਰਾਨ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਦਿਨਕਰ ਗੁਪਤਾ ਸਵੈ-ਇੱਛਾ ਨਾਲ ਪਹਿਲਾ ਟੀਕਾ ਲਗਵਾਇਆ। ਪੰਜਾਬ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਅਨੁਰਾਗ ਅਗਰਵਾਲ ਵੀ ਇਸ ਸੈਸ਼ਨ ਦੌਰਾਨ ਪੰਜਾਬ ਪੁਲਸ ਦੇ ਹੋਰ ਉੱਚ ਅਧਿਕਾਰੀਆਂ ਸਮੇਤ ਟੀਕਾ ਲਗਵਾਉਣ ਵਾਲਿਆਂ ਵਿੱਚ ਸ਼ਾਮਲ ਹਨ।

Image may contain: 2 people, people standing

ਪੜ੍ਹੋ ਹੋਰ ਖ਼ਬਰਾਂ : ਜਲਾਲਾਬਾਦ ‘ਚ ਕਾਂਗਰਸੀ ਵਰਕਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ‘ਤੇ ਹਮਲਾ , ਕੀਤੀ ਫ਼ਾਇਰਿੰਗ

ਪੰਜਾਬ ਵਿੱਚ ਚੱਲ ਰਹੀ ਟੀਕਾਕਰਣ ਮੁਹਿੰਮ ਦੇ ਦੂਜੇ ਪੜਾਅ ਤਹਿਤ ਪੰਜਾਬ ਭਰ ਵਿੱਚ ਲਗਭਗ 82789 ਪੁਲਿਸ ਕਰਮਚਾਰੀਆਂ ਨੂੰ ਕੋਵਿਡ-19 ਟੀਕਾ ਲਗਾਇਆ ਜਾਣਾ ਹੈ। ਟੀਕਾਕਰਣ ਮੁਹਿੰਮ ਦੀ ਸੁਰੂਆਤ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗਾਰਡ ਆਫ ਆਨਰ ਦਿੱਤਾ ਗਿਆ, ਜਿਸ ਤੋਂ ਬਾਅਦ ਉਹਨਾਂ ਨੇ ਪੰਜਾਬ ਪੁਲਸ ਹੈੱਡਕੁਆਟਰ ਵਿਖੇ ਪੰਜਾਬ ਪੁਲਿਸ ਸ਼ਹੀਦ ਸਮਾਰਕ ‘ਤੇ ਅੱਤਵਾਦ ਵਿਰੁੱਧ ਲੜਾਈ ਦੌਰਾਨ ਆਪਣੀ ਜਾਨ ਵਾਰਨ ਵਾਲੇ ਵੱਖ ਵੱਖ ਰੈਂਕਾਂ ਦੇ 1800 ਪੁਲਸ ਕਰਮੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ।

Image may contain: one or more people, people standing and outdoor

ਪੜ੍ਹੋ ਹੋਰ ਖ਼ਬਰਾਂ : ਕਿਸਾਨ ਜਥੇਬੰਦੀਆਂ ਦਾ ਐਲਾਨ 6 ਫਰਵਰੀ ਨੂੰ ਪੂਰੇ ‘ਚ ਹੋਵੇਗਾ ਚੱਕਾ ਜਾਮ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਸ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਅਤੇ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਕੋਵਿਡ-19 ਸ਼ਿਖਰ ‘ਤੇ ਸੀ ਉਸ ਸਮੇਂ ਸਾਰੀ ਪੁਲਿਸ ਫੋਰਸ ਅਤੇ ਫਰੰਟਲਾਈਨ ਵਰਕਰਾਂ ਨੇ ਦਿਨ ਰਾਤ ਤਨਦੇਹੀ ਨਾਲ ਕੰਮ ਕੀਤਾ। ੳਹਨਾਂ ਕਿਹਾ ਕਿ ਪੁਲਿਸ ਨੇ ਕਾਨੂੰਨ ਅਤੇ ਵਿਵਸਥਾ ਨੂੰ ਬਣਾਈ ਰੱਖਣ ਤੋਂ ਇਲਾਵਾ ਕਰੋਨਾ ਕਾਰਨ ਲਗਾਏ ਗਏ ਦੋ ਮਹੀਨੇ ਦੇ ਕਰਫਿਊ ਦੌਰਾਨ ਭੋਜਨ, ਦਵਾਈਆਂ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਵੀ ਘਰ ਘਰ ਜਾ ਕੇ ਉਪਲਬਧ ਕਰਵਾਈਆਂ।Image may contain: 10 people, people standingਉਨਾਂ ਦੱਸਿਆ ਕਿ ਕੁੱਲ 6153 ਪੁਲਿਸ ਕਰਮੀ ਕਰੋਨਾ ਪਾਜ਼ੇਟਿਵ ਪਾਏ ਗਏ ਸਨ, ਜਿਨਾਂ ਵਿਚੋਂ 6086 ਸਫਲਤਾਪੂਰਵਕ ਬਿਮਾਰੀ ਤੋਂ ਉੱਭਰ ਗਏ ਹਨ ਜਦੋਂ ਕਿ 15 ਪੁਲਸ ਕਰਮੀ ਹਾਲੇ ਵੀ ਕੋਰੋਨਾ ਪਾਜ਼ਿਟਿਵ ਹਨ ਅਤੇ ਜ਼ੇਰੇ-ਇਲਾਜ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ ਪੁਲਸ ਦੇ 52 ਅਧਿਕਾਰੀ ਜਿਨਾਂ ਵਿਚ ਇਕ ਗਜਟਿਡ ਅਫਸਰ, 33 ਗੈਰ-ਗਜਟਿਡ ਅਫਸਰ, 9 ਵੱਖ ਵੱਖ ਰੈਂਕ ਦੇ ਮੁਲਾਜ਼ਮ ਅਤੇ 6 ਪੰਜਾਬ ਹੋਮ ਗਾਰਡ ਦੇ ਜਵਾਨਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ।

Image may contain: one or more people, people standing and outdoor

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਕੋਈ ਰਕਮ ਜਾਨ ਗਵਾ ਚੁੱਕੇ ਵਿਅਕਤੀਆ ਦੀ ਭਰਪਾਈ ਨਹੀਂ ਕਰ ਸਕਦੀ ਪਰ ਪੰਜਾਬ ਸਰਕਾਰ ਹਮੇਸਾਂ ਕੋਵਿਡ -19 ਕਾਰਨ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਖੜੀ ਹੈ। ਉਨਾਂ ਸੰਤੁਸ਼ਟੀ ਪ੍ਰਗਟਾਈ ਕਿ ਕੋਵਿਡ -19 ਕਾਰਨ ਮਰ ਚੁੱਕੇ ਪੰਜਾਬ ਪੁਲਿਸ ਮੁਲਾਜਮਾਂ ਦੇ ਸਾਰੇ ਯੋਗ ਪਰਿਵਾਰਾਂ ਨੂੰ ਪਹਿਲਾਂ ਹੀ 50 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਕਰਮਚਾਰੀ 24 ਘੰਟੇ ਰਾਜ ਦੇ ਲੋਕਾਂ ਦੀ ਸੇਵਾ ਵਿੱਚ ਜੁਟੇ ਰਹਿੰਦੇ ਹਨ ਇਸ ਲਈ ਸਮੁੱਚੀ ਪੰਜਾਬ ਪੁਲਸ ਨੂੰ ਟੀਕਾ ਲਗਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਉਹ ਖੁਦ ਨੂੰ ਅਤੇ ਆਪਣੇ ਲੋਕਾਂ ਨੂੰ ਕੋਵਿਡ ਤੋਂ ਸੁਰੱਖਿਅਤ ਰੱਖ ਸਕਣ। ਇਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਹੁਸਨ ਲਾਲ ਸਮੇਤ ਹੋਰ ਪ੍ਰਮੁੱਖ ਅਧਿਕਾਰੀ ਮੌਜੂਦ ਸਨ।

Related Post