ਪੰਜਾਬੀਆਂ ਦੀ ਇਕਲੌਤੀ ਪਾਰਟੀ ,ਜਿਸ ਨੇ ਸੰਸਦ ਦੇ ਅੰਦਰ ਤੇ ਬਾਹਰ ਕਿਸਾਨਾਂ ਦੇ ਹੱਕ 'ਚ ਬੁਲੰਦ ਕੀਤੀ ਆਵਾਜ਼

By  Shanker Badra July 21st 2021 03:55 PM -- Updated: July 21st 2021 04:00 PM

ਨਵੀਂ ਦਿੱਲੀ : ਪਿਛਲੇ 2 ਦਿਨਾਂ ਤੋਂ ਸੰਸਦ ਦਾ ਮਾਨਸੂਨ ਸੈਸ਼ਨ ਚੱਲ ਰਿਹਾ ਹੈ। ਇਸ ਦੌਰਾਨ ਜਿੱਥੇ ਸਿਆਸੀ ਪਾਰਟੀਆਂ ਵੱਲੋਂ ਵੱਖ -ਵੱਖ ਮੁੱਦੇ ਸੰਸਦ ਅੰਦਰ ਉਠਾਏ ਜਾ ਰਹੇ ਹਨ , ਓਥੇ ਹੀ ਸ਼੍ਰੋਮਣੀ ਅਕਾਲੀ ਦਲ ਇੱਕ ਅਜਿਹੀ ਪਾਰਟੀ ਹੈ , ਜਿਸ ਨੇ ਪਹਿਲਕਦਮੀ ਕਰਦਿਆਂ ਲਗਤਾਰ ਦੋ ਦਿਨ ਸੰਸਦ ਦੇ ਅੰਦਰ ਤੇ ਬਾਹਰ ਖੇਤੀਬਾੜੀ ਕਾਨੂੰਨਾਂ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਨਰੇਂਦਰ ਤੋਮਰ ਨੂੰ ਵੀ ਉਹ ਤਖਤੀਆਂ ਵਿਖਾਈਆਂ ,ਜਿਹਨਾਂ ’ਤੇ ਲਿਖਿਆ ਹੋਇਆ ਸੀ ਕਿ ਸਖ਼ਤ ਮਿਹਨਤ ਦੀ ਸ਼ਲਾਘਾ ਹੋਣੀ ਚਾਹੀਦੀ ਹੈ ਪਰ ਸਰਕਾਰ ਇਹਨਾਂ ਨੂੰ ਜ਼ਲੀਲ ਕਰ ਰਹੀ ਹੈ।

ਪੰਜਾਬੀਆਂ ਦੀ ਇਕਲੌਤੀ ਪਾਰਟੀ ,ਜਿਸ ਨੇ ਸੰਸਦ ਦੇ ਅੰਦਰ ਤੇ ਬਾਹਰ ਕਿਸਾਨਾਂ ਦੇ ਹੱਕ 'ਚ ਬੁਲੰਦ ਕੀਤੀ ਅਵਾਜ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਬਸਪਾ ਦੇ ਕੌਮੀ ਜਨਰਲ ਸਕੱਤਰ ਸਤੀਸ਼ ਮਿਸ਼ਰਾ ਤੇ ਬਸਪਾ ਦੇ ਹੋਰ ਐਮ.ਪੀਜ਼ ਦੇ ਨਾਲ ਰਲ ਕੇ ਸੰਸਦ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਗਿਆ ਹੈ। ਹਾਲਾਂਕਿ ਆਪ ਦੇ ਇੱਕ ਐਮ.ਪੀ ਭਗਵੰਤ ਮਾਨ ਤੇ ਕਾਂਗਰਸ ਦੇ 2-3 ਐਮ.ਪੀਜ਼ ਵੱਲੋਂ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਪਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਭ ਤੋਂ ਵੱਧ ਐਮ.ਪੀਜ਼ ਸਨ ,ਜਿਨ੍ਹਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ। ਹਾਲ ਦੀ ਘੜੀ ਇਸ ਨਾਲੋਂ ਵੱਧ ਕੇ ਹੋਰ ਕੁਝ ਵੀ ਜ਼ਰੂਰੀ ਨਹੀਂ ਹੈ।

ਪੰਜਾਬੀਆਂ ਦੀ ਇਕਲੌਤੀ ਪਾਰਟੀ ,ਜਿਸ ਨੇ ਸੰਸਦ ਦੇ ਅੰਦਰ ਤੇ ਬਾਹਰ ਕਿਸਾਨਾਂ ਦੇ ਹੱਕ 'ਚ ਬੁਲੰਦ ਕੀਤੀ ਅਵਾਜ਼

ਸੁਖਬੀਰ ਸਿੰਘ ਬਾਦਲ ,ਬਠਿੰਡਾ ਤੋਂ ਅਕਾਲੀ ਦਲ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਰਲ ਕੇ ਲੋਕ ਸਭਾ ਦੇ ਸਪੀਕਰ ਨੂੰ ਲਿਖੇ ਇਕ ਪੱਤਰ ਰਾਹੀਂ ਕੰਮ ਰੋਕੂ ਮਤਾ ਪੇਸ਼ ਕੀਤਾ ਪਰ ਇਹ ਕੰਮ ਰੋਕੂ ਮਤਾ ਰੱਦ ਕਰ ਦਿੱਤਾ ਗਿਆ। ਇਹ ਵੀ ਮੰਗ ਕੀਤੀ ਕਿ ਸਦਨ ਦੀ ਕਾਰਵਾਈ ਦੀ ਸ਼ੁਰੂਆਤ ਵੇਲੇ ਵਿਛੜੀਆਂ ਰੂਹਾਂ ਨੁੰ ਸ਼ਰਧਾਂਜਲੀ ਭੇਂਟ ਕਰਨ ਵੇਲੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਨਾਂ ਵੀ ਇਸ ਵਿਚ ਸ਼ਾਮਲ ਕੀਤੇ ਜਾਣ ਅਤੇ ਉਹਨਾਂ ਨੂੰ ਵੀ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣ ਪਰ ਕੇਂਦਰ ਸਰਕਾਰ ਨੇ ਕੋਰੀ ਨਾਂਹ ਕਰ ਦਿੱਤੀ ਸੀ।

ਪੰਜਾਬੀਆਂ ਦੀ ਇਕਲੌਤੀ ਪਾਰਟੀ ,ਜਿਸ ਨੇ ਸੰਸਦ ਦੇ ਅੰਦਰ ਤੇ ਬਾਹਰ ਕਿਸਾਨਾਂ ਦੇ ਹੱਕ 'ਚ ਬੁਲੰਦ ਕੀਤੀ ਅਵਾਜ਼

ਕਿਸਾਨ ਤਕਰੀਬਨ ਪਿਛਲੇ 8 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਹਨ। ਹੁਣ ਤੱਕ 500 ਤੋਂ ਜ਼ਿਆਦਾ ਕਿਸਾਨ ਸ਼ਹੀਦ ਹੋ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਇਕਲੌਤੀ ਅਜਿਹੀ ਪਾਰਟੀ ਹੈ ,ਜਿਸ ਨੇ ਸੰਸਦ ਦੇ ਅੰਦਰ ਤੇ ਬਾਹਰ ਕਿਸਾਨ ਜਥੇਬੰਦੀਆਂ ਦੇ ਹੱਕ 'ਚ ਅਵਾਜ਼ ਬੁਲੰਦ ਕੀਤੀ , ਕਦੇ ਵੀ ਕਿਸਾਨ ਹਿੱਤਾਂ ਲਈ ਸਮਝੌਤਾ ਨਹੀਂ ਹੋਣ ਦਿੱਤਾ। ਕੱਲ੍ਹ ਵੀ ਕਾਂਗਰਸ ਪਾਰਟੀ ਤੇ ਆਪ ਨੇ ਹੋਰ ਸਾਰੇ ਮੁੱਦੇ ਤਾਂ ਉਭਾਰੇ ਪਰ ਕਿਸਾਨਾਂ ਦਾ ਮੁੱਦਾ ਨਹੀਂ ਉਭਾਰਿਆ।

ਪੰਜਾਬੀਆਂ ਦੀ ਇਕਲੌਤੀ ਪਾਰਟੀ ,ਜਿਸ ਨੇ ਸੰਸਦ ਦੇ ਅੰਦਰ ਤੇ ਬਾਹਰ ਕਿਸਾਨਾਂ ਦੇ ਹੱਕ 'ਚ ਬੁਲੰਦ ਕੀਤੀ ਅਵਾਜ਼

ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਅਕਾਲੀ ਦਲ ਤੇ ਬਸਪਾ ਗਠਜੋੜ ਉਦੋਂ ਤੱਕ ਰੋਸ ਪ੍ਰਦਰਸ਼ਨ ਜਾਰੀ ਰੱਖੇਗਾ ,ਜਦੋਂ ਤੱਕ ਕਿਸਾਨਾਂਦੀਆਂ ਮੰਗਾਂ ਬਾਰੇ ਸੰਸਦ ਵਿਚ ਚਰਚਾ ਕਰਨ ਤੇ ਇਹਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੰਨਣ ਬਾਰੇ ਸਹਿਮਤੀ ਨਹੀਂ ਹੋ ਜਾਂਦੀ।ਵਿਰੋਧੀਆਂ ਦਾ ਇਲਜ਼ਾਮ ਹੈ ਕਿ ਆਪ ਦਾ ਐੱਮ.ਪੀ. ਭਗਵੰਤ ਮਾਨ ਗੱਡੀ ਕੋਲ ਖੜ੍ਹ ਕੇ ਫ਼ੋਟੋ ਕਰਵਾ ਚਲਾ ਗਿਆ ਪਰ ਕਿਸਾਨਾਂ ਦੇ ਹੱਕ 'ਚ ਨਹੀਂ ਬੋਲਿਆ। ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਜਿਨ੍ਹਾਂ ਚਿਰ ਸੰਸਦ ਅੰਦਰ ਖੇਤੀ ਕਾਨੂੰਨਾਂ ਨੂੰ ਲੈ ਕੇ ਡਿਬੇਟ ਨਹੀਂ ਹੁੰਦੀ , ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਚਿਰ ਸੰਸਦ ਅੰਦਰ ਬਹਿਸ ਵਿੱਚ ਸ਼ਾਮਿਲ ਨਹੀਂ ਹੋਵੇਗਾ।

-PTCNews

Related Post